15
1 ਨਿਮਰਤਾ ਨਾਲ ਦਿੱਤਾ ਗਿਆ ਇੱਕ ਜਵਾਬ ਕ੍ਰੋਧ ਨੂੰ ਘਟਾਉਂਦਾ ਹੈ, ਪਰ ਰੁੱਖੇ ਸ਼ਬਦ ਗੁੱਸੇ ਨੂੰ ਵੱਧਾਅ ਦਿੰਦੇ ਹਨ।
2 ਸਿਆਣੇ ਵਿਅਕਤੀ ਦਾ ਉਪਦੇਸ਼ ਸਮਝਦਾਰੀ ਨੂੰ ਇਛਿੱਤ ਬਣਾਉਂਦਾ ਪਰ ਮੂਰੱਖਾਂ ਦਾ ਮੂੰਹ ਬੇਵਕੂਫ਼ੀ ਆਖਦਾ ਹੈ।
3 ਯਹੋਵਾਹ ਦੀਆਂ ਅੱਖਾਂ ਹਰ ਪਾਸੇ ਹਨ, ਉਹ ਜਿਹੜੇ ਬਦ ਹਨ ਅਤੇ ਜਿਹੜੇ ਚੰਗੇ ਹਨ ਦੋਵਾਂ ਨੂੰ ਵੇਖਦਾ ਹੈ।
4 ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।
5 ਇੱਕ ਮੂਰਖ ਵਿਅਕਤੀ ਆਪਣੇ ਪਿਉ ਦੀਆਂ ਝਿੜਕਾਂ ਨੂੰ ਪਸੰਦ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਝਿੜਕ ਨੂੰ ਪ੍ਰਵਾਨ ਕਰੇ ਦਰਸਾਉਂਦਾ ਕਿ ਉਹ ਸਿਆਣਾ ਹੈ।
6 ਇੱਕ ਧਰਮੀ ਵਿਅਕਤੀ ਸਭ ਕੁਝ ਵਿੱਚ ਅਮੀਰ ਹੁੰਦਾ ਹੈ, ਪਰ ਇੱਕ ਬਦ ਆਦਮੀ ਦਾ ਧੰਨ ਉਸ ਲਈ ਮੁਸੀਬਤਾਂ ਲਿਆਉਂਦਾ ਹੈ।
7 ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।
8 ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
9 ਯਹੋਵਾਹ ਦੁਸ਼ਟ ਲੋਕਾਂ ਦੇ ਜੀਵਨ ਢੰਗ ਨੂੰ ਨਫ਼ਰਤ ਕਰਦਾ ਹੈ।
10 ਜਿਹੜਾ ਵਿਅਕਤੀ ਸਹੀ ਰਾਹ ਨੂੰ ਛੱਡ ਦਿੰਦਾ ਹੈ, ਇੱਕ ਸਖਤ ਸਬਕ ਸਿੱਖੇਗਾ, ਅਤੇ ਕੋਈ ਵੀ ਜੋ ਸੁਧਾਰ ਨੂੰ ਨਫ਼ਰਤ ਕਰਦਾ ਹੈ, ਮਰੇਗਾ।
11 ਕਿਉਂ ਜੋ ਪਰਮੇਸ਼ੁਰ ਜਾਣਦਾ ਕਿ ਮੌਤ ਦੀ ਜਗ੍ਹਾ ਕੀ ਵਾਪਰਦਾ ਹੈ, ਤਾਂ ਅਵੱਸ਼ ਹੀ ਉਹ ਜਾਣਦਾ ਕਿ ਲੋਕਾਂ ਦੇ ਮਨਾਂ ਵਿੱਚ ਕੀ ਵਾਪਰਦਾ ਹੈ।
12 ਇੱਕ ਮਖੌਲੀ ਆਪਣੀ ਗ਼ਲਤੀ ਬਾਰੇ ਦੱਸੇ ਜਾਣ ਨੂੰ ਨਫ਼ਰਤ ਕਰਦਾ ਹੈ। ਅਤੇ ਉਹ ਬੰਦਾ ਸਿਆਣੇ ਲੋਕਾਂ ਦੀ ਸਲਾਹ ਲੈਣ ਤੋਂ ਇਨਕਾਰ ਕਰਦਾ ਹੈ।
13 ਜੇ ਕੋਈ ਵਿਅਕਤੀ ਪ੍ਰਸੰਨ ਹੈ, ਤਾਂ ਉਸਦਾ ਚਿਹਰਾ ਪ੍ਰਸੰਨ ਨਜ਼ਰ ਆਵੇਗਾ। ਪਰ ਜੇ ਕੋਈ ਬੰਦਾ ਉਦਾਸ ਹੈ ਤਾਂ ਉਸਦਾ ਆਤਮਾ ਉਸ ਉਦਾਸੀ ਨੂੰ ਪ੍ਰਗਟ ਕਰ ਦੇਵੇਗਾ।
14 ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।
15 ਗਰੀਬ ਆਦਮੀ ਲਈ ਹਰ ਦਿਨ ਸੰਘਰਸ਼ ਹੈ, ਪਰ ਇੱਕ ਪ੍ਰਸੰਨਮਈ ਦਿਮਾਗ ਹਮੇਸ਼ਾ ਦਾਅਵਤ ਮਨਾਉਂਦਾ ਹੈ।
16 ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ।
17 ਸਾਦਾ ਭੋਜਨ ਖਾਕੇ ਪਿਆਰ ਕੀਤੇ ਜਾਣਾ, ਦਾਅਵਤ ਕਰਕੇ ਨਫ਼ਰਤ ਕੀਤੇ ਜਾਣ ਨਾਲੋਂ ਵੱਧੀਆ ਹੈ।
18 ਜਿਹੜੇ ਲੋਕ ਛੇਤੀ ਗੁੱਸੇ ਵਿੱਚ ਆ ਜਾਂਦੇ ਹਨ ਉਹ ਦਲੀਲਬਾਜ਼ੀ ਪੈਦਾ ਕਰਦੇ ਹਨ। ਪਰ ਧੀਰਜਵਾਨ ਬੰਦਾ ਸ਼ਾਂਤੀ ਪੈਦਾ ਕਰਦਾ ਹੈ।
19 ਇੱਕ ਸੁਸਤ ਬੰਦੇ ਦਾ ਰਸਤਾ ਕੰਡਿਆਂ ਨਾਲ ਭਰਿਆ ਹੁੰਦਾ ਹੈ, ਪਰ ਇੱਕ ਇਮਾਨਦਾਰ ਬੰਦੇ ਦਾ ਰਾਹ ਬਣਿਆ ਬਣਾਇਆ ਹੰਦਾ ਹੈ।
20 ਸਿਆਣਾ ਪੁੱਤਰ ਆਪਣੇ ਪਿਤਾ ਲਈ ਖੁਸ਼ੀ ਦਾ ਸਰੋਤ ਹੁੰਦਾ ਹੈ। ਪਰ ਮੂਰਖ ਬੰਦਾ ਆਪਣੀ ਖੁਦ ਦੀ ਮਾਤਾ ਨੂੰ ਵੀ ਤਿਰਸੱਕਾਰਦਾ ਹੈ।
21 ਬੇਵਕੂਫ਼ੀ ਉਸ ਵਿਅਕਤੀ ਲਈ ਇੱਕ ਚੁਟਕਲਾ ਹੈ ਜਿਸ ਨੂੰ ਸੂਝ ਦੀ ਕਮੀ ਹੋਵੇ। ਪਰ ਸਿਆਣਾ ਬੰਦਾ ਉਹੋ ਗੱਲਾਂ ਕਰਨ ਦੀ ਸਾਵੱਧਾਨੀ ਵਰਤਦਾ ਹੈ ਜਿਹੜੀਆਂ ਸਹੀ ਹੁੰਦੀਆਂ ਹਨ।
22 ਯੋਜਨਾਵਾਂ ਅਸਫ਼ਲ ਹੋ ਜਾਂਦੀਆਂ ਹਨ ਜਿੰਨਾ ਚਿਰ ਕਿ ਉਪਯੁਕਤ ਸਲਾਹ-ਮਸ਼ਵਰਾ ਨਾ ਹੋਵੇ। ਪਰ ਉਹ ਕਾਮਯਾਬ ਹੋ ਜਾਂਦੀਆਂ ਹਨ ਜੇਕਰ ਓਥੇ ਕਾਫ਼ੀ ਸਾਰੇ ਸਲਾਹਕਾਰ ਹੋਣ।
23 ਬੰਦਾ ਉਦੋਂ ਪ੍ਰਸੰਨ ਹੁੰਦਾ ਹੈ ਜਦੋਂ ਉਹ ਚੰਗਾ ਉੱਤਰ ਦਿੰਦਾ ਹੈ ਅਤੇ ਸਹੀ ਸਮੇਂ ਬੋਲਿਆ ਸ਼ਬਦ ਬਹੁਤ ਚੰਗਾ ਹੁੰਦਾ ਹੈ।
24 ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।
25 ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ।
26 ਯਹੋਵਾਹ ਬਦ ਆਦਮੀ ਦੀਆਂ ਸੋਚਾਂ ਨੂੰ ਨਫ਼ਰਤ ਕਰਦਾ ਹੈ, ਪਰ ਪਾਕ ਲੋਕਾਂ ਦੀਆਂ ਸੋਚਾਂ ਵਿੱਚ ਪ੍ਰਸੰਸਾ ਮਹਿਸੂਸ ਕਰਦਾ ਹੈ।
27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ।
28 ਇੱਕ ਸੂਝਵਾਨ ਆਦਮੀ ਬੋਲਣ ਤੋਂ ਪਹਿਲਾਂ ਸੋਚਦਾ ਹੈ। ਪਰ ਦੁਸ਼ਟ ਲੋਕਾਂ ਦੇ ਮੂੰਹਾਂ ਚੋ ਸਿਰਫ਼ ਬਦੀ ਹੀ ਡੁਲ੍ਹਦੀ ਹੈ।
29 ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।
30 ਜਿਹੜਾ ਬੰਦਾ ਮੁਸਕਰਾਉਂਦਾ ਹੈ ਉਹ ਹੋਰਾਂ ਲੋਕਾਂ ਨੂੰ ਵੀ ਪ੍ਰਸੰਨ ਕਰਦਾ ਹੈ। ਸ਼ੁਭ ਸਮਾਚਾਰ ਹੱਡੀਆਂ ਨੂੰ ਤੰਦਰੁਸ਼ਤ ਬਣਾਉਂਦਾ ਹੈ।
31 ਜਿਹੜਾ ਵਿਅਕਤੀ ਜੀਵਨ ਦੇਣ ਵਾਲੀਆਂ ਝਿੜਕਾਂ ਨੂੰ ਕਬੂਲਦਾ ਹੈ ਸਿਆਣਿਆਂ ਦਰਮਿਆਨ ਜਿਉਂਵੇਗਾ।
32 ਜਿਹੜਾ ਝਿੜਕੇ ਜਾਣ ਨੂੰ ਪਸੰਦ ਨਹੀਂ ਕਰਦਾ, ਉਸ ਦੀ ਕੋਈ ਸ੍ਵੈ-ਇੱਜ਼ਤ ਨਹੀਂ ਪਰ ਜਿਹੜਾ ਵਿਅਕਤੀ, ਸੁਧਾਰ ਨੂੰ ਸੁਣਦਾ ਹੈ ਸਮਝਦਾਰੀ ਪ੍ਰਾਪਤ ਕਰਦਾ ਹੈ।
33 ਯਹੋਵਾਹ ਦਾ ਭੈ, ਸਿਆਣਪ ਵਿੱਚ ਹਿਦਾਇਤ ਹੁੰਦਾ ਹੈ ਤੁਹਾਡੀ ਉਸਤਤ ਕੀਤੇ ਜਾਣ ਤੋਂ ਪਹਿਲਾਂ, ਤੁਹਾਨੂੰ ਨਿਮਾਣੇ ਬਣਾਇਆ ਜਾਣਾ ਚਾਹੀਦਾ ਹੈ।