ਅਜ਼ਰਾ
ਕੋਰਸ਼ ਦੀ ਕੈਦੀਆਂ ਨੂੰ ਵਾਪਸ ਘੱਲਣ ’ਚ ਮਦਦ
1
ਪਹਿਲੇ ਵਰ੍ਹੇ* ਵਿੱਚ ਜਦੋਂ ਕੋਰਸ਼ ਫਾਰਸ ਦਾ ਪਾਤਸ਼ਾਹ ਬਣਿਆ ਤਾਂ ਯਹੋਵਾਹ ਨੇ ਕੋਰਸ਼ ਨੂੰ ਇੱਕ ਐਲਾਨ ਕਰਨ ਲਈ ਉਤਸਾਹਿਤ ਕੀਤਾ। ਕੋਰਸ਼ ਨੇ ਇਸ ਐਲਾਨ ਨੂੰ ਲਿਖਤ ਰੂਪ ਦਿੱਤਾ ਅਤੇ ਆਪਣੇ ਰਾਜ ਦੀਆਂ ਸਭ ਥਾਵਾਂ ਤੇ ਇਸ ਨੂੰ ਪਢ਼ਵਾਇਆ। ਅਜਿਹਾ ਇਸ ਲਈ ਵਾਪਰਿਆ ਤਾਂ ਜੋ ਯਿਰਮਿਯਾਹ ਦੇ ਮੂੰਹੋ ਉਚ੍ਚਰਿਆ ਯਹੋਵਾਹ ਦਾ ਬਚਨ ਸੱਚ ਹੋਵੇ। ਇਹ ਐਲਾਨ ਇਉਂ ਸੀ:
ਫਾਰਸ ਦਾ ਪਾਤਸ਼ਾਹ ਕੋਰਸ਼ ਇਉਂ ਫੁਰਮਾਉਂਦਾ ਹੈ:
ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਨੇ ਦੁਨੀਆਂ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਅਤੇ ਯਹੋਵਾਹ ਨੇ ਯਹੂਦਾਹ ਦੇ ਯਰੂਸ਼ਲਮ ਵਿੱਚ ਉਸ ਦੇ ਲਈ ਇੱਕ ਮੰਦਰ ਬਨਾਉਣ ਲਈ ਮੈਨੂੰ ਚੁਣਿਆ ਹੈ। ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ; ਉਹ ਪਰਮੇਸ਼ੁਰ ਹੈ, ਜੋ ਕਿ ਯਰੂਸ਼ਲਮ ਵਿੱਚ ਹੈ। ਜੇਕਰ ਤੁਹਾਡੇ ਵਿੱਚੋਂ ਕੋਈ ਪਰਮੇਸ਼ੁਰ ਦਾ ਜਨ ਹੈ ਜੋ ਤੁਹਾਡੇ ’ਚ ਰਹਿੰਦਾ ਹੈ ਤਾਂ ਮੈਂ ਪ੍ਰਾਰਥਨਾ ਕਰਾਂਗਾ ਕਿ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਜਾਕੇ ਇਸਰਾਏਲ ਦੇ ਯਹੋਵਾਹ ਦੇ ਮੰਦਰ ਦਾ ਨਿਰਮਾਣ ਕਰੇ। ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬੱਚਿਆਂ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸ ਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।
ਫ਼ੇਰ ਯਹੂਦਾਹ ਅਤੇ ਬਿਨਯਾਮੀਨ ਦੇ ਪਰਿਵਾਰ ਸਮੂਹਾਂ ਦੇ ਆਗੂ, ਯਹੋਵਾਹ ਦਾ ਮੰਦਰ ਉਸਾਰਨ ਲਈ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਹਰ ਕੋਈ ਜੋ ਪਰਮੇਸ਼ੁਰ ਦੁਆਰਾ ਪ੍ਰੇਰਿਆ ਗਿਆ ਸੀ, ਸਭ ਯਰੂਸ਼ਲਮ ਨੂੰ ਜਾਣ ਲਈ ਤਿਆਰ ਹੋ ਗਏ। ਉਨ੍ਹਾਂ ਦੇ ਸਾਰੇ ਗੁਆਂਢੀਆਂ ਨੇ ਉਤਸਾਹਿਤ ਕਰਨ ਲਈ ਉਨ੍ਹਾਂ ਨੂੰ ਬਹੁਤ ਸਾਰੀਆਂ ਸੁਗਾਤਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਅਤੇ ਚਾਂਦੀ ਤੋਂ ਬਣੇ ਭਾਂਡੇ, ਸਾਮਾਨ, ਪਸ਼ੂ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਦਿੱਤੀਆਂ। ਇਹ ਸੁਗਾਤਾਂ ਉਨ੍ਹਾਂ ਸੁਗਾਤਾਂ ਤੋਂ ਇਲਾਵਾ ਸਨ ਜੋ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਦਿੱਤੀਆਂ ਸਨ। ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ। ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ੱਬਸਰ ਨੂੰ ਦੇ ਦਿੱਤੀਆਂ।
ਮਿਬਰਦਾਬ ਨੇ ਯਹੋਵਾਹ ਦੇ ਮੰਦਰ ਚੋ ਜੋ ਵਸਤਾਂ ਲਿਆਂਦੀਆਂ ਉਨ੍ਹਾਂ ਦੀ ਗਿਣਤੀ ਇਉਂ ਸੀ! 30 ਬਾਲੀਆਂ ਸੋਨੇ ਦੀਆਂ, 1,000 ਚਾਂਦੀ ਦੇ ਬਾਲ, ਅਤੇ 29 ਛੁਰੀਆਂ। 10 ਤੀਹ ਸੋਨੇ ਦੇ ਕਟੋਰੇ, ਚਾਂਦੀ ਦੇ ਸੋਨੇ ਵਾਂਗ ਦੇ 410 ਕਟੋਰੇ ਅਤੇ 1,000 ਹੋਰ ਭਾਂਡੇ।
11 ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।
* 1:1 ਪਹਿਲੇ ਹੀ ਵਰ੍ਹੇ 538 ਈਸਵੀ ਪੂਰਬ ਪਹਿਲਾ ਵਰ੍ਹਾ।