ਯੋਬਾਮ ਦਾ ਰਾਜ
27
1 ਯੋਬਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 16 ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ।
2 ਯੋਬਾਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਨੇ ਆਪਣੇ ਪਿਤਾ ਉਜ਼ੀਯਾਹ ਵਾਂਗ ਹੀ ਪਰਮੇਸ਼ੁਰ ਨੂੰ ਮੰਨਿਆ ਪਰ ਉਸ ਨੇ ਆਪਣੇ ਪਿਤਾ ਵਾਂਗ ਯਹੋਵਾਹ ਦੇ ਮੰਦਰ ਵਿੱਚ ਧੂਫ਼ ਧੁਖਾਉਣ ਦੀ ਗ਼ਲਤੀ ਨਾ ਕੀਤੀ। ਪਰ ਲੋਕੀਂ ਬਦੀ ਕਰਦੇ ਰਹੇ।
3 ਯੋਬਾਮ ਨੇ ਮੁੜ ਤੋਂ ਯਹੋਵਾਹ ਦੇ ਮੰਦਰ ਦਾ ਉਤਲਾ ਫ਼ਾਟਕ ਬਣਵਾਇਆ ਅਤੇ ਓਫ਼ਲ ਦੀ ਕੰਧ ਉੱਪਰ ਉਸ ਨੇ ਬਹੁਤ ਕੁਝ ਬਣਵਾਇਆ।
4 ਯੋਬਾਮ ਨੇ ਯਹੂਦਾਹ ਵਿੱਚ ਪਹਾੜੀ ਇਲਾਕੇ ਵਿੱਚ ਸ਼ਹਿਰ ਵੀ ਬਣਵਾਏ ਅਤੇ ਜੰਗਲਾਂ ਵਿੱਚ ਉਸ ਨੇ ਕਿਲੇ ਅਤੇ ਬੁਰਜ ਵੀ ਬਣਵਾਏ।
5 ਯੋਬਾਮ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਵ੍ਵੀ ਤੇ ਫ਼ਿਰ ਹਰ ਵਰ੍ਹੇ ਅੰਮੋਨੀਆਂ ਨੇ 3,400 ਕਿੱਲੋ ਚਾਂਦੀ, 75,000 ਮਣ ਕਣਕ ਅਤੇ 75,000 ਮਣ ਜੌਁ ਉਸ ਨੂੰ ਦਿੱਤੇ।
6 ਯੋਬਾਮ ਬਹੁਤ ਬਲਵਾਨ ਹੋਇਆ ਕਿਉਂ ਕਿ ਉਸ ਨੇ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਪੂਰੀ ਵਫ਼ਾਦਾਰੀ ਨਾਲ ਮੰਨਿਆ।
7 ਜੋ ਹੋਰ ਕੰਮ ਯੋਬਾਮ ਨੇ ਕੀਤੇ ਅਤੇ ਜਿਹੜੀਆਂ ਲੜਾਈਆਂ ਲੜੀਆਂ ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।
8 ਯੋਬਾਮ ਨੇ 25 ਸਾਲ ਦੀ ਉਮਰ ਤੋਂ 16ਵਰ੍ਹੇ ਤੀਕ ਰਾਜ ਕੀਤਾ।
9 ਜਦੋਂ ਯੋਬਾਮ ਮਰਿਆ ਤਾਂ ਉਸ ਦੇ ਪੁਰਖਿਆਂ ਕੋਲ ਉਸ ਨੂੰ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਉਸਦੀ ਬਾਵੇਂ ਉਸਦਾ ਪੁੱਤਰ ਆਹਾਜ਼ ਨਵਾਂ ਪਾਤਸ਼ਾਹ ਬਣ ਕੇ ਰਾਜ ਕਰਨ ਲੱਗਾ।