ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ
43
1 ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।
2 ਜਦੋਂ ਤੇਰੇ ਉੱਪਰ ਮੁਸੀਬਤ ਪੈਂਦੀ ਹੈ ਤਾਂ ਮੈਂ ਤੇਰੇ ਨਾਲ ਹੁੰਦਾ ਹਾਂ। ਜਦੋਂ ਤੂੰ ਨਦੀਆਂ ਪਾਰ ਕਰਁੇਗਾ ਤੈਨੂੰ ਕੋਈ ਨੁਕਸਾਨ ਨਹੀਂ ਪੁੱਜੇਗਾ। ਜਦੋਂ ਤੂੰ ਅੱਗ ਵਿੱਚੋਂ ਲੰਘੇਁਗਾ, ਤੂੰ ਸੜੇਁਗਾ ਨਹੀਂ ਲਾਟਾਂ ਤੈਨੂੰ ਨੁਕਸਾਨ ਨਹੀਂ ਪਹੁੰਚਾਣਗੀਆਂ।
3 ਕਿਉਂਕਿ ਮੈਂ, ਯਹੋਵਾਹ ਤੇਰਾ ਪਰਮੇਸ਼ੁਰ ਹਾਂ। ਮੈਂ ਇਸਰਾਏਲ ਦਾ ਪਵਿੱਤਰ ਪੁਰੱਖ, ਤੇਰਾ ਰੱਖਿਅਕੱ ਹਾਂ। ਮੈਂ ਮਿਸਰ ਦੇ ਦਿੱਤਾ, ਤੇਰੀ ਅਦਾਇਗੀ ਕਰਨ ਲਈ। ਮੈਂ ਇਬੋਪੀਆ ਤੇ ਸੇਬਾ ਦੇ ਦਿੱਤੇ ਤੈਨੂੰ ਆਪਣਾ ਬਨਾਉਣ ਲਈ।
4 ਤੁਸੀਂ ਮੇਰੇ ਲਈ ਬਹੁਤ ਮਹੱਤਵਪੂਰਣ ਹੋ, ਇਸ ਲਈ ਮੈਂ ਤੁਹਾਡਾ ਆਦਰ ਕਰਾਂਗਾ। ਮੈਂ ਤੁਹਾਨੂੰ ਪਿਆਰ ਕਰਦਾ ਹਾਂ ਅਤੇ ਮੈਂ ਸਾਰੇ ਲੋਕਾਂ ਅਤੇ ਕੌਮਾਂ ਦਾ ਦਾਨ ਕਰ ਦਿਆਂਗਾ ਤਾਂ ਜੋ ਤੂੰ ਜਿਉਂ ਸੱਕੇਁ।”
5 “ਇਸ ਲਈ ਡਰੋ ਨਾ! ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੇ ਬੱਚਿਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਤੁਹਾਡੇ ਪਾਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਪੂਰਬ ਅਤੇ ਪੱਛਮ ਵੱਲੋਂ ਇਕੱਠਿਆਂ ਕਰਾਂਗਾ ।
6 ਮੈਂ ਉੱਤਰ ਨੂੰ ਆਖਾਂਗਾ: ਮੇਰੇ ਬੰਦਿਆਂ ਨੂੰ ਮੇਰੇ ਹਵਾਲੇ ਕਰ ਦਿਓ! ਮੈਂ ਦੱਖਣ ਨੂੰ ਆਖਾਂਗਾ: ਮੇਰੇ ਬੱਚਿਆਂ ਨੂੰ ਕੈਦੀ ਬਣਾ ਕੇ ਨਾ ਰੱਖੋ! ਮੇਰੇ ਪੁੱਤਰਾਂ ਅਤੇ ਧੀਆਂ ਨੂੰ ਦੂਰ ਦੁਰਾਡੀਆਂ ਥਾਵਾਂ ਤੋਂ ਮੇਰੇ ਪਾਸ ਲਿਆਵੋ!
7 ਉਨ੍ਹਾਂ ਸਮੂਹ ਲੋਕਾਂ ਨੂੰ ਮੇਰੇ ਪਾਸ ਲਿਆਵੋ ਜਿਹੜੇ ਮੇਰੇ ਹਨ ਉਹ ਲੋਕ ਜਿਨ੍ਹਾਂ ਨੂੰ ਮੇਰਾ ਨਾਮ ਮਿਲਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਲਈ ਸਾਜਿਆ ਸੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ, ਅਤੇ ਉਹ ਮੇਰੇ ਹਨ।”
8 ਪਰਮੇਸ਼ੁਰ ਆਖਦਾ ਹੈ, “ਉਨ੍ਹਾਂ ਲੋਕਾਂ ਨੂੰ ਬਾਹਰ ਲਿਆਵੋ ਜਿਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਉਹ ਅੰਨ੍ਹੇ ਹਨ। ਉਨ੍ਹਾਂ ਲੋਕਾਂ ਨੂੰ ਬਾਹਰ ਲਿਆਵੋ ਜਿਨ੍ਹਾਂ ਦੇ ਕੰਨ ਹਨ ਪਰ ਉਹ ਬੋਲੇ ਹਨ।
9 ਸਮੂਹ ਲੋਕਾਂ ਨੂੰ ਅਤੇ ਸਮੂਹ ਕੌਮਾਂ ਨੂੰ ਵੀ ਇਕੱਠਿਆਂ ਕਰਨਾ ਚਾਹੀਦਾ ਹੈ। ਸ਼ਾਇਦ ਉਨ੍ਹਾਂ ਦੇ ਝੂਠੇ ਦੇਵਤਿਆਂ ਵਿੱਚੋਂ ਕੋਈ ਆਦਿ ਵਿੱਚ ਵਾਪਰੀਆਂ ਗੱਲਾਂ ਬਾਰੇ ਦੱਸਣਾ ਚਾਹੇ। ਉਨ੍ਹਾਂ ਨੂੰ ਆਪਣੇ ਗਵਾਹ ਵੀ ਲਿਆਉਣੇ ਚਾਹੀਦੇ ਹਨ। ਗਵਾਹਾਂ ਨੂੰ ਸੱਚ ਬੋਲਣਾ ਚਾਹੀਦਾ ਹੈ। ਇਸਤੋਂ ਪਤਾ ਚੱਲੇਗਾ ਕਿ ਉਹ ਸਹੀ ਹਨ।”
10 ਯਹੋਵਾਹ ਆਖਦਾ ਹੈ, “ਤੁਸੀਂ ਲੋਕ ਮੇਰੇ ਗਵਾਹ ਹੋ। ਤੁਸੀਂ ਹੀ ਉਹ ਸੇਵਕ ਹੋ ਜਿਨ੍ਹਾਂ ਦੀ ਮੈਂ ਚੋਣ ਕੀਤੀ ਸੀ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਲੋਕਾਂ ਦੀ ਮੇਰੇ ਉੱਪਰ ਵਿਸ਼ਵਾਸ ਕਰਨ ਵਿੱਚ ਸਹਾਇਤਾ ਕਰ ਸੱਕੋ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਸਮਝ ਸੱਕੋਁ ਕਿ ਮੈਂ ਉਹ ਹਾਂ ਮੈਂ ਹੀ ਸੱਚਾ ਪਰਮੇਸ਼ੁਰ ਹਾਂ। ਮੇਰੇ ਤੋਂ ਪਹਿਲਾਂ ਕੋਈ ਪਰਮੇਸ਼ੁਰ ਨਹੀਂ ਸੀ। ਅਤੇ ਮੇਰੇ ਤੋਂ ਮਗਰੋਂ ਕੋਈ ਪਰਮੇਸ਼ੁਰ ਨਹੀਂ ਹੋਵੇਗਾ।
11 ਮੈਂ ਖੁਦ ਹੀ ਯਹੋਵਾਹ ਹਾਂ। ਅਤੇ ਇੱਥੇ ਕੋਈ ਹੋਰ ਰੱਖਿਅਕੱ ਨਹੀਂ ਹੈ ਇੱਕੋ ਇੱਕ ਮੈਂ ਹੀ ਹਾਂ।
12 ਮੈਂ ਹੀ ਹਾਂ ਉਹ ਜਿਸਨੇ ਤੁਹਾਡੇ ਨਾਲ ਗੱਲ ਕੀਤੀ ਸੀ। ਮੈਂ ਤੁਹਾਨੂੰ ਬਚਾਇਆ ਸੀ। ਮੈਂ ਤੁਹਾਨੂੰ ਉਹ ਗੱਲਾਂ ਦੱਸੀਆਂ ਸਨ। ਇਹ ਕੋਈ ਅਜਨਬੀ ਨਹੀਂ ਸੀ ਜਿਹੜਾ ਤੁਹਾਡੇ ਨਾਲ ਸੀ। ਤੁਸੀਂ ਮੇਰੇ ਗਵਾਹ ਹੋ, ਅਤੇ ਮੈਂ ਪਰਮੇਸ਼ੁਰ ਹਾਂ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)
13 “ਮੈਂ ਹਮੇਸ਼ਾ ਹੀ ਪਰਮੇਸ਼ੁਰ ਰਿਹਾ ਹਾਂ। ਜਦੋਂ ਮੈਂ ਕੁਝ ਕਰਦਾ ਹਾਂ ਤਾਂ ਕੋਈ ਵੀ ਬੰਦਾ ਉਸ ਨੂੰ ਤਬਦੀਲ ਨਹੀਂ ਕਰ ਸੱਕਦਾ। ਅਤੇ ਕੋਈ ਬੰਦਾ ਵੀ ਲੋਕਾਂ ਨੂੰ ਮੇਰੀ ਤਾਕਤ ਤੋਂ ਬਚਾ ਨਹੀਂ ਸੱਕਦਾ।”
14 ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਤੁਹਾਨੂੰ ਬਚਾਉਂਦਾ ਹੈ। ਅਤੇ ਯਹੋਵਾਹ ਆਖਦਾ ਹੈ, “ਮੈਂ ਤੁਹਾਡੇ ਲਈ ਬਾਬਲ ਨੂੰ ਫ਼ੌਜਾਂ ਘੱਲਾਂਗਾ। ਬਹੁਤ ਸਾਰੇ ਲੋਕ ਫ਼ੜ ਲੇ ਜਾਣਗੇ। ਉਨ੍ਹਾਂ ਲੋਕਾਂ, ਕਸਦੀਆਂ ਨੂੰ ਆਪਣੀਆਂ ਹੀ ਕਿਸ਼ਤੀਆਂ ਵਿੱਚ ਲਿਜਾਇਆ ਜਾਵੇਗਾ। ਕਸਦੀਆਂ ਉਨ੍ਹਾਂ ਕਿਸ਼ਤੀਆਂ ਦਾ ਬਹੁਤ ਗੁਮਾਨ ਕਰਦੇ ਹਨ।
15 ਮੈਂ ਹੀ ਯਹੋਵਾਹ ਹਾਂ, ਤੁਹਾਡੀ ਪਵਿੱਤਰ ਹਸਤੀ। ਮੈਂ ਇਸਰਾਏਲ ਨੂੰ ਸਾਜਿਆ ਸੀ। ਮੈਂ ਤੁਹਾਡਾ ਰਾਜਾ ਹਾਂ।”
ਪਰਮੇਸ਼ੁਰ ਆਪਣੇ ਲੋਕਾਂ ਨੂੰ ਫ਼ੇਰ ਬਚਾਵੇਗਾ
16 ਯਹੋਵਾਹ ਸਮੁੰਦਰ ਵਿੱਚ ਸੜਕਾਂ ਬਣਾਵੇਗਾ। ਡੋਲਦੇ ਪਾਣੀਆਂ ਵਿੱਚੋਂ ਵੀ ਉਹ ਆਪਣੇ ਲੋਕਾਂ ਲਈ ਰਸਤਾ ਬਣਾਵੇਗਾ। ਅਤੇ ਯਹੋਵਾਹ ਆਖਦਾ ਹੈ,
17 “ਉਹ ਲੋਕ ਜਿਹੜੇ ਮੇਰੇ ਨਾਲ ਆਪਣੇ ਰੱਥਾਂ, ਘੋੜਿਆਂ ਅਤੇ ਫ਼ੌਜਾਂ ਨਾਲ ਲੜਦੇ ਹਨ, ਹਾਰ ਜਾਣਗੇ। ਉਹ ਫ਼ੇਰ ਕਦੇ ਨਹੀਂ ਉੱਠ ਸੱਕਣਗੇ। ਉਹ ਤਬਾਹ ਹੋ ਜਾਣਗੇ। ਉਨ੍ਹਾਂ ਨੂੰ ਉਸੇ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ ਜਿਵੇਂ ਮੋਮਬਤ੍ਤੀ ਦੀ ਲਾਟ ਬੁਝਾ ਦਿੱਤੀ ਜਾਂਦੀ ਹੈ।
18 ਇਸ ਲਈ ਉਨ੍ਹਾਂ ਗੱਲਾਂ ਨੂੰ ਚੇਤੇ ਨਾ ਕਰੋ ਜਿਹੜੀਆਂ ਆਦਿ ਵਿੱਚ ਵਾਪਰੀਆਂ ਸਨ। ਉਨ੍ਹਾਂ ਚੀਜ਼ਾਂ ਬਾਰੇ ਨਾ ਸੋਚੋ ਜਿਹੜੀਆਂ ਬਹੁਤ ਸਮਾਂ ਪਹਿਲਾਂ ਵਾਪਰੀਆਂ ਸਨ।
19 ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ।
20 ਜੰਗਲੀ ਜਾਨਵਰ ਵੀ ਮੇਰੇ ਸ਼ੁਕਰਗੁਜ਼ਾਰ ਹੋਣਗੇ। ਵੱਡੇ ਜਾਨਵਰ ਅਤੇ ਪੰਛੀ ਮੇਰਾ ਆਦਰ ਕਰਨਗੇ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਮਾਰੂਬਲ ਵਿੱਚ ਪਾਣੀ ਚੱਲਾ ਦਿਆਂਗਾ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਸੁੱਕੀ ਧਰਤੀ ਵਿੱਚ ਨਦੀਆਂ ਵਗਾ ਦਿਆਂਗਾ। ਇਹ ਗੱਲ ਮੈਂ ਆਪਣੇ ਬੰਦਿਆਂ ਨੂੰ ਪਾਣੀ ਦੇਣ ਲਈ ਕਰਾਂਗਾ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਚੁਣਿਆ ਸੀ।
21 ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।
22 “ਯਾਕੂਬ, ਤੂੰ ਮੇਰੇ ਅੱਗੇ ਪ੍ਰਾਰਥਨਾ ਨਹੀਂ ਕੀਤੀ। ਕਿਉਂਕਿ ਤੂੰ, ਇਸਰਾਏਲ ਮੇਰੇ ਕੋਲੋਂ ਬਕੱ ਗਿਆ ਹੈਂ।
23 ਤੂੰ ਮੇਰੇ ਅੱਗੇ ਬਲੀ ਚੜ੍ਹਾਉਣ ਲਈ ਆਪਣੀਆਂ ਭੇਡਾਂ ਨਹੀਂ ਲਿਆਂਦੀਆਂ। ਤੂੰ ਮੇਰਾ ਆਦਰ ਨਹੀਂ ਕੀਤਾ। ਤੂੰ ਮੈਨੂੰ ਬਲੀਆਂ ਨਹੀਂ ਚੜ੍ਹਾਈਆਂ। ਮੈਂ ਤੈਨੂੰ ਬਲੀਆਂ ਚੜ੍ਹਾਉਣ ਲਈ ਮਜ਼ਬੂਰ ਨਹੀਂ ਕੀਤਾ। ਮੈਂ ਤੈਨੂੰ ਉਦੋਂ ਤੱਕ ਧੂਫ਼ ਧੁਖਾਉਣ ਲਈ ਮਜ਼ਬੂਰ ਨਹੀਂ ਕੀਤਾ ਜਦੋਂ ਤਕ ਕਿ ਤੂੰ ਬਕੱ ਨਹੀਂ ਜਾਂਦਾ।
24 ਤੂੰ ਮੇਰਾ ਆਦਰ ਕਰਨ ਲਈ ਆਪਣਾ ਪੈਸਾ ਵਰਤ ਕੇ ਚੀਜ਼ਾਂ ਨਹੀਂ ਖਰੀਦੀਆਂ। ਪਰ ਸੱਚਮੁੱਚ ਮੈਨੂੰ ਆਪਣੇ ਪਾਪਾਂ ਨਾਲ ਬੋਝਿਤ ਕੀਤਾ ਹੈ। ਤੂੰ ਉਦੋਂ ਤੱਕ ਪਾਪ ਕਰਦਾ ਰਿਹਾ ਜਦੋਂ ਤੱਕ ਮੈਂ ਤੇਰੇ ਮੰਦੇ ਅਮਲਾਂ ਕਾਰਣ ਨਹੀਂ ਗਿਆ।
25 “ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।
26 ਪਰ ਤੈਨੂੰ ਚਾਹੀਦਾ ਹੈ ਕਿ ਮੈਨੂੰ ਯਾਦ ਕਰੇਁ । ਮੈਂ ਇਕੱਠੇ ਹੋਣਾ ਚਾਹੀਦਾ ਹੈ ਅਤੇ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੀ ਗੱਲ ਸਹੀ ਹੈ। ਤੁਹਾਨੂੰ ਉਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ ਜੋ ਤੁਸੀਂ ਕੀਤੀਆਂ ਹਨ। ਅਤੇ ਇਹ ਦਰਸਾਉਣਾ ਚਾਹੀਦਾ ਹੈ ਕਿ ਤੁਸੀਂ ਸਹੀ ਹੋ।
27 ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤੇ। ਅਤੇ ਤੁਹਾਡੇ ਵਕੀਲਾਂ ਨੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ।
28 ਮੈਂ ਤੁਹਾਡੇ ਪਵਿੱਤਰ ਹਾਕਮ ਨੂੰ ਅਪਵਿੱਤਰ ਬਣਾ ਦਿਆਂਗਾ। ਮੈਂ ਯਾਕੂਬ ਨੂੰ ਪੂਰੀ ਤਰ੍ਹਾਂ ਆਪਣਾ ਬਣਾ ਲਵਾਂਗਾ। ਬੁਰੀਆਂ ਗੱਲਾਂ ਇਸਰਾਏਲ ਨਾਲ ਵਾਪਰਨਗੀਆਂ।”