“ਦਾਊਦ ਸਾਡੇ ਨਾਲ ਨਹੀਂ ਆ ਸੱਕਦਾ”
29
ਫ਼ਲਿਸਤੀਆਂ ਨੇ ਆਪਣੇ ਸਾਰੇ ਸਿਪਾਹੀ ਅਫ਼ੇਕ ਵਿੱਚ ਇਕੱਠੇ ਕੀਤੇ ਅਤੇ ਇਸਰਾਏਲੀਆਂ ਨੇ ਇੱਕ ਝਰਨੇ ਦੇ ਨੇੜੇ ਜੋ ਇਸਰਾਏਲ ਵਿੱਚ ਹੈ ਜਾ ਡੇਰੇ ਲਾਏ। ਫ਼ਲਿਸਤੀਆਂ ਦੇ ਸਰਦਾਰ 100 ਅਤੇ 1,000 ਦੇ ਨਾਲ ਅੱਗੇ-ਅੱਗੇ ਜਾਂਦੇ ਸਨ, ਪਰ ਦਾਊਦ ਆਪਣੇ ਸਾਥੀਆਂ ਦੇ ਨਾਲ ਪਿੱਛੇ-ਪਿੱਛੇ ਆਕੀਸ਼ ਦੇ ਨਾਲ ਆਉਂਦਾ ਸੀ।
ਫ਼ਲਿਸਤੀ ਕਪਤਾਨ ਨੇ ਕਿਹਾ, “ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ?”
ਆਕੀਸ਼ ਨੇ ਫ਼ਲਿਸਤੀ ਕਪਤਾਨ ਨੂੰ ਕਿਹਾ, “ਇਹ ਦਾਊਦ ਹੈ। ਦਾਊਦ ਸ਼ਾਊਲ ਦੇ ਅਫ਼ਸਰਾਂ ਵਿੱਚੋਂ ਇੱਕ ਹੁੰਦਾ ਸੀ ਅਤੇ ਹੁਣ ਇਹ ਬਹੁਤ ਦੇਰ ਤੋਂ ਮੇਰੇ ਨਾਲ ਹੈ। ਜਦੋਂ ਦਾ ਇਹ ਸ਼ਾਊਲ ਨੂੰ ਛੱਡ ਕੇ ਮੇਰੇ ਕੋਲ ਆਇਆ ਹੈ, ਮੈਂ ਇਸ ਵਿੱਚ ਕੁਝ ਵੀ ਗਲਤ ਨਹੀਂ ਪਾਇਆ।”
ਪਰ ਫ਼ਲਿਸਤੀ ਕਪਤਾਨ ਆਕੀਸ਼ ਨਾਲ ਬੜੇ ਨਾਰਾਜ਼ ਹੋਏ ਅਤੇ ਉਨ੍ਹਾਂ ਕਿਹਾ, “ਦਾਊਦ ਨੂੰ ਵਾਪਸ ਭੇਜੋ। ਜਿਹੜਾ ਸ਼ਹਿਰ ਤੁਸੀਂ ਇਸ ਨੂੰ ਦਿੱਤਾ ਸੀ ਇਸ ਨੂੰ ਆਖੋ ਕਿ ਉੱਥੇ ਜਾਵੇ, ਜੰਗ ਵਿੱਚ ਇਸਦਾ ਕੋਈ ਕੰਮ ਨਹੀਂ। ਇਹ ਲੜਾਈ ਵਿੱਚ ਸਾਡੇ ਨਾਲ ਨਹੀਂ ਜਾ ਸੱਕਦਾ। ਜੇਕਰ ਇਹ ਇੱਥੇ ਹੈ ਤਾਂ ਇਸਦਾ ਮਤਲਬ ਅਸੀਂ ਖੁਦ ਹੀ ਆਪਣੇ ਡੇਰੇ ਵਿੱਚ ਇੱਕ ਦੁਸ਼ਮਣ ਨੂੰ ਪਨਾਹ ਦੇ ਰਹੇ ਹਾਂ। ਇਹ ਆਪਣੇ ਪਾਤਸ਼ਾਹ (ਸ਼ਾਊਲ) ਨੂੰ ਖੁਸ਼ ਕਰਨ ਲਈ ਸਾਡੇ ਹੀ ਬੰਦਿਆਂ ਨੂੰ ਮਾਰ ਸੁੱਟੇਗਾ। ਦਾਊਦ ਤਾਂ ਉਹੀ ਬੰਦਾ ਹੈ ਨਾ ਜਿਸਦੇ ਬਾਰੇ ਇਸਰਾਏਲੀ ਇਹ ਗੀਤ ਗਾਉਂਦੇ ਨੱਚਦੇ ਹਨ ਕਿ:
‘ਸ਼ਾਊਲ ਨੇ ਤਾਂ ਹਜ਼ਾਰਾਂ ਵੈਰੀ ਮਾਰੇ
ਪਰ ਦਾਊਦ ਨੇ ਲਖਾਂ ਵੈਰੀ ਮਾਰ ਮੁਕਾਏ।’”
ਤੱਦ ਆਕੀਸ਼ ਨੇ ਦਾਊਦ ਨੂੰ ਬੁਲਾਕੇ ਆਖਿਆ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਕਿ ਤੂੰ ਮੇਰੇ ਨਾਲ ਵਫ਼ਾਦਾਰ ਹੈਂ। ਮੈਨੂੰ ਬਹੁਤ ਖੁਸ਼ੀ ਹੋਵੇਗੀ ਜੇਕਰ ਤੂੰ ਮੇਰੀ ਸੈਨਾ ਵਿੱਚ ਸੇਵਾ ਕਰੇਂਗਾ। ਮੈਂ ਤੇਰੇ ਵਿੱਚ ਕੋਈ ਭੈੜ ਨਹੀਂ ਵੇਖਿਆ ਜਦੋਂ ਤੋਂ ਤੂੰ ਮੇਰੇ ਕੋਲ ਆਇਆ ਹੈ। ਫ਼ਲਿਸਤੀ ਸ਼ਾਸਕ ਵੀ ਤੈਨੂੰ ਚੰਗਾ ਮਨੁੱਖ ਸਮਝਦੇ ਹਨ।+ ਮੈਂ … ਹਨ ਪਰ ਫ਼ਲਿਸਤੀ ਅਫ਼ਸਰ ਵੀ ਤੇਰੀ ਮੰਜ਼ੂਰੀ ਨਹੀਂ ਦਿੰਦਾ। ਇਸ ਲਈ ਤੂੰ ਸੁੱਖ-ਸ਼ਾਂਤੀ ਨਾਲ ਵਾਪਸ ਮੁੜ ਜਾ ਅਤੇ ਫ਼ਲਿਸਤੀ ਸ਼ਾਸਕ ਦੇ ਵਿਰੁੱਧ ਕੁਝ ਨਾ ਕਰੀਂ।”
ਦਾਊਦ ਨੇ ਪੁੱਛਿਆ, “ਮੈਂ ਕੀ ਗਲਤੀ ਕੀਤੀ ਹੈ? ਕੀ ਜਦੋਂ ਦਾ ਮੈਂ ਤੇਰੇ ਕੋਲ ਆਇਆ ਹਾਂ, ਕੀ ਤੂੰ ਮੇਰੇ ਵਿੱਚ ਕੋਈ ਭੈੜ ਵੇਖਿਆ ਹੈ? ਨਹੀਂ ਨਾ, ਤਾਂ ਫ਼ਿਰ ਤੂੰ ਮੈਨੂੰ ਆਪਣੇ ਯਹੋਵਾਹ ਪਾਤਸ਼ਾਹ ਲਈ, ਉਸ ਦੇ ਦੁਸ਼ਮਣਾ ਦੇ ਖਿਲਾਫ਼ ਲੜਨ ਲਈ ਕਿਉਂ ਨਹੀਂ ਲੈ ਕੇ ਜਾਂਦਾ?”
ਆਕੀਸ਼ ਨੇ ਕਿਹਾ, “ਮੈਂ ਮੰਨਦਾ ਹਾਂ ਕਿ ਤੂੰ ਇੱਕ ਬਹੁਤ ਹੀ ਭਲਾ ਮਨੁੱਖ ਹੈਂ। ਤੂੰ ਤਾਂ ਪਰਮੇਸ਼ੁਰ ਵੱਲੋਂ ਭੇਜੇ ਇੱਕ ਦੂਤ ਵਰਗਾ ਹੈਂ ਪਰ ਫ਼ਲਿਸਤੀ ਕਪਤਾਨ ਅਜੇ ਵੀ ਆਖਦੇ ਹਨ ਕਿ, ‘ਦਾਊਦ ਸਾਡੇ ਨਾਲ ਜੰਗ ਵਿੱਚ ਨਹੀਂ ਜਾ ਸੱਕਦਾ।’ 10 ਅਗਲੀ ਸਵੇਰ ਹੀ ਤੂੰ ਅਤੇ ਤੇਰੇ ਸਾਥੀ ਉਸ ਸ਼ਹਿਰ ਵਿੱਚ ਚੱਲੇ ਜਾਣ ਜਿਹੜਾ ਮੈਂ ਤੈਨੂੰ ਦਿੱਤਾ ਸੀ। ਕਪਤਾਨਾਂ ਦੀਆਂ ਕਹੀਆਂ ਗੱਲਾਂ ਵੱਲ ਬਹੁਤਾ ਧਿਆਨ ਨਾ ਦਿੰਦਾ ਹੋਇਆ ਤੂੰ ਕਿਸੇ ਵੀ ਗੱਲ ਦਾ ਬੁਰਾ ਨਾ ਮਨਾਈ। ਤੂੰ ਇੱਕ ਭਲਾ ਮਨੁੱਖ ਹੈ ਜੋ ਸੂਰਜ ਚਢ਼ਦੇ ਹੀ ਤੂੰ ਇੱਥੋਂ ਚੱਲਾ ਜਾਵੀਂ।”
11 ਤਾਂ ਦਾਊਦ ਅਤੇ ਉਸ ਦੇ ਸਾਥੀ ਸਵੇਰੇ ਜਲਦੀ ਉੱਠੇ ਅਤੇ ਫ਼ਲਿਸਤੀ ਦੇ ਦੇਸ਼ ਵਾਪਸ ਮੁੜ ਗਏ ਅਤੇ ਫ਼ਲਿਸਤੀ ਯਿਜ਼ਰਾਏਲ ਵੱਲ ਚਢ਼ੇ।