1 ਯਹੋਵਾਹ ਨੇ ਮੂਸਾ ਨੂੰ ਆਖਿਆ,
2 “ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸਹੁੰ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ।
3 ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ
50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।)
4 ਔਰਤ ਦੀ ਕੀਮਤ ਜਿਹੜੀ
20 ਤੋਂ
60 ਸਾਲ ਦੀ ਹੈ ਤੀਹ ਸ਼ੈਕਲ ਹੈ।
5 ਪੰਜ ਤੋਂ
30 ਸਾਲ ਦੀ ਉਮਰ ਦੇ ਆਦਮੀ ਦੀ ਕੀਮਤ
20 ਸ਼ੈਕਲ ਹੈ।
5 ਤੋਂ
20 ਸਾਲ ਦੀ ਉਮਰ ਦੀ ਔਰਤ ਦੀ ਕੀਮਤ
10 ਸ਼ੈਕਲ ਹੈ।
6 ਇੱਕ ਮਹੀਨੇ ਤੋਂ ਲੈਕੇ
5 ਸਾਲ ਦੇ ਮੁੰਡੇ ਦੀ ਕੀਮਤ
5 ਸ਼ੈਕਲ ਹੈ। ਇੱਕ ਮਹੀਨੇ ਤੋਂ ਲੈਕੇ
5 ਸਾਲਾਂ ਦੀ ਕੁੜੀ ਦੀ ਕੀਮਤ
3 ਸ਼ੈਕਲ ਹੈ।
7 ਉਸ ਆਦਮੀ ਦੀ ਕੀਮਤ ਜਿਹੜਾ
60 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਹੈ,
15 ਸ਼ੈਕਲ ਹੈ। ਔਰਤ ਦੀ ਕੀਮਤ
10 ਸ਼ੈਕਲ ਹੈ।
8 “ਜੇ ਕੋਈ ਬੰਦਾ ਗਰੀਬੀ ਕਾਰਣ ਕੀਮਤ ਨਹੀਂ ਦੇ ਸਕਦਾ, ਉਹ (ਜਿਸ ਵਿਅਕਤੀ ਨੇ ਇਕਰਾਰ ਕੀਤਾ ਸੀ) ਉਸ ਵਿਅਕਤੀ ਨੂੰ ਜਾਜਕ ਕੋਲ ਲੈਕੇ ਆਵੇ ਜਿਸਨੂੰ ਉਸਨੇ ਯਹੋਵਾਹ ਲਈ ਸਮਰਪਿਤ ਕੀਤਾ ਸੀ। ਜਾਜਕ ਨਿਰਣਾ ਕਰੇਗਾ ਕਿ ਉਸ ਬੰਦੇ ਨੂੰ ਕਿੰਨੇ ਪੈਸੇ ਦੇਣੇ ਚਾਹੀਦੇ ਹਨ।
9 “ਜੇ ਕੋਈ ਵਿਅਕਤੀ ਇੱਕ ਜਾਨਵਰ ਨੂੰ ਯਹੋਵਾਹ ਨੂੰ ਦੇਣ ਦਾ ਇਕਰਾਰ ਕਰਦਾ ਹੈ, ਕੋਈ ਵੀ ਜਾਨਵਰ ਜੋ ਉਹ ਵਿਅਕਤੀ ਦੇਵੇਗਾ ਪਵਿੱਤਰ ਹੋ ਜਾਵੇਗਾ।
10 ਉਸਨੂੰ ਕੋਈ ਹੋਰ ਜਾਨਵਰ ਚੜਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਸਨੂੰ ਕਿਸੇ ਬੁਰੇ ਜਾਨਵਰ ਨੂੰ ਚੰਗੇ ਜਾਨਵਰ ਨਾਲ ਬਦਲਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਜੇ ਉਹ ਜਾਨਵਰਾਂ ਨੂੰ ਬਦਲਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਦੋਵੇਂ ਜਾਨਵਰ ਪਵਿੱਤਰ ਹੋ ਜਾਣਗੇ।
11 “ਕੁਝ ਜਾਨਵਰਾਂ ਨੂੰ ਯਹੋਵਾਹ ਨੂੰ ਬਲੀ ਵਜੋਂ ਨਹੀਂ ਚੜਾਇਆ ਜਾ ਸਕਦਾ। ਜੇ ਕੋਈ ਬੰਦਾ ਅਜਿਹੇ ਪਲੀਤ ਜਾਨਵਰ ਨੂੰ ਯਹੋਵਾਹ ਨੂੰ ਦਿੰਦਾ ਹੈ, ਉਸ ਜਾਨਵਰ ਨੂੰ ਜਾਜਕ ਕੋਲ ਲਿਆਂਦਾ ਜਾਣਾ ਚਾਹੀਦਾ ਹੈ।
12 ਜਾਜਕ ਉਸ ਜਾਨਵਰ ਦੀ ਕੀਮਤ ਨਿਰਧਾਰਿਤ ਕਰੇਗਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਚੰਗਾ ਹੈ ਜਾਂ ਬੁਰਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਇਹ ਉਸ ਜਾਨਵਰ ਦੀ ਕੀਮਤ ਹੋਵੇਗੀ,
13 ਜੇ ਉਹ ਬੰਦਾ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ ਤਾਂ ਕੀਮਤ ਦਾ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ।
14 “ਹੁਣ ਜੇ ਕੋਈ ਬੰਦਾ ਆਪਣੇ ਮਕਾਨ ਨੂੰ ਪਵਿੱਤਰ ਜਾਣ ਕੇ ਯਹੋਵਾਹ ਲਈ ਸਮਰਪਿਤ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮਕਾਨ ਚੰਗਾ ਹੈ ਜਾਂ ਮਾੜਾ। ਜਦੋਂ ਜਾਜਕ ਕੀਮਤ ਨਿਰਧਾਰਿਤ ਕਰ ਦੇਵੇ, ਤਾਂ ਇਹ ਮਕਾਨ ਦੀ ਕੀਮਤ ਹੋਵੇਗੀ।
15 ਪਰ ਜੇ ਕੋਈ ਬੰਦਾ ਜਿਹੜਾ ਮਕਾਨ ਦਿੰਦਾ ਹੈ ਇਸ ਨੂੰ ਵਾਪਸ ਚਾਹੁੰਦਾ ਹੈ, ਤਾਂ ਉਸਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਫ਼ੇਰ ਉਹ ਮਕਾਨ ਉਸ ਬੰਦੇ ਦਾ ਹੋਵੇਗਾ।
16 “ਜੇ ਕੋਈ ਬੰਦਾ ਆਪਣੇ ਖੇਤਾਂ ਦਾ ਹਿੱਸਾ ਪਵਿੱਤਰ ਜਾਣਕੇ ਯਹੋਵਾਹ ਨੂੰ ਸਮਰਪਿਤ ਕਰਦਾ ਹੈ, ਇਸਦੀ ਕੀਮਤ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਇਸਨੂੰ ਬੀਜਣ ਲਈ ਕਿੰਨਾ ਬੀਜ ਲੋੜੀਂਦਾ ਹੈ। ਚਾਂਦੀ ਦੇ
50 ਸ਼ੈਕਲ ਜੌਆਂ ਦੇ ਬੀਜਾਂ ਦੇ ਹਰੇਕ ਹੋਮਰ ਲਈ ਲੋੜੀਂਦੇ ਹੋਣਗੇ।
17 ਜੇ ਉਹ ਬੰਦਾ ਆਪਣਾ ਖੇਤ ਪਰਮੇਸ਼ੁਰ ਨੂੰ ਜੁਬਲੀ ਵਰ੍ਹੇ ਵਿੱਚ ਦਾਨ ਕਰ ਦਿੰਦਾ ਹੈ, ਇਸਦੀ ਕੀਮਤ ਉਹੀ ਹੋਵੇਗੀ ਜੋ ਜਾਜਕ ਨਿਰਧਾਰਿਤ ਕਰੇਗਾ।
18 ਪਰ ਜੇ ਉਹ ਆਪਣਾ ਖੇਤ ਪਵਿੱਤਰ ਜਾਣਕੇ ਜੁਬਲੀ ਵਰ੍ਹੇ ਤੋਂ ਮਗਰੋਂ ਦਾਨ ਕਰਦਾ ਹੈ, ਜਾਜਕ ਨੂੰ ਇਸਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਉਸਨੂੰ ਅਗਲੇ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਕੀਮਤ ਦਾ ਹਿਸਾਬ ਲਾਉਣ ਲਈ ਉਸ ਗਿਣਤੀ ਦੀ ਵਰਤੋਂ ਕਰਨੀ ਚਾਹੀਦੀ ਹੈ।
19 ਜੇਕਰ ਉਹ ਵਿਅਕਤੀ, ਜਿਸਨੇ ਖੇਤ ਦਾਨ ਕੀਤਾ ਹੈ, ਇਸਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸਨੂੰ ਇਸ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ, ਤਾਂ ਉਹ ਖੇਤ ਫ਼ੇਰ ਉਸੇ ਦਾ ਹੋ ਜਾਵੇਗਾ।
20 ਜੇ ਉਹ ਖੇਤ ਨੂੰ ਵਾਪਸ ਨਹੀਂ ਖਰੀਦਦਾ ਪਰ ਇਸਨੂੰ ਕਿਸੇ ਹੋਰ ਆਦਮੀ ਨੂੰ ਵੇਚ ਦਿੰਦਾ ਹੈ, ਤਾਂ ਇਸਦਾ ਅਸਲੀ ਮਾਲਕ ਇਸਨੂੰ ਵਾਪਸ ਨਹੀਂ ਖਰੀਦ ਸਕਦਾ।
21 ਜਦੋਂ ਜੁਬਲੀ ਵਰ੍ਹਾ ਆਵੇਗਾ, ਉਹ ਖੇਤ ਯਹੋਵਾਹ ਲਈ ਪਵਿੱਤਰ ਹੋ ਜਾਵੇਗਾ-ਇਹ ਜਾਜਕ ਦਾ ਹੋਵੇਗਾ। ਇਹ ਯਹੋਵਾਹ ਨੂੰ ਸਮਰਪਿਤ ਕੀਤੀ ਜ਼ਮੀਨ ਵਾਂਗ ਹੈ।
22 “ਜੇ ਕੋਈ ਬੰਦਾ ਯਹੋਵਾਹ ਨੂੰ ਕੋਈ ਅਜਿਹਾ ਖੇਤ ਸਮਰਪਿਤ ਕਰਦਾ ਹੈ ਜਿਹੜਾ ਉਸਨੇ ਖਰੀਦਿਆ ਸੀ, ਅਤੇ ਇਹ ਉਸਦੀ ਪਰਿਵਾਰਿਕ ਜਾਇਦਾਦ ਦਾ ਹਿੱਸਾ ਨਹੀਂ ਸੀ,
23 ਤਾਂ ਜਾਜਕ ਨੂੰ ਜੁਬਲੀ ਵਰ੍ਹੇ ਤੱਕ ਦੇ ਸਾਲ ਗਿਨਣੇ ਚਾਹੀਦੇ ਹਨ ਅਤੇ ਜ਼ਮੀਨ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। ਫ਼ੇਰ ਉਸ ਵਿਅਕਤੀ ਨੂੰ ਪੈਸਿਆਂ ਦੀ ਉਹ ਰਕਮ ਉਸ ਦਿਨ ਦੇਣੀ ਚਾਹੀਦੀ ਹੈ। ਉਹ ਪੈਸੇ ਯਹੋਵਾਹ ਲਈ ਪਵਿੱਤਰ ਹੋਣਗੇ।
24 ਜੁਬਲੀ ਵਰ੍ਹੇ ਉੱਤੇ ਜ਼ਮੀਨ ਮੁਢਲੇ ਮਾਲਕ ਕੋਲ ਚਲੀ ਜਾਵੇਗੀ। ਇਹ ਉਸ ਪਰਿਵਾਰ ਕੋਲ ਵਾਪਸ ਚਲੀ ਜਾਵੇਗੀ ਜਿਹੜਾ ਜ਼ਮੀਨ ਦਾ ਮਾਲਕ ਹੈ।
25 “ਤੁਹਾਨੂੰ ਕੀਮਤ ਅਦਾ ਕਰਨ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ। ਉਸ ਨਾਪ ਅਨੁਸਾਰ ਇੱਕ ਸ਼ੈਕਲ ਦਾ ਵਜ਼ਨ ਵੀਹ ਗੇਰਾਹ ਹੈ।
26 “ਲੋਕ ਗ਼ਾਵਾਂ ਅਤੇ ਭੇਡਾਂ ਨੂੰ ਖਾਸ ਸੁਗਾਤਾਂ ਵਜੋਂ ਯਹੋਵਾਹ ਨੂੰ ਦੇ ਸਕਦੇ ਹਨ। ਪਰ ਜੇ ਜਾਨਵਰ ਪਲੇਠਾ ਹੈ ਤਾਂ ਜਾਨਵਰ ਪਹਿਲਾਂ ਹੀ ਯਹੋਵਾਹ ਦਾ ਹੈ। ਇਸ ਲਈ ਲੋਕ ਇਨ੍ਹਾਂ ਜਾਨਵਰਾਂ ਨੂੰ ਖਾਸ ਸੁਗਾਤ ਦੇ ਤੌਰ ਤੇ ਨਹੀਂ ਦੇ ਸਕਦੇ।
27 ਲੋਕ ਪਲੀਤ ਜਾਨਵਰਾਂ ਦੇ ਪਲੇਠਿਆਂ ਨੂੰ ਯਹੋਵਾਹ ਨੂੰ ਭੇਟ ਕਰਨ। ਜੇ ਉਹ ਉਸ ਜਾਨਵਰ ਨੂੰ ਵਾਪਸ ਖਰੀਦਣਾ ਚਾਹੁੰਦਾ ਹੈ, ਉਸ ਨੂੰ ਕੀਮਤ ਅਦਾ ਕਰਨੀ ਚਾਹੀਦੀ ਹੈ ਅਤੇ ਇਸ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਜੇ ਉਹ ਉਸ ਜਾਨਵਰ ਨੂੰ ਵਾਪਸ ਨਹੀਂ ਖਰੀਦਦਾ, ਜਾਜਕ ਉਸ ਜਾਨਵਰ ਨੂੰ ਉਸਦੀ ਨਿਰਧਾਇਰ ਕੀਮਤ ਤੇ ਵੇਚ ਸਕੇਗਾ।
28 “ਇੱਕ ਖਾਸ ਕਿਸਮ ਦੀ ਸੁਗਾਤ ਹੈ ਜਿਹੜੀ ਲੋਕ ਪੂਰੀ ਤਰ੍ਹਾਂ ਯਹੋਵਾਹ ਨੂੰ ਦਿੰਦੇ ਹਨ। ਇਸ ਸੁਗਾਤ ਨੂੰ ਵਾਪਸ ਖਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ। ਇਸ ਤਰ੍ਹਾਂ ਦੀ ਸੁਗਾਤ ਯਹੋਵਾਹ ਦੀ ਹੈ। ਇਹ ਅੱਤ ਪਵਿੱਤਰ ਹੈ। ਇਸ ਤਰ੍ਹਾਂ ਦੀ ਸੁਗਾਤ ਵਿੱਚ ਲੋਕੀ,ਜਾਨਵਰ ਅਤੇ ਪਰਿਵਾਰਿਕ ਜੈਦਾਦ ਦੇ ਖੇਤ ਸ਼ਾਮਿਲ ਹਨ।
29 ਜੇ ਯਹੋਵਾਹ ਲਈ ਉਸ ਖਾਸ ਕਿਸਮ ਦੀ ਸੁਗਾਤ ਕੋਈ ਬੰਦਾ ਹੈ ਤਾਂ ਉਸ ਬੰਦੇ ਨੂੰ ਵਾਪਸ ਨਹੀਂ ਖਰੀਦਿਆ ਜਾ ਸਕਦਾ। ਉਸ ਬੰਦੇ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ।
30 “ਸਾਰੀਆਂ ਫ਼ਸਲਾਂ ਦਾ ਅਤੇ ਰੁਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ।
31 ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸਨੂੰ ਵਾਪਸ ਖਰੀਦਣਾ ਚਾਹੀਦਾ ਹੈ।
32 “ਵਗ੍ਗ ਅਤੇ ਇੱਜੜ ਦਾ ਦਸਵੰਧ, ਅਯਾਲੀ ਦੁਆਰਾ ਰੱਖਿਆ ਹੋਇਆ ਕੋਈ ਜਾਨਵਰ ਯਹੋਵਾਹ ਲਈ ਪਵਿੱਤਰ ਹੋਵੇਗਾ।
33 ਮਾਲਕ ਨੂੰ ਚਿੰਤਾ ਨਹੀਂ ਕਰਨੀ ਚਾਹੀਦੀ ਕਿ ਚੁਣਿਆ ਹੋਇਆ ਜਾਨਵਰ ਚੰਗਾ ਹੈ ਜਾਂ ਮਾੜਾ। ਉਸਨੂੰ ਇਸਨੂੰ ਕਿਸੇ ਹੋਰ ਜਾਨਵਰ ਨਾਲ ਨਹੀਂ ਬਦਲਣਾ ਚਾਹੀਦਾ। ਜੇ ਉਹ ਇਸਨੂੰ ਕਿਸੇ ਹੋਰ ਜਾਨਵਰ ਨਾਲ ਬਦਲਣ ਦਾ ਨਿਰਣਾ ਕਰਦਾ ਹੈ ਤਾਂ ਦੋਵੇਂ ਜਾਨਵਰ ਪਵਿੱਤਰ ਹੋਣਗੇ। ਉਹ ਜਾਨਵਰ ਵਾਪਸ ਨਹੀਂ ਖਰੀਦਿਆ ਜਾ ਸਕਦਾ।”
34 ਇਹ ਉਹ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਸੀਨਈ ਪਰਬਤ ਉੱਤੇ ਇਸਰਾਏਲ ਦੇ ਲੋਕਾਂ ਲਈ ਦਿੱਤੇ।