1 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
2 “ਕਹਾਥ ਦੇ ਪਰਿਵਾਰ-ਸਮੂਹ ਦੇ ਪਰਿਵਾਰਾ ਦੇ ਆਦਮੀਆ ਦੀ ਗਿਣਤੀ ਕਰੋ। (ਕਹਾਥ ਪਰਿਵਾਰ-ਸਮੂਹ ਲੇਵੀ ਦੇ ਪਰਿਵਾਰ-ਸਮੂਹ ਦਾ ਅੰਗ ਹੈ।)
3 ਤੀਹ ਅਤੇ ਪੰਜਾਹ ਸਾਲਾਂ ਦੀ ਉਮਰ ਦੇ ਵਿਚਕਾਰਲੇ ਆਦਮੀਆ ਦੀ ਗਿਣਤੀ ਕਰੋ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨਗੇ
4 ਕਹਾਥੀ ਪਰਿਵਾਰ ਦਾ ਕੰਮ ਮੰਡਲੀ ਵਾਲੇ ਤੰਬੂ ਵਿਚਲੀਆ ਸਭ ਤੋਂ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਨਾ ਹੋਵੇਗਾ।
5 “ਜਦੋਂ ਇਸਰਾਏਲ ਦੇ ਲੋਕ ਕਿਸੇ ਨਵੀ ਥਾਂ ਨੂੰ ਜਾਣ, ਹਾਰੂਨ ਅਤੇ ਉਸਦੇ ਪੁੱਤਰਾ ਨੂੰ ਪਰਦੇ ਨੂੰ ਉਤਾਰ ਲੈਣਾ ਚਾਹੀਦਾ ਹੈ ਅਤੇ ਇਕਰਾਰਨਾਮੇ ਦੇ ਪਵਿੱਤਰ ਸੰਦੂਕ ਨੂੰ ਇਸ ਨਾਲ ਢਕ ਦੇਣਾ ਚਾਹੀਦਾ ਹੈ।
6 ਫ਼ੇਰ ਉਨ੍ਹਾਂ ਨੂੰ ਇਸ ਸਾਰੇ ਕੁਝ ਨੂੰ ਨਰਮ ਚਮੜੇ ਦੇ ਕੱਜਣ ਨਾਲ ਢਕ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਨੂੰ ਚਮੜੇ ਉੱਤੇ ਗੂੜੇ ਨੀਲੇ ਰੰਗ ਦਾ ਕੱਪੜਾ ਪਾ ਦੇਣਾ ਚਾਹੀਦਾ ਹੈ ਅਤੇ ਪਵਿੱਤਰ ਸੰਦੂਕ ਦੇ ਕੜਿਆਂ ਵਿੱਚ ਲੱਠਾਂ ਅੜਾ ਦੇਣੀਆ ਚਾਹੀਦੀਆਂ ਹਨ।
7 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਪਵਿੱਤਰ ਮੇਜ਼ ਉੱਤੇ ਨੀਲਾ ਕੱਪੜਾ ਵਿਛਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਮੇਜ਼ ਉੱਤੇ ਪਲੇਟਾਂ ਚਮਚੇ ਅਤੇ ਕੌਲੀਆ ਅਤੇ ਪੀਣ ਦੀਆਂ ਭੇਟਾ ਵਾਲੇ ਜੱਗ ਰੱਖ ਦੇਣ। ਅਤੇ ਮੇਜ਼ ਉੱਤੇ ਰੋਟੀ ਰੱਖ ਦੇਣ।
8 ਫ਼ੇਰ ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਸਾਰੀਆਂ ਚੀਜ਼ਾਂ ਉੱਪਰ ਲਾਲ ਕੱਪੜਾ ਪਾ ਦਿਉ। ਫ਼ੇਰ ਹਰ ਚੀਜ਼ ਨੂੰ ਨਰਮ ਚਮੜੇ ਨਾਲ ਕੱਜ ਦਿਉ। ਫ਼ੇਰ ਮੇਜ਼ ਦੇ ਰਿੰਗ ਵਿੱਚ ਲਠਾ ਪਾ ਦਿਉ।
9 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਸ਼ਮਾਦਾਨ ਅਤੇ ਉਸਦੇ ਦੀਵਿਆਂ ਨੂੰ ਨੀਲੇ ਕੱਪੜੇ ਨਾਲ ਢਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਜਿਹੜੀਆਂ ਦੀਵਿਆ ਨੂੰ ਬਲਦਾ ਰੱਖਦੀਆ ਹਨ ਅਤੇ ਦੀਵਿਆ ਵਿੱਚ ਵਰਤੇ ਜਾਣ ਵਾਲੇ ਤੇਲ ਦੇ ਬਰਤਨਾਂ ਨੂੰ ਢਕ ਦੇਣ।
10 ਫ਼ੇਰ ਸਭ ਕੁਝ ਨੂੰ ਨਰਮ ਚਮੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਚੁੱਕਣ ਵਾਲੀਆਂ ਲੱਠਾਂ ਉੱਤੇ ਰੱਖ ਦੇਣ।
11 “ਉਨ੍ਹਾਂ ਨੂੰ ਚਾਹੀਦਾ ਹੈ ਕਿ ਸੁਨਿਹਰੀ ਜਗਵੇਦੀ ਉੱਤੇ ਨੀਲਾ ਕੱਪੜਾ ਪਾ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਸਨੂੰ ਨਰਮ ਚਮੜੇ ਨਾਲ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਇਸਨੂੰ ਲਿਜਾਣ ਲਈ ਜਗਵੇਦੀ ਦੇ ਕੱਪੜਿਆ ਵਿੱਚ ਲਠਾ ਫ਼ਸਾ ਦੇਣ।
12 “ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਸਾਰੀਆਂ ਖਾਸ ਚੀਜ਼ਾਂ ਨੂੰ ਇਕੱਤ੍ਰ੍ਰ ਕਰਨ ਜਿਹੜੀਆਂ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਵਰਤੀਆਂ ਜਾਂਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਕਠੀਆਂ ਕਰ ਲੈਣ ਅਤੇ ਨੀਲੇ ਕੱਪੜੇ ਵਿੱਚ ਲਪੇਟ ਦੇਣ। ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਨਰਮ ਚਮੜੇ ਨਾਲ ਢਕ ਦੇਣ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਚੀਜ਼ਾਂ ਨੂੰ ਚੁੱਕਣ ਵਾਲੇ ਫ਼ਰੇਮ ਉੱਤੇ ਰੱਖ ਦੇਣ।
13 “ਉਨ੍ਹਾਂ ਨੂੰ ਚਾਹੀਦਾ ਹੈ ਕਿ ਕਾਂਸੀ ਦੀ ਜਗਵੇਦੀ ਵਿੱਚੋਂ ਰਾਖ ਝਾੜ ਦੇਣ ਅਤੇ ਇਸ ਉੱਤੇ ਬੈਂਗਨੀ ਕੱਪੜਾ ਪਾ ਦੇਣ।
14 ਫ਼ੇਰ ਉਨ੍ਹਾਂ ਨੂੰ ਇਹ ਸਾਰੀਆਂ ਚੀਜ਼ਾਂ ਇਕੱਠੀਆਂ ਕਰ ਲੈਣੀਆਂ ਚਾਹੀਦੀਆਂ ਹਨ ਜਿਹੜੀਆਂ ਜਗਵੇਦੀ ਉੱਤੇ ਉਪਾਸਨਾ ਕਰਨ ਲਈ ਵਰਤੀਆਂ ਜਾਂਦੀਆਂ ਹਨ। ਇਹ ਅੱਗ ਵਾਲੇ ਭਾਂਡੇ ਹਨ, ਕਾਂਟੇ, ਕੜਛੇ ਅਤੇ ਕੌਲੇ ਉਨ੍ਹਾਂ ਨੂੰ ਇਹ ਚੀਜ਼ਾਂ ਕਾਂਸੀ ਦੀ ਜਗਵੇਦੀ ਉੱਤੇ ਰੱਖ ਦੇਣੀਆ ਚਾਹੀਦੀਆਂ ਹਨ। ਉਨ੍ਹਾਂ ਨੂੰ ਇਹ ਚੀਜ਼ਾਂ ਨਰਮ ਚਮੜੇ ਦੇ ਟੁਕੜੇ ਵਿੱਚ ਲਪੇਟ ਦੇਣੀਆ ਚਾਹੀਦੀਆਂ ਹਨ। ਫ਼ੇਰ ਉਨ੍ਹਾਂ ਨੂੰ ਜਗਵੇਦੀ ਦੇ ਕੜਿਆ ਵਿੱਚ ਇਸਨੂੰ ਚੁੱਕਣ ਲਈ ਛੜਾ ਪਾਉਣੀਆਂ ਚਾਹੀਦੀਆਂ ਹਨ।
15 “ਹਾਰੂਨ ਅਤੇ ਉਸਦੇ ਪੁੱਤਰਾਂ ਨੂੰ ਪਵਿੱਤਰ ਸਥਾਨ ਦੀਆ ਸਾਰੀਆਂ ਪਵਿੱਤਰ ਚੀਜ਼ਾ ਨੂੰ ਢਕਣ ਦਾ ਕੰਮ ਮੁਕਾ ਲੈਣਾ ਚਾਹੀਦਾ ਹੈ। ਫ਼ੇਰ ਕਹਾਥ ਪਰਿਵਾਰ ਦੇ ਆਦਮੀ ਅੰਦਰ ਜਾ ਸਕਦੇ ਹਨ ਅਤੇ ਇਨ੍ਹਾਂ ਚੀਜ਼ਾ ਨੂੰ ਚੁੱਕਣਾ ਸ਼ੁਰੂ ਕਰ ਸਕਦੇ ਹਨ ਇਸ ਤਰ੍ਹਾਂ ਉਹ ਪਵਿੱਤਰ ਸਥਾਨ ਨੂੰ ਨਹੀਂ ਛੂਹਣਗੇ ਅਤੇ ਮਰਨਗੇ ਨਹੀਂ।
16 “ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਪਵਿੱਤਰ ਤੰਬੂ ਲਈ ਜ਼ਿੰਮੇਵਾਰ ਹੋਵੇਗਾ। ਉਹ ਪਵਿੱਤਰ ਸਥਾਨ ਲਈ ਅਤੇ ਉਸ ਵਿਚਲੀ ਹਰ ਚੀਜ਼ਾ ਲਈ ਜ਼ਿੰਮੇਵਾਰ ਹੋਵੇਗਾ। ਉਹ ਦੀਵਿਆਂ ਦੇ ਤੇਲ, ਸੁਗੰਧੀ, ਧੂਫ਼, ਹਰ ਰੋਜ਼ ਦੀ ਭੇਟ ਅਤੇ ਛਿੜਕਣ ਵਾਲੇ ਤੇਲ ਲਈ ਜ਼ਿੰਮੇਵਾਰ ਹੋਵੇਗਾ।”
17 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
18 “ਹੋਸ਼ਿਆਰ ਰਹਿਣਾ! ਇਨ੍ਹਾਂ ਕਹਾਥੀ ਆਦਮੀਆ ਨੂੰ ਲੇਵੀ ਦੇ ਪਰਿਵਾਰ ਤੋਂ ਹਟਣ ਨਾ ਦੇਣਾ।
19 ਤੁਹਾਨੂੰ ਚਾਹੀਦਾ ਹੈ ਕਿ ਇਹ ਗੱਲਾਂ ਕਰੋ ਤਾਂ ਜੋ ਕਹਾਥੀ ਆਦਮੀ ਅੱਤ ਪਵਿੱਤਰ ਸਥਾਨ ਉੱਤੇ ਜਾ ਸਕਣ ਅਤੇ ਮਰਨ ਨਾ। ਹਾਰੂਨ ਅਤੇ ਉਸਦੇ ਪੁੱਤਰਾਂ ਨੂੰ ਅੰਦਰ ਜਾਣਾ ਚਾਹੀਦਾ ਹੈ ਅਤੇ ਹਰ ਕਹਾਥੀ ਬੰਦੇ ਨੂੰ ਦੱਸਣਾ ਚਾਹੀਦਾ ਹੈ ਕਿ ਉਸਨੇ ਕੀ ਕਰਨਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਆਦਮੀ ਨੂੰ ਉਹ ਚੀਜ਼ਾ ਦੇਣ ਜਿਨ੍ਹਾਂ ਦੀ ਉਸਨੂੰ ਚੁੱਕਣ ਲਈ ਜ਼ਰੂਰਤ ਹੈ।
20 ਜੇ ਤੁਸੀਂ ਅਜਿਹਾ ਨਹੀਂ ਕਰੋਂਗੇ ਤਾਂ ਹੋ ਸਕਦਾ ਹੈ ਕਿ ਕਹਾਥੀ ਆਦਮੀ ਅੰਦਰ ਚਲੇ ਜਾਣ ਅਤੇ ਪਵਿੱਤਰ ਚੀਜ਼ਾਂ ਵੱਲ ਤੱਕ ਲੈਣ। ਜੇ ਉਹ ਇੱਕ ਪਲ ਲਈ ਵੀ ਇਨ੍ਹਾਂ ਚੀਜ਼ਾ ਵੱਲ ਦੇਖ ਲੈਣਗੇ ਤਾਂ ਉਹ ਮਰ ਜਾਣਗੇ।”
21 ਯਹੋਵਾਹ ਨੇ ਮੂਸਾ ਨੂੰ ਆਖਿਆ,
22 “ਗੇਰਸ਼ੋਨ ਪਰਿਵਾਰ ਦੇ ਸਾਰੇ ਬੰਦਿਆ ਦੀ ਗਿਣਤੀ ਕਰ। ਉਨ੍ਹਾਂ ਦੇ ਪਰਿਵਾਰ ਅਤੇ ਪਰਿਵਾਰ-ਸਮੂਹ ਅਨੁਸਾਰ ਸੂਚੀ ਬਣਾ।
23 ਉਨ੍ਹਾਂ ਦੇ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ
30 ਤੋਂ
50 ਸਾਲ ਦੇ ਵਿਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਵਿੱਚ ਸੇਵਾ ਕਰਨਗੇ।
24 “ਇਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ ਨੂੰ ਕਰਨਾ ਚਾਹੀਦਾ ਹੈ ਅਤੇ ਇਹ ਉਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੂੰ ਕਰਨੀਆ ਚਾਹੀਦੀਆਂ ਹਨ।
25 ਉਨ੍ਹਾਂ ਨੂੰ ਪਵਿੱਤਰ ਤੰਬੂ, ਮੰਡਲੀ ਵਾਲੇ ਤੰਬੂ, ਇਸਦੇ ਕੱਜਣ ਅਤੇ ਨਰਮ ਚਮੜੇ ਦੇ ਬਣੇ ਹੋਏ ਕੱਜਣ ਨੂੰ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣ।
26 ਉਨ੍ਹਾਂ ਨੂੰ ਪਵਿੱਤਰ ਤੰਬੂ ਅਤੇ ਜਗਵੇਦੀ ਦੇ ਆਲੇ-ਦੁਆਲੇ ਦੇ ਵਿਹੜੇ ਦੇ ਪਰਦਿਆ ਨੂੰ ਵੀ ਚੁੱਕਣਾ ਚਾਹੀਦਾ ਹੈ। ਅਤੇ ਉਨ੍ਹਾਂ ਨੂੰ ਵਿਹੜੇ ਦੇ ਪ੍ਰਵੇਸ਼ ਦੇ ਪਰਦੇ ਨੂੰ ਵੀ ਚੁੱਕਣਾ ਚਾਹੀਦਾ ਹੈ। ਉਨ੍ਹਾਂ ਨੂੰ ਪਰਦਿਆ ਲਈ ਵਰਤਿਆ ਜਾਣ ਵਾਲੀਆ ਸਾਰੀਆ ਚੀਜ਼ਾਂ, ਅਤੇ ਸਾਰੇ ਰਸਿਆ ਨੂੰ ਚੁੱਕਣਾ ਚਾਹੀਦਾ ਹੈ। ਗੇਰਸ਼ੋਨੀ ਆਦਮੀ ਉਸ ਹਰ ਗੱਲ ਲਈ ਜ਼ਿੰਮੇਵਾਰ ਹੋਣਾਗੇ ਜਿਹੜੀ ਇਨ੍ਹਾਂ ਚੀਜ਼ਾਂ ਨਾਲ ਸੰਬੰਧਿਤ ਹੈ ਅਤੇ ਕੀਤੀ ਜਾਣੀ ਚਾਹੀਦੀ ਹੈ।
27 ਹਾਰੂਨ ਅਤੇ ਉਸਦੇ ਪੁੱਤਰ ਇਸ ਕੀਤੇ ਜਾਣ ਵਾਲੇ ਸਾਰੇ ਕੰਮ ਦੀ ਦੇਖ-ਰੇਖ ਕਰਨਗੇ। ਹਰ ਉਹ ਚੀਜ਼ ਜਿਹੜੀ ਗੇਰਸ਼ੋਨੀਆ ਵੱਲੋਂ ਕੀਤੀ ਜਾਵੇਗੀ ਅਤੇ ਹੋਰ ਦੂਸਰਾ ਕੰਮ ਜਿਹੜਾ ਕਰਨਗੇ, ਹਾਰੂਨ ਅਤੇ ਉਸਦੇ ਪੁੱਤਰ ਦੀ ਨਿਗਰਾਨੀ ਵਿੱਚ ਹੋਵੇਗਾ। ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਉਹ ਸਾਰੀਆਂ ਗੱਲਾਂ ਦੱਸੋ ਜਿਨ੍ਹਾਂ ਦੇ ਕਰਨ ਲਈ ਉਹ ਜ਼ਿੰਮੇਵਾਰ ਹਨ।
28 ਇਹ ਉਹ ਕੰਮ ਹੈ ਜਿਹੜਾ ਗੇਰਸ਼ੋਨ ਪਰਿਵਾਰ-ਸਮੂਹ ਦੇ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨਾ ਪਵੇਗਾ। ਜਾਜਕ ਹਾਰੂਨ ਦਾ ਪੁੱਤਰ, ਈਥਾਮਾਰ, ਉਨ੍ਹਾਂ ਦਾ ਨੇਤ੍ਰਤਵ ਕਰੇਗਾ।”
29 “ਮਰਾਰੀ ਪਰਿਵਾਰ-ਸਮੂਹ ਦੇ ਪਰਿਵਾਰਾ ਅਤੇ ਪਰਿਵਾਰ-ਸਮੂਹਾ ਦੇ ਸਾਰੇ ਆਦਮੀਆ ਦੀ ਗਿਣਾਤੀ ਕਰ।
30 ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰ ਜਿਹੜੇ
30 ਤੋਂ
50 ਸਾਲ ਦੇ ਵਿਚਕਾਰ ਹਨ ਜੋ ਸੇਵਾ ਕਰਨ ਦੇ ਯੋਗ ਹਨ। ਇਹ ਆਦਮੀ ਮੰਡਲੀ ਦੇ ਤੰਬੂ ਦਾ ਖਾਸ ਕੰਮ ਕਰਨਗੇ।
31 ਜਦੋਂ ਤੁਸੀਂ ਸਫ਼ਰ ਕਰੋਂਗੇ ਇਹ ਉਨ੍ਹਾਂ ਦਾ ਕੰਮ ਹੋਵੇਗਾ ਕਿ ਉਹ ਮੰਡਲੀ ਵਾਲੇ ਤੰਬੂ ਦੇ ਫ਼ਰੇਮਾ ਨੂੰ ਚੁੱਕਣ। ਉਨ੍ਹਾਂ ਨੂੰ ਬਰੇਸ, ਪੋਸਟ ਅਤੇ ਥੜੇ ਵੀ ਚੁੱਕਣੇ ਚਾਹੀਦੇ ਹਨ।
32 ਉਨ੍ਹਾਂ ਨੂੰ ਉਹ ਟੇਕਾਂ ਵੀ ਚੁੱਕਣੀਆ ਚਾਹੀਦੀਆਂ ਹਨ ਜਿਹੜੀਆ ਵਿਹੜੇ ਦੇ ਆਲੇ-ਦੁਆਲੇ ਹਨ। ਉਨ੍ਹਾਂ ਨੂੰ ਥੜੇ, ਤੰਬੂ ਦੀਆਂ ਕਿੱਲੀਆ, ਰੱਸੇ ਅਤੇ ਹਰ ਉਹ ਚੀਜ਼ ਚੁੱਕਣੀ ਚਾਹੀਦੀ ਹੈ ਜਿਹੜੀ ਵਿਹੜੇ ਦੇ ਇਰਦ-ਗਿਰਦ ਥਮਲਿਆ ਲਈ ਵਰਤੀ ਜਾਂਦੀ ਹੈ। ਨਾਮਾ ਦੀ ਸੂਚੀ ਬਣਾਉ ਅਤੇ ਹਰੇਕ ਆਦਮੀ ਨੂੰ ਦੱਸੋ ਕਿ ਉਸਨੇ ਕੀ ਕਰਨਾ ਹੈ।
33 ਇਹ ਗੱਲਾਂ ਹਨ ਜਿਹੜੀਆਂ ਮਰਾਰੀ ਪਰਿਵਾਰ ਦੇ ਲੋਕ, ਮੰਡਲੀ ਵਾਲੇ ਤੰਬੂ ਦੇ ਕੰਮ ਲਈ, ਸੇਵਾ ਵਜੋਂ ਕਰਨਗੇ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਉਨ੍ਹਾਂ ਦੇ ਕੰਮ ਲਈ ਜ਼ਿੰਮੇਵਾਰ ਹੋਵੇਗਾ।”
34 ਮੂਸਾ, ਹਾਰੂਨ ਅਤੇ ਇਸਰਾਏਲ ਦੇ ਲੋਕਾਂ ਦੇ ਆਗੂਆ ਨੇ ਕਹਾਥੀ ਲੋਕਾਂ ਦੀ ਗਿਣਤੀ ਕੀਤੀ, ਉਨ੍ਹਾਂ ਨੇ ਉਨ੍ਹਾਂ ਦੀ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਅਨੁਸਾਰ ਗਿਣਤੀ ਕੀਤੀ,
35 ਉਨ੍ਹਾਂ ਨੇ
30 ਤੋਂ
50 ਸਾਲ ਦੀ ਉਮਰ ਦੇ ਵਿਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਕਰਨ ਲਈ ਦਿੱਤਾ ਗਿਆ ਸੀ।
36 ਕਹਾਥ ਪਰਿਵਾਰ ਦੇ
2 ,750 ਆਦਮੀ ਅਜਿਹੇ ਸਨ ਜਿਹੜੇ ਇਹ ਕੰਮ ਕਰਨ ਦੇ ਯੋਗ ਸਨ।
37 ਇਸ ਲਈ ਕਹਾਥ ਪਰਿਵਾਰ ਦੇ ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।
38 ਗੇਰਸ਼ੋਨ ਦੇ ਪਰਿਵਾਰ-ਸਮੂਹ ਦੀ ਵੀ ਗਿਣਤੀ ਕੀਤੀ ਗਈ।
39 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ, ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਲਈ ਕਰਨ ਵਾਲਾ ਖਾਸ ਕੰਮ ਦਿੱਤਾ ਗਿਆ ਸੀ।
40 ਗੇਰਸ਼ੋਨ ਪਰਿਵਾਰ-ਸਮੂਹ ਵਿੱਚ
2,630 ਆਦਮੀ ਅਜਿਹੇ ਸਨ ਜਿਹੜੇ ਇਸ ਯੋਗ ਸਨ।
41 ਇਸ ਲਈ ਗੇਰਸ਼ੋਨ ਦੇ ਪਰਿਵਾਰ-ਸਮੂਹ ਦੇ ਇਨ੍ਹਾਂ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਲਈ ਕਰਨ ਵਾਲਾ ਉਨ੍ਹਾਂ ਦਾ ਖਾਸ ਕੰਮ ਸੌਂਪਿਆ ਗਿਆ। ਮੂਸਾ ਅਤੇ ਹਾਰੂਨ ਨੇ ਇਹ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।
42 ਇਸਤੋਂ ਇਲਾਵਾ ਮਰਾਰੀ ਪਰਿਵਾਰ ਦੇ ਪਰਿਵਾਰਾ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਵੀ ਕੀਤੀ ਗਈ।
43 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਦੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ।
44 ਮਰਾਰੀ ਪਰਿਵਾਰ ਵਿੱਚ ਇਸ ਕੰਮ ਨੂੰ ਕਰਨ ਦੇ ਯੋਗ
3,250।
45 ਇਸ ਲਈ ਮਰਾਰੀ ਪਰਿਵਾਰ-ਸਮੂਹ ਦੇ ਇਨ੍ਹਾਂ ਆਦਮੀਆ ਨੂੰ ਉਨ੍ਹਾਂ ਦਾ ਖਾਸ ਕੰਮ ਦਿੱਤਾ ਗਿਆ। ਮੂਸਾ ਅਤੇ ਹਾਰੂਨ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਕਰਨ ਲਈ ਆਖਿਆ ਸੀ।
46 ਇਸ ਲਈ ਮੂਸਾ, ਹਾਰੂਨ ਅਤੇ ਇਸਰਾਏਲ ਦੇ ਲੋਕਾਂ ਦੇ ਆਗੂਆ ਨੇ ਲੇਵੀ ਦੇ ਪਰਿਵਾਰ-ਸਮੂਹ ਦੇ ਸਾਰੇ ਲੋਕਾਂ ਦੀ ਗਿਣਤੀ ਕੀਤੀ। ਉਨ੍ਹਾਂ ਨੇ ਹਰੇਕ ਪਰਿਵਾਰ ਅਤੇ ਹਰੇਕ ਪਰਿਵਾਰ-ਸਮੂਹ ਦੀ ਗਿਣਤੀ ਕੀਤੀ।
47 ਤੀਹ ਤੋਂ ਪੰਜਾਹ ਸਾਲ ਦੀ ਉਮਰ ਦੇ ਵਿਚਕਾਰ ਦੇ ਸਾਰੇ ਆਦਮੀਆ ਦੀ ਗਿਣਤੀ ਕੀਤੀ ਗਈ ਜਿਹੜੇ ਸੇਵਾ ਕਰਨ ਦੇ ਯੋਗ ਸਨ। ਇਨ੍ਹਾਂ ਆਦਮੀਆ ਨੂੰ ਮੰਡਲੀ ਵਾਲੇ ਤੰਬੂ ਦਾ ਖਾਸ ਕੰਮ ਦਿੱਤਾ ਗਿਆ ਸੀ। ਉਨ੍ਹਾਂ ਦਾ ਕੰਮ ਸਫ਼ਰ ਦੌਰਾਨ ਮੰਡਲੀ ਵਾਲੇ ਤੰਬੂ ਨੂੰ ਚੁੱਕਣਾ ਸੀ।
48 ਕੁੱਲ ਗਿਣਤੀ
8 ,580 ਸੀ।
49 ਇਸ ਤਰ੍ਹਾਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਕਿਹਾ ਸੀ, ਸਾਰੇ ਆਦਮੀਆ ਦੀ ਗਿਣਤੀ ਕੀਤੀ ਜਾ ਚੁੱਕੀ ਸੀ। ਹਰੇਕ ਆਦਮੀ ਨੂੰ ਉਸਦਾ ਕੰਮ ਦਿੱਤਾ ਗਿਆ ਅਤੇ ਦੱਸਿਆ ਗਿਆ ਕਿ ਉਸਨੇ ਕੀ ਕਰਨਾ ਸੀ। ਇਹ ਉਸੇ ਤਰ੍ਹਾਂ ਕੀਤਾ ਗਿਆ, ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਆਦੇਸ਼ ਦਿੱਤਾ ਸੀ।