1 ਯਹੋਵਾਹ ਨੇ ਮੂਸਾ ਨਾਲ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਵਿੱਚੋਂ ਬਹਰ ਆਉਣ ਦੇ ਦੂਸਰੇ ਵਰ੍ਹੇ ਦੇ ਪਹਿਲੇ ਮਹੀਨੇ ਦੇ ਦੌਰਾਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ,
2 “ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।
3 ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹੀਨੇ ਦੀ
14 ਤਰੀਕ ਨੂੰ ਸ਼ਾਮ ਵੇਲੇ ਪਸਾਹ ਦੀ ਦਾਵਤ ਖਾਣਾ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਅਜਿਹਾ ਚੁਣੇ ਹੋਏ ਸਮੇਂ ਕਰਨ, ਅਤੇ ਉਹ ਪਸਾਹ ਦੇ ਸਾਰੇ ਨੇਮਾਂ ਦੀ ਪਾਲਣਾ ਅਵੱਸ਼ ਕਰਨ।”
4 ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਸਾਹ ਦਾ ਜਸ਼ਨ ਮਨਾਉਣ ਲਈ ਆਖਿਆ।
5 ਲੋਕਾਂ ਨੇ ਅਜਿਹਾ ਸੀਨਈ ਦੇ ਮਾਰੂਥਲ ਵਿਖੇ ਪਹਿਲੇ ਮਹੀਨੇ ਦੀ
14 ਵੀਂ ਤਰੀਕ ਨੂੰ ਕੀਤਾ। ਇਸਰਾਏਲੀਆਂ ਨੇ ਸਾਰਾ ਕੁਝ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
6 ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ।
7 ਉਨ੍ਹਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਇੱਕ ਮੁਰਦਾ ਜਿਸਮ ਨੂੰ ਛੂਹ ਲਿਆ ਹੈ ਅਤੇ ਅਪਵਿੱਤਰ ਹੋ ਗਏ ਸਾਂ। ਜਾਜਕਾਂ ਨੇ ਸਾਨੂੰ ਚੁਣੇ ਹੋਏ ਸਮੇਂ ਯਹੋਵਾਹ ਨੂੰ ਸੁਗਾਤਾ ਦੇਣ ਤੋਂ ਰੋਕਿਆ। ਇਸ ਲਈ ਅਸੀਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਪਸਾਹ ਦਾ ਜਸ਼ਨ ਨਹੀਂ ਮਨਾ ਸਕਦੇ! ਸਾਨੂੰ ਕੀ ਕਰਨਾ ਚਾਹੀਦਾ ਹੈ?”
8 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇੱਥੇ ਠਹਿਰੋ ਅਤੇ ਮੈਂ ਯਹੋਵਾਹ ਨੂੰ ਪੁਛਕੇ ਵੇਖਦਾ ਹਾਂ ਕਿ ਉਹ ਇਸ ਬਾਰੇ ਕੀ ਆਖਣਾ ਚਾਹੁੰਦਾ।”
9 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
10 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਇਹ ਬਿਧੀ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹੋਵੇਗੀ। ਸ਼ਾਇਦ ਕੋਈ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਨਾ ਹੋਵੇ। ਸ਼ਾਇਦ ਉਹ ਬੰਦਾ ਇਸ ਲਈ ਅਪਵਿੱਤਰ ਹੈ ਕਿਉਂਕਿ ਉਸਨੇ ਮੁਰਦਾ ਜਿਸਮ ਛੂਹ ਲਿਆ ਹੈ ਜਾਂ ਸ਼ਾਇਦ ਉਹ ਬੰਦਾ ਦੂਰ ਕਿਸੇ ਸਫ਼ਰ ਉੱਤੇ ਸੀ।
11 ਉਹ ਬੰਦਾ ਫ਼ੇਰ ਵੀ ਕਿਸੇ ਹੋਰ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਹੋਵੇਗਾ। ਉਹ ਬੰਦੇ ਨੂੰ ਦੂਸਰੇ ਮਹੀਨੇ ਦੀ
14 ਵੀ ਤਰੀਕ ਨੂੰ ਸ਼ਾਮ ਵੇਲੇ ਪਸਾਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਉਸ ਸਮੇਂ ਉਸਨੂੰ ਲੇਲਾ, ਪਤੀਰੀ ਰੋਟੀ ਅਤੇ ਕੌੜੀਆਂ ਬੂਟੀਆਂ ਖਾਣੀਆਂ ਚਾਹੀਦੀਆਂ ਹਨ।
12 ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਉਸ ਭੋਜਨ ਵਿੱਚੋਂ ਕੁਝ ਵੀ ਅਗਲੀ ਸਵੇਰ ਲਈ ਨਾ ਛੱਡੇ ਅਤੇ ਉਸ ਬੰਦੇ ਨੂੰ ਲੇਲੇ ਦੀ ਕੋਈ ਵੀ ਹੱਡੀ ਤੋਂੜਨੀ ਨਹੀਂ ਚਾਹੀਦੀ ਪਸਾਹ ਬਾਰੇ ਸਾਰੀਆਂ ਬਿਧੀਆਂ ਦਾ ਪਾਲਣ ਕਰਨਾ ਚਾਹੀਦਾ ਹੈ।
13 ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸਕਦਾ ਹੈ ਉਸਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸਨੂੰ ਉਸਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ।
14 “ਹੋ ਸਕਦਾ ਹੈ ਕਿ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਤੁਹਾਡੇ ਨਾਲ ਯਹੋਵਾਹ ਦੇ ਪਸਾਹ ਦੇ ਜਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੋਵੇ। ਇਸਦੀ ਇਜਾਜ਼ਤ ਹੈ। ਪਰ ਉਸ ਬੰਦੇ ਨੂੰ ਪਸਾਹ ਦੀਆਂ ਸਾਰੀਆਂ ਬਿਧੀਆ ਦਾ ਪਾਲਣ ਕਰਨਾ ਚਾਹੀਦਾ ਹੈ। ਹਰ ਕਿਸੇ ਲਈ ਉਹੀ ਬਿਧੀਆਂ ਹਨ।”
15 ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ।
16 ਸਾਰਾ ਸਮਾਂ ਬੱਦਲ ਪਵਿੱਤਰ ਤੰਬੂ ਉੱਤੇ ਟਿਕਿਆ ਰਿਹਾ। ਅਤੇ ਰਾਤ ਵੇਲੇ ਬੱਦਲ ਅੱਗ ਵਾਂਗ ਨਜ਼ਰ ਆਇਆ।
17 ਜਦੋਂ ਬੱਦਲ ਪਵਿੱਤਰ ਤੰਬੂ ਉੱਤੋਂ ਆਪਣੀ ਥਾਂ ਤੋਂ ਹਿਲਿਆ, ਇਸਰਾਏਲੀਆਂ ਨੇ ਇਸਦਾ ਪਿੱਛਾ ਕੀਤਾ। ਜਦੋਂ ਬੱਦਲ ਠਹਿਰ ਗਿਆ, ਉਹੀ ਥਾਂ ਸੀ ਜਿਥੇ ਇਸਰਾਏਲੀਆਂ ਨੇ ਡੇਰਾ ਲਾਇਆ।
18 ਇਹ ਉਹ ਤਰੀਕਾ ਸੀ ਜਿਸ ਰਾਹੀਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਦਰਸਾਇਆ ਕਿ ਕਦੋਂ ਹਿੱਲਣਾ ਹੈ ਅਤੇ ਕਦੋਂ ਰੁਕਣਾ ਹੈ ਅਤੇ ਕਦੋਂ ਡੇਰਾ ਲਾਉਣਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਉੱਤੇ ਰੁਕਿਆ ਹੋਇਆ ਸੀ ਲੋਕਾਂ ਨੇ ਉਸੇ ਥਾਂ ਉੱਤੇ ਡੇਰਾ ਲਾਈ ਰੱਖਿਆ।
19 ਕਦੇ ਬੱਦਲ ਪਵਿੱਤਰ ਤੰਬੂ ਉੱਤੇ ਦੇਰ ਤੱਕ ਰੁਕਿਆ ਰਹਿੰਦਾ ਸੀ। ਇਸਰਾਏਲੀਆਂ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਹਿੱਲੇ ਨਹੀਂ।
20 ਕਦੇ-ਕਦੇ ਬੱਦਲ ਪਵਿੱਤਰ ਤੰਬੂ ਉੱਤੇ ਸਿਰਫ਼ ਕੁਝ ਦਿਨਾ ਲਈ ਹੀ ਰੁਕਿਆ। ਇਸ ਲਈ ਲੋਕਾਂ ਨੇ ਯਹੋਵਾਹ ਦਾ ਆਦੇਸ਼ ਮੰਨਿਆ, ਉਨ੍ਹਾਂ ਨੇ ਉਦੋਂ ਬੱਦਲ ਦਾ ਪਿੱਛਾ ਕੀਤਾ ਜਦੋਂ ਇਹ ਹਿੱਲਿਆ।
21 ਕ੍ਕਦੇ-ਕਦੇ ਬੱਦਲ ਸਿਰਫ਼ ਰਾਤ ਦੌਰਾਨ ਰੁਕਿਆ ਅਗਲੀ ਸਵੇਰ ਬੱਦਲ ਹਿੱਲ ਗਿਆ। ਇਸ ਲਈ ਲੋਕਾਂ ਨੇ ਆਪਣੀਆਂ ਚੀਜ਼ਾਂ ਇਕਠੀਆਂ ਕੀਤੀਆਂ ਅਤੇ ਇਸਦਾ ਪਿੱਛਾ ਕੀਤਾ। ਜੇ ਬੱਦਲ ਦਿਨ ਵੇਲੇ ਜਾਂ ਰਾਤ ਵੇਲੇ ਹਿਲਿਆ, ਤਾਂ ਲੋਕਾਂ ਨੇ ਇਸਦਾ ਪਿੱਛਾ ਕੀਤਾ।
22 ਜੇ ਬੱਦਲ ਪਵਿੱਤਰ ਤੰਬੂ ਉੱਤੇ ਦੋ ਦਿਨ ਜਾਂ ਇੱਕ ਮਹੀਨਾ ਜਾਂ ਇੱਕ ਸਾਲ ਰੁਕਿਆ, ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਣਾ ਜਾਰੀ ਰੱਖਿਆ। ਉਹ ਉਸ ਥਾਂ ਰੁਕੇ ਰਹੇ ਅਤੇ ਉਦੋਂ ਤੀਕ ਨਹੀਂ ਹਿੱਲੇ ਜਦੋਂ ਤੀਕ ਕਿ ਬੱਦਲ ਨਹੀਂ ਹਿਲਿਆ। ਫ਼ੇਰ ਜਦੋਂ ਬੱਦਲ ਆਪਣੀ ਥਾਂ ਤੋਂ ਉਠਿਆ ਅਤੇ ਹਿਲਿਆ ਲੋਕ ਵੀ ਹਿੱਲੇ।
23 ਇਸ ਲਈ ਲੋਕਾਂ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਿਆ। ਉਹ ਰੁਕੇ ਰਹੇ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਅਤੇ ਉਹ ਹਿੱਲ ਪਏ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਲੋਕਾਂ ਨੇ ਬਹੁਤ ਗੌਰ ਨਾਲ ਦੇਖਿਆ ਅਤੇ ਯਹੋਵਾਹ ਵੱਲੋਂ ਮੂਸਾ ਨੂੰ ਦਿੱਤੇ ਆਦੇਸ਼ਾਂ ਨੂੰ ਮੰਨਿਆ।