Home

ਯਸ਼ਵਾ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24


-Reset+

ਕਾਂਡ 5

1 ਜਦੋਂ ਯਰਦਨ ਨਦੀ ਦੇ ਪੱਛਮੀ ਪਾਸੇ ਵਾਲੇ ਅਮੋਰੀਆ ਦੇ ਰਾਜਿਆ ਅਤੇ ਮੈਡੀਟ੍ਰੇਨੀਅਨ ਸਾਗਰ ਦੇ ਕੰਢੇ ਰਹਿਣ ਵਾਲੇ ਕਨਾਨੀ ਰਾਜਿਆਂ ਨੇ ਇਸ ਬਾਰੇ ਸੁਣਿਆ, ਉਹ ਬਹੁਤ ਭੈਭੀਤ ਹੋ ਗਏ। ਉਸਤੋਂ ਮਗਰੋਂ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਲੜਨ ਲਈ ਇੰਨੇ ਬਹਾਦਰ ਨਾ ਰਹੇ।
2 ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਲੋਹੇ ਦੇ ਪੱਥਰਾਂ ਤੋਂ ਛੁੜੀਆਂ ਬਣਾਉ ਅਤੇ ਇਸਰਾਏਲ ਦੇ ਆਦਮੀਆਂ ਦੀ ਸੁੰਨਤ ਕਰੋ।”
3 ਇਸ ਲਈ ਯਹੋਸ਼ੁਆ ਨੇ ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਈਆਂ। ਫ਼ੇਰ ਉਸਨੇ ਗਿਬੀਥ ਹਾਰਲੋਥ ਵਿਖੇ ਇਸਰਾਏਲ ਦੇ ਲੋਕਾਂ ਦੀ ਸੁੰਨਤ ਕੀਤੀ।
4 ਯਹੋਸ਼ੁਆ ਦਾ ਆਦਮੀਆ ਦੀ ਸੁੰਨਤ ਕਰਨ ਦਾ ਕਾਰਣ ਇਹ ਸੀ: ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉਨ੍ਹ੍ਹਾਂ ਸਾਰੇ ਆਦਮੀਆਂ ਦੀ, ਜਿਹੜੇ ਫ਼ੌਜ ਵਿੱਚ ਹੋਣ ਦੇ ਯੋਗ ਸਨ, ਸੁੰਨਤ ਕੀਤੀ ਗਈ ਸੀ। ਮਾਰੂਥਲ ਅੰਦਰ ਬਹੁਤ ਸਾਰੇ ਲੜਨ ਵਾਲੇ ਆਦਮੀਆਂ ਨੇ ਯਹੋਵਾਹ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਲਈ ਯਹੋਵਾਹ ਨੇ ਇਕਰਾਰ ਕੀਤਾ ਕਿ ਉਹ ਬੰਦੇ “ਉਸ ਧਰਤੀ ਨੂੰ ਨਹੀਂ ਦੇਖਣਗੇ ਜਿਥੇ ਬਹੁਤ ਫ਼ਸਲ ਹੁੰਦੀ ਹੈ” ਯਹੋਵਾਹ ਨੇ ਸਾਡੇ ਪੁਰਿਖਆਂ ਨਾਲ ਇਕਰਾਰ ਕੀਤਾ ਕਿ ਉਹ ਸਾਨੂੰ ਉਹ ਧਰਤੀ ਦੇਵੇਗਾ ਪਰ ਉਨ੍ਹਾਂ ਆਦਮੀਆਂ ਕਾਰਣ ਪਰਮੇਸ਼ੁਰ ਨੇ ਲੋਕਾਂ ਨੂੰ 40 ਵਰ੍ਹਿਆਂ ਤੱਕ ਮਾਰੂਥਲ ਅੰਦਰ ਭਟਕਣ ਲਈ ਮਜ਼ਬੂਰ ਕੀਤਾ - ਉਸ ਤਰ੍ਹਾਂ ਉਹ ਸਾਰੇ ਲੜਨ ਵਾਲੇ ਆਦਮੀ ਮਰਨਗੇ। ਉਹ ਸਾਰੇ ਲੜਾਕੂ ਮਰ ਗਏ, ਅਤੇ ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਦੀ ਥਾਂ ਲੈ ਲਈ। ਪਰ ਉਨ੍ਹਾਂ ਮੁੰਡਿਆਂ ਵਿੱਚੋਂ ਜਿਹੜੇ ਮਿਸਰ ਤੋਂ ਕੀਤੇ ਸਫ਼ਰ ਵੇਲੇ ਮਾਰੂਥਲ ਅੰਦਰ ਜਨਮੇ ਸਨ, ਕਿਸੇ ਦੀ ਵੀ ਸੁੰਨਤ ਨਹੀਂ ਸੀ ਹੋਈ। ਇਸ ਲਈ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕੀਤੀ।
5
6
7
8 ਯਹੋਸ਼ੁਆ ਨੇ ਸਾਰੇ ਆਦਮੀਆਂ ਦੀ ਸੁੰਨਤ ਦਾ ਕੰਮ ਮੁਕਾ ਲਿਆ। ਸਾਰੇ ਆਦਮੀਆਂ ਦੇ ਰਾਜ਼ੀ ਹੋਣ ਤੱਕ ਲੋਕਾਂ ਨੇ ਉਥੇ ਹੀ ਡੇਰਾ ਲਾਈ ਰੱਖਿਆ।
9 ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੁਸੀਂ ਮਿਸਰ ਵਿੱਚ ਗੁਲਾਮ ਸੀ। ਅਤੇ ਇਸ ਨਾਲ ਤੁਹਾਨੂੰ ਸ਼ਰਮਸਾਰੀ ਹੁੰਦੀ ਸੀ। ਪਰ ਅੱਜ ਮੈਂ ਉਸ ਸ਼ਰਮਸਾਰੀ ਨੂੰ ਦੂਰ ਕਰ ਦਿੱਤਾ ਹੈ।” ਇਸ ਲਈ ਯਹੋਸ਼ੁਆ ਨੇ ਉਸ ਥਾਂ ਦਾ ਨਾਮ ਗਿਲਗਾਲ ਰੱਖ ਦਿੱਤਾ। ਅਤੇ ਅੱਜ ਵੀ ਉਸ ਥਾਂ ਦਾ ਨਾਮ ਗਿਲਗਾਲ ਹੀ ਹੈ।
10 ਇਸਰਾਏਲ ਦੇ ਲੋਕਾਂ ਨੇ ਪਸਾਹ ਦਾ ਜਸ਼ਨ ਉਦੋਂ ਮਨਾਇਆ ਜਦੋਂ ਉਹ ਯਰੀਹੋ ਦੇ ਮੈਦਾਨਾ ਅੰਦਰ ਗਿਲਗਾਲ ਵਿਖੇ ਡੇਰਾ ਲਾਈ ਬੈਠੇ ਸਨ। ਇਹ ਗੱਲ ਮਹੀਨੇ ਦੇ 14 ਵੇਂ ਦਿਨ ਦੀ ਸ਼ਾਮ ਦੀ ਸੀ।
11 ਪਸਾਹ ਤੋਂ ਅਗਲੇ ਦਿਨ ਲੋਕਾਂ ਨੇ ਉਹ ਭੋਜਨ ਖਾਧਾ ਜਿਹੜਾ ਉਸ ਧਰਤੀ ਉੱਤੇ ਉਗਿਆ ਸੀ। ਉਨ੍ਹਾਂ ਨੇ ਬਿਨਾ ਖਮੀਰ ਵਾਲੀ ਰੋਟੀ ਅਤੇ ਭੁਜਿਆ ਅਨਾਜ਼ ਖਾਧਾ।
12 ਅਗਲੀ ਸਵੇਰ, ਅਕਾਸ਼ ਵਿੱਚੋਂ ਆਉਣ ਵਾਲਾ ਖਾਸ ਭੋਜਨ ਬੰਦ ਹੋ ਗਿਆ। ਇਹ ਗੱਲ ਉਸ ਦਿਨ ਤੋਂ ਮਗਰੋਂ ਵਾਪਰੀ ਜਦੋਂ ਲੋਕਾਂ ਨੇ ਕਨਾਨ ਦੀ ਧਰਤੀ ਉੱਤੇ ਉਗਾਇਆ ਭੋਜਨ ਖਾਧਾ। ਉਸ ਸਮੇਂ ਤੋਂ ਬਾਦ ਇਸਰਾਏਲ ਦੇ ਲੋਕਾਂ ਨੂੰ ਅਕਾਸ਼ ਦਾ ਖਾਸ ਭੋਜਨ ਪ੍ਰਾਪਤ ਨਹੀਂ ਹੋਇਆ।
13 ਜਦੋਂ ਯਹੋਸ਼ੁਆ ਯਰੀਹੋ ਦੇ ਨੇੜੇ ਸੀ ਤਾਂ ਉਸਨੇ ਉੱਪਰ ਵੱਲ ਨਜ਼ਰ ਮਾਰੀ ਅਤੇ ਆਪਣੇ ਸਾਮ੍ਹਣੇ ਇੱਕ ਆਦਮੀ ਨੂੰ ਖਲੋਤਿਆ ਵੇਖਿਆ। ਆਦਮੀ ਦੇ ਹੱਥ ਵਿੱਚ ਤਲਵਾਰ ਸੀ। ਯਹੋਸ਼ੁਆ ਉਸ ਆਦਮੀ ਕੋਲ ਗਿਆ ਅਤੇ ਪੁਛਿਆ, “ਕੀ ਤੂੰ ਸਾਡੇ ਲੋਕਾਂ ਦਾ ਮਿੱਤਰ ਹੈ ਜਾਂ ਸਾਡੇ ਦੁਸ਼ਮਣਾ ਵਿੱਚੋਂ ਹੈ?”
14 ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।” ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕਕੇ ਪ੍ਰਮਾਣ ਕੀਤਾ।ਉਸਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸਨੇ ਪੁਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”
15 ਯਹੋਵਾਹ ਦੀ ਫ਼ੌਜ ਦੇ ਕਮਾਂਡਰ ਨੇ ਜਵਾਬ ਦਿੱਤਾ, “ਆਪਣੀਆਂ ਜੁੱਤੀਆਂ ਉਤਾਰ ਲਵੋ। ਜਿਸ ਥਾਂ ਉੱਤੇ ਤੁਸੀਂ ਹੁਣ ਖਲੋਤੇ ਹੋਏ ਹੋ, ਉਹ ਪਵਿੱਤਰ ਹੈ।” ਇਸ ਲਈ ਯਹੋਸ਼ੁਆ ਨੇ ਉਸਦਾ ਹੁਕਮ ਮੰਨਿਆ।