1 ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੂਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ,"ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀੇ!"
2 ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ।
3 ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰਂਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ।
4 ਪਾਤਸ਼ਾਹ ਨੇ ਅਮਾਸਾ ਨੂੰ ਆਖਿਆ, "ਯਹੂਦਾਹ ਦੇ ਲੋਕਾਂ ਨੂੰ ਆਖਦੇ ਕਿ ਤਿੰਨ ਦਿਨਾਂ ਵਿੱਚ ਮੈਨੂੰ ਮਿਲਣ, ਅਤੇ ਤੈਨੂੰ ਵੀ ਉਨ੍ਹਾਂ ਦੇ ਨਾਲ ਹੋਣਾ ਚਾਹੀਦਾ ਹੈਂ।"
5 ਤੱਦ ਅਮਾਸਾ ਯਹੂਦਾਹ ਦੇ ਲੋਕਾਂ ਨੂੰ ਇਕੱਠਾ ਕਰਨ ਗਿਆ ਪਰ ਪਾਤਸ਼ਾਹ ਦੇ ਠਹਿਰਾਏ ਸਮੇਂ ਤੋਂ ਉਸਨੂੰ ਲੋਕਾਂ ਨੂੰ ਇਕੱਠਾ ਕਰਨ ਵਿੱਚ ਵਧ ਸਮਾਂ ਲੱਗ ਗਿਆ।
6 ਦਾਊਦ ਨੇ ਅਬੀਸ਼ਈ ਨੂੰ ਆਖਿਆ, "ਬਿਕਰੀ ਦਾ ਪੁੱਤਰ ਸ਼ਬਾ ਸਾਡੇ ਲਈ ਅਬਸ਼ਾਲੋਮ ਤੋਂ ਵੀ ਵਧ ਖਤਰਨਾਕ ਹੈ। ਇਸ ਲਈ ਮੇਰੇ ਅਫ਼ਸਰਾਂ ਨਾਲ ਜਾਕੇ ਇਸ ਦਾ ਪਿੱਛਾ ਕਰੋ। ਜਲਦੀ ਕਰੋ, ਕਿਤੇ ੇਸਾ ਨਾ ਹੋਵੇ ਕਿ ਉਹ ਗਢ਼ ਵਾਲੇ ਸ਼ਹਿਰਾਂ ਵਿੱਚ ਵੜਕੇ ਸਾਡੇ ਵੇਖਣ ਤੋਂ ਬਚ ਜਾਵੇ।"
7 ਇਸ ਲਈ ਉਸਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫ਼ਲੇਤੀ ਅਤੇ ਸਾਰੇ ਸੂਰਮੇ ਨਿਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।
8 ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸਨੂੰ ਭੁਂਜਿਓਁ ਚੁਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤ੍ਤੀ।
9 ਯੋਆਬ ਨੇ ਅਮਾਸਾ ਨੂੰ ਕਿਹਾ, "ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?"ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸਨੂੰ ਚੁੰਮ ਕੇ ਵੇਖੋ ਆਖ ਸਕੇ।
10 ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸਨੂੰ ਤਲਵਾਰ ਨਾਲ ਉਸਦੀ ਪੰਜਵੀਁ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ।ਤੱਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ।
11 ਤੱਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਬੰਦਾ ਅਮਾਸਾ ਦੇ ਕੋਲ ਖਲੋਤਾ ਰਿਹਾ। ਉਸ ਜੁਆਨ ਨੇ ਕਿਹਾ, "ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੇ ਵੱਲ ਹੈ, ਉਹ ਯੋਆਬ ਨਾਲ ਤੁਰੇ।"
12 ਅਮਾਸਾ ਸੜਕ ਦੇ ਵਿਚਕਾਰ ਖੂਨ ਦਾ ਲਬ੍ਬਪਬ੍ਬ ਪਿਆ ਸੀ। ਉਸ ਜੁਆਨ ਨੇ ਵੇਖਿਆ ਕਿ ਸਾਰੇ ਰਾਹਗੀਰ ਉਸ ਲੋਬ ਨੂੰ ਵੇਖਕੇ ਖਲੋਂਦੇ ਜਾਂਦੇ ਹਨ ਤਾਂ ਉਸਨੇ ਉਸ ਲੋਬ ਨੂੰ ਸੜਕ ਤੋਂ ਰੇਢ਼ਕੇ ਪੈਲੀ ਵਿੱਚ ਸੁੱਟ ਦਿੱਤਾ ਅਤੇ ਉਸ ਲੋਬ ਨੂੰ ਇੱਕ ਕੱਪੜੇ ਨਾਲ ਢਕ ਦਿੱਤਾ।
13 ਜਦੋਂ ਅਮਾਸਾ ਦੀ ਲੋਬ ਉਥੋਂ ਚੁੱਕੀ ਗਈ ਤਾਂ ਸਾਰੇ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।
14 ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸਦੇ ਪਿੱਛੇ ਤੁਰ ਪਏ।
15 ਯੋਆਬ ਅਤੇ ਉਸਦੇ ਆਦਮੀ ਅਬੇਲ, ਬੈਤ-ਮਅਕਾਹ ਤੀਕ ਪਹੁੰਚੇ। ਯੋਆਬ ਦੀ ਸੈਨਾ ਨੇ ਨਗਰ ਨੂੰ ਘੇਰ ਲਿਆ ਅਤੇ ਸ਼ਹਿਰ ਦੇ ਸਾਮ੍ਹਣੇ ਦੀਵਾਰ ਨਾਲ ਇੱਕ ਢੇਰ ਬਣਾਇਆ। ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਉਹ ਕੰਧ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਲੱਗੇ।
16 ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਚੀਕਣਾ ਸ਼ੁਰੂ ਕੀਤਾ ਅਤੇ ਕਹਿਣ ਲਗੀ, "ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।"
17 ਯੋਆਬ ਉਸ ਔਰਤ ਨਾਲ ਗੱਲ ਕਰਨ ਲਈ ਗਿਆ। ਉਸ ਔਰਤ ਨੇ ਉਸਨੂੰ ਪੁਛਿਆ, "ਕੀ ਤੂੰ ਯੋਆਬ ਹੈਂ?"ਯੋਆਬ ਨੇ ਕਿਹਾ, "ਹਾਂ, ਮੈਂ ਯੋਆਬ ਹਾਂ।"ਤਾਂ ਉਸ ਔਰਤ ਨੇ ਆਖਿਆ, "ਮੇਰੀ ਗੱਲ ਸੁਣ।"ਯੋਆਬ ਨੇ ਕਿਹਾ, "ਮੈਂ ਸੁਣ ਰਿਹਾ ਹਾਂ।"
18 ਤਾਂ ਉਸ ਔਰਤ ਨੇ ਕਿਹਾ, "ਪਿਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ,
9 ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।9
19 ਮੈਂ ਇਸਰਾਏਲ ਵਿੱਚ ਸ਼ਾਂਤ ਅਤੇ ਭਲੇ ਮਾਣਸ ਲੋਕਾਂ ਵਿੱਚੋਂ ਹਾਂ। ਤੁਸੀਂ ਇਸਰਾਏਲ ਦਾ ਇੱਕ ਮਹੱਤਵਪੂਰਣ ਸ਼ਹਿਰ ਉਜਾੜਨ ਲਈ ਆਏ ਹੋ। ਭਲਾ ਤੁਸੀਂ ਉਸ ਚੀਜ਼ ਨੂੰ ਨਸ਼ਟ ਕਰਕੇ ਕੀ ਕਰੋਂਗੇ ਜੋ ਯਹੋਵਾਹ ਦੀ ਹੈ?"
20 ਯੋਆਬ ਨੇ ਜਵਾਬ
9 ਚ ਕਿਹਾ, "ਸੁਣ! ਮੈਂ ਕੁਝ ਨਸ਼ਟ ਨਹੀਂ ਕਰਨਾ ਚਹੁਂਦਾ ਅਤੇ ਨਾ ਹੀ ਤੁਹਾਡੇ ਸ਼ਹਿਰ ਨੂੰ ਬਰਬਾਦ ਕਰਨਾ ਚਹੁਂਦਾ ਹਾਂ।
21 ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।"ਉਸ ਔਰਤ ਨੇ ਯੋਆਬ ਨੂੰ ਕਿਹਾ, "ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁਟਿਆ ਜਾਵੇਗਾ।"
22 ਤੱਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵਢ੍ਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤੱਦ ਯੋਆਬ ਨੇ ਤੂਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।
23 ਯੋਆਬ ਇਸਰਾਏਲ ਦੀ ਸੈਨਾ ਦਾ ਕਪਤਾਨ ਬਣਿਆ। ਯੋਨਾਦਾਬ ਦਾ ਪੁੱਤਰ ਬਨਾਯਾਹ ਕਰੇਤੀਆਂ ਦਾ ਅਤੇ ਫ਼ਲੇਤੀਆਂ ਦਾ ਆਗੂ ਬਣਿਆ।
24 ਅਦੋਰਾਮ ਬੇਗਾਰੀਆਂ ਉੱਪਰ ਸੀ ਅਤੇ ਅਹੀਲਦ ਦਾ ਪੁੱਤਰ ਯਹੋਸਫ਼ਾਟ ਇਤਹਾਸਕਾਰ ਸੀ।
25 ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਬਾਰ ਜਾਜਕ ਠਹਿਰਾਏ ਗਏ।
26 ਅਤੇ ਈਰਾ ਵੀ ਦਾਊਦ ਦਾ ਇੱਕ ਮੁੱਖ ਸੇਵਕ ਸੀ।