1 ਸੁਲੇਮਾਨ ਨੇ ਫ਼ਿਰਊਨ, ਮਿਸਰ ਦੇ ਰਾਜੇ ਦੀ ਧੀ ਨਾਲ ਵਿਆਹ ਕੀਤਾ ਅਤੇ ਉਸ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਉਸਨੂੰ ਦਾਊਦ ਦੇ ਸ਼ਹਿਰ ਵਿੱਚ ਲੈ ਆਇਆ। ਉਸਦਾ ਮਹਿਲ ਅਤੇ ਯਹੋਵਾਹ ਦਾ ਮੰਦਰ ਉਸ ਵਕਤ ਹਾਲੇ ਬਣ ਰਹੇ ਸਨ। ਉਹ ਯਰੂਸ਼ਲਮ ਦੇ ਦੁਆਲੇ ਇੱਕ ਕੰਧ ਵੀ ਉਸਾਰ ਰਿਹਾ ਸੀ।
2 ਮੰਦਰ ਦਾ ਨਿਰਮਾਣ ਅਜੇ ਪੂਰਾ ਨਹੀਂ ਸੀ ਹੋਇਆ ਤਾਂ ਲੋਕ ਅਜੇ ਵੀ ਉੱਚੀਆਂ ਥਾਵਾਂ ਉੱਪਰ ਅਤੇ ਜਗਵੇਦੀਆਂ ਉੱਪਰ ਬਲੀਆਂ ਚੜਾਉਂਦੇ ਸਨ।
3 ਸੁਲੇਮਾਨ ਨੇ ਇਹ ਦਰਸਾਇਆ ਕਿ ਉਹ ਯਹੋਵਾਹ ਨੂੰ ਬਹੁਤ ਪਿਆਰ ਕਰਦਾ ਹੈ। ਇਹ ਸਭ ਜਿਵੇਂ ਉਸਦੇ ਪਿਤਾ ਦਾਊਦ ਨੇ ਉਸਨੂੰ ਦੱਸਿਆ ਹੋਇਆ ਸੀ, ਉਸ ਅਨੁਸਾਰ ਉਸਦੀ ਆਗਿਆ ਦਾ ਪਾਲਨ ਕਰਕੇ ਦਰਸਾਇਆ। ਪਰ ਸੁਲੇਮਾਨ ਨੇ ਕੁਝ ਉਹ ਵੀ ਕੀਤਾ ਜੋ ਉਸਦੇ ਪਿਤਾ ਦਾਊਦ ਨੇ ਉਸਨੂੰ ਕਰਨ ਨੂੰ ਨਹੀਂ ਸੀ ਕਿਹਾ। ਸੁਲੇਮਾਨ ਅਜੇ ਵੀ ਉੱਚੀਆਂ ਥਾਵਾਂ ਉੱਪਰ ਬਲੀਆਂ ਚੜਾਉਂਦਾ ਸੀ ਅਤੇ ਧੂਪ ਧੁਖਾਉਂਦਾ ਸੀ।
4 ਸੁਲੇਮਾਨ ਪਾਤਸ਼ਾਹ ਬਲੀ ਚੜਾਉਣ ਲਈ ਗਿਬਓਨ ਨੂੰ ਗਿਆ, ਓਥੇ ਉਹ ਇਸ ਲਈ ਗਿਆ ਕਿਉਂ ਕਿ ਉਹ ਸਭ ਤੋਂ ਵਧ ਮਹੱਤਵਪੂਰਣ ਉੱਚੀ ਥਾਂ ਸੀ, ਉਸ ਜਗਵੇਦੀ ਉੱਪਰ ਸੁਲੇਮਾਨ ਨੇ ਉਸ ਜਗਵੇਦੀ ਉੱਤੇ
1 ,000 ਭੇਟਾਂ ਚੜਾਈਆਂ।
5 ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, "ਜੋ ਤੂੰ ਚਾਹੇਁ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।"
6 ਸੁਲੇਮਾਨ ਨੇ ਜਵਾਬ ਦਿੱਤਾ, "ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸਦੇ ਪੁੱਤਰ ਨੂੰ ਉਸਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ।
7 ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰਁ ਮੈਨੂੰ ਮੇਰੇ ਪਿਤਾ ਦੀ ਬਾਵੇਂ ਸਿੰਘਾਸਣ ਗੱਦੀ ਉੱਪਰ ਬੈਠਣ ਦੀ ਆਗਿਆ ਦਿੱਤੀ ਹੈ, ਪਰ ਮੈਂ ਇੱਕ ਛੋਟਾ ਬੱਚਾ ਹਾਂ ਅਤੇ ਲੋਕਾਂ ਦੀ ਅਗਵਾਈ ਲਈ ਅਨੁਭਵ ਦਾ ਕਚ੍ਚਾ ਹਾਂ।
8 ਇੱਥੇ ਮੈਂ ਤੇਰਾ ਸੇਵਕ, ਤੇਰੇ ਚੁਣੇ ਹੋਏ ਲੋਕਾਂ ਦਰਮਿਆਨ ਖੜਾ ਹਾਂ। ਉਹ ਇੰਨੇ ਹਨ ਕਿ ਗਿਣੇ ਨਹੀਂ ਜਾ ਸਕਦੇ ਇਸ ਲਈ ਸ਼ਾਸਕ ਨੂੰ ਉਨ੍ਹਾਂ ਵਿਚਕਾਰ ਅਨੇਕਾਂ ਫੈਸਲੇ ਕਰਨੇ ਹੁੰਦੇ ਹਨ।
9 ਇਸ ਲਈ ਮੈਂ ਤੈਥੋਂ ਸਿਆਣਪ ਮਂਗਦਾ ਹਾਂ ਜੋ ਮੈ ਤੇਰੇ ਲੋਕਾਂ ਨੂੰ ਸਹੀ ਨਿਆਂ ਦੇ ਸਕਾਂ ਅਤੇ ਇਹ ਮੇਰੇ ਚੰਗੇ ਅਤੇ ਬੁਰੇ ਵਿਚਕਾਰ ਪਰਖ ਕਰਨ ਵਿੱਚ ਵੀ ਸਹਾਇਤਾ ਕਰੇਗੀ। ਇਸ ਮਹਾਨ ਸਿਆਣਪ ਤੋਂ ਬਿਨਾ, ਇੰਨੇ ਵਿਸ਼ਾਲ ਲੋਕਾਂ ਉੱਪਰ ਸ਼ਾਸਨ ਕਰਨਾ ਅਸਂਭਵ ਹੈ।"
10 ਯਹੋਵਾਹ ਬਹੁਤ ਪ੍ਰਸੰਨ ਹੋਇਆ ਕਿ ਸੁਲੇਮਾਨ ਨੇ ਸਿਆਪਣ ਦੀ ਮੰਗ ਕੀਤੀ ਸੀ।
11 ਤਾਂ ਪਰਮੇਸ਼ੁਰ ਨੇ ਉਸਨੂੰ ਕਿਹਾ, "ਤੂੰ ਆਪਣੇ ਲਈ ਮੇਰੇ ਕੋਲੋਂ ਜੀਵਨ ਨਹੀਂ ਮੰਗਿਆ ਨਾ ਹੀ ਤੂੰ ਆਪਣੇ ਲਈ ਮੇਰੇ ਕੋਲੋਂ ਅਮੀਰੀ ਅਤੇ ਧੰਨ-ਦੌਲਤ ਮੰਗੇ। ਨਾ ਹੀ ਤੂੰ ਆਪਣੇ ਦੁਸ਼ਮਣਾਂ ਲਈ ਮੌਤ ਮਂਗੀ ਸਗੋਂ ਤੂੰ ਲੋਕਾਂ ਨੂੰ ਸੁਣਨ ਅਤੇ ਨਿਆਂ ਦੇਣ ਲਈ ਆਪਣੇ ਲਈ ਬੁਧ੍ਧ ਮਂਗੀ ਹੈ।
12 ਇਸ ਲਈ ਮੈਂ ਤੇਰੀਆਂ ਗੱਲਾਂ ਦੇ ਮੁਤਾਬਕ ਕਰਾਂਗਾ ਮੈਂ ਤੈਨੂੰ ਬੁਧ੍ਧ ਅਤੇ ਸਿਆਣਪ ਬਖਸ਼ਾਂਗਾ। ਮੈਂ ਤੈਨੂੰ ਇੰਨੀ ਬੁਧ੍ਧ ਬਖਸ਼ਾਂਗਾ ਜਿੰਨੀ ਕਿ ਤੇਰੇ ਤੋਂ ਪਹਿਲਾਂ ਕਿਸੇ ਕੋਲ ਨਾ ਹੋਈ ਹੋਵੇ ਅਤੇ ਨਾ ਹੀ ਭਵਿੱਖ ਵਿੱਚ ਤੇਰਾ ਕੋਈ ਸ਼ਾਨੀ ਹੋਵੇ।
13 ਇਸ ਦੇ ਇਲਾਵਾ ਤੈਨੂੰ ਉਹ ਵਸਤਾਂ ਇਨਾਮ ਦੇ ਤੌਰ ਤੇ ਦੇਵਾਂਗਾ ਜੋ ਤੂੰ ਨਹੀਂ ਮਂਗੀਆਂ। ਤੈਨੂੰ ਤਮਾਮ ਜ਼ਿੰਦਗੀ ਅਮੀਰੀ ਅਤੇ ਖੁਸ਼ੀਆਂ ਤੇ ਮਾਨ ਸਂਮਾਨ ਪ੍ਰਾਪਤ ਹੋਵੇਗਾ ਅਤੇ ਤੇਰੇ ਤੋਂ ਵੱਡਾ ਪਾਤਸ਼ਾਹ ਦੁਨੀਆਂ ਵਿੱਚ ਨਾ ਹੋਇਆ ਹੈ ਨਾ ਹੋਵੇਗਾ।
14 ਜੇਕਰ ਤੂੰ ਮੇਰੇ ਰਾਹਾਂ ਤੇ ਚੱਲੇਂਗਾ ਅਤੇ, ਮੇਰੀਆਂ ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੈਨੂੰ ਇੱਕ ਲੰਬਾ ਜੀਵਨ ਦੇਵਾਂਗਾ।"
15 ਸੁਲੇਮਾਨ ਜਾਗ ਪਿਆ। ਉਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨਾਲ ਸੁਪਨੇ ਵਿੱਚ ਗੱਲ ਕੀਤੀ ਸੀ। ਫ਼ਿਰ ਉਹ ਯਰੂਸ਼ਲਮ ਵਿੱਚ ਆਇਆ ਅਤੇ ਯਹੋਵਾਹ ਦੇ ਇਕਰਾਰਨਾਮੇ ਦੇ ਸੰਦੂਕ ਦੇ ਅੱਗੇ ਖਲੋ ਗਿਆ। ਉਸਨੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਅਤੇ ਸੁਖ-ਸਾਂਦ ਦੀਆਂ ਭੇਟਾਂ ਚੜਾਈਆਂ ਫਿਰ ਉਸਨੇ ਉਨ੍ਹਾਂ ਸਭ ਆਗੂਆਂ ਅਤੇ ਕਰਮਚਾਰੀਆਂ ਨੂੰ, ਜਿਨ੍ਹਾਂ ਨੇ ਉਸਦੀ ਰਾਜ ਵਿੱਚ ਹਕੂਮਤ ਕਰਨ ਵਿੱਚ ਮਦਦ ਕੀਤੀ ਸੀ, ਦਾਅਵਤ ਦਿੱਤੀ।
16 ਇੱਕ ਦਿਨ ਦੋ ਔਰਤਾਂ ਜਿਹੜੀਆਂ ਕਿ ਵੇਸਵਾਵਾਂ ਸਨ, ਪਾਤਸ਼ਾਹ ਦੇ ਸਾਮ੍ਹਣੇ ਆ ਖਲੋਤੀਆਂ।
17 ਉਨ੍ਹਾਂ ਵਿੱਚ ਇੱਕ ਔਰਤ ਨੇ ਕਿਹਾ, "ਮਹਾਰਾਜ! ਇਹ ਔਰਤ ਅਤੇ ਮੈਂ ਇੱਕੋ ਹੀ ਘਰ ਵਿੱਚ ਰਹਿੰਦੀਆਂ ਹਾਂ। ਅਸੀਂ ਦੋਨੋ ਹੀ ਗਰਭਵਤੀਆਂ ਸੀ ਅਤੇ ਬੱਚੇ ਜਣਨ ਵਾਲੀਆਂ ਸਾਂ। ਮੈਂ ਆਪਣੇ ਬੱਚੇ ਨੂੰ ਜਦੋਂ ਜਨਮ ਦਿੱਤਾ ਉਸ ਵਕਤ ਇਹ ਮੇਰੇ ਕੋਲ ਹੀ ਸੀ।
18 ਤਿੰਨਾਂ ਦਿਨਾਂ ਬਾਅਦ ਇਸ ਔਰਤ ਨੇ ਵੀ ਆਪਣੇ ਬੱਚੇ ਨੂੰ ਜਨਮ ਦਿੱਤਾ। ਸਾਡੇ ਨਾਲ ਘਰ ਵਿੱਚ ਹੋਰ ਕੋਈ ਵੀ ਮਨੁੱਖ ਨਹੀਂ ਸੀ, ਸਿਰਫ਼ ਅਸੀਂ ਦੋਨੋ ਹੀ ਘਰ ਵਿੱਚ ਸਾਂ।
19 ਇੱਕ ਰਾਤ, ਉਸ ਔਰਤ ਦਾ ਬੱਚਾ ਮਰ ਗਿਆ ਕਿਉਂ ਕਿ ਉਹ ਉਸ ਉੱਤੇ ਪੈ ਗਈ ਸੀ।
20 ਇਸ ਲਈ ਰਾਤ ਦੇ ਵੇਲੇ ਜਦੋਂ ਮੈਂ ਸੁੱਤੀ ਹੋਈ ਸੀ, ਇਸਨੇ ਮੇਰੇ ਬਿਸਤਰ ਤੋਂ ਮੇਰਾ ਬੱਚਾ ਚੁੱਕ ਲਿਆ ਅਤੇ ਉਹ ਮਰਿਆ ਹੋਇਆ ਬੱਚਾ ਮੇਰੇ ਬਿਸਤਰੇ ਤੇ ਪਾ ਦਿੱਤਾ।
21 ਅਗਲੀ ਸਵੇਰ ਮੈਂ ਆਪਣੇ ਬੱਚੇ ਨੂੰ ਜਦੋਂ ਦੁੱਧ ਪਿਲਾਉਣ ਲਈ ਉੱਠੀ ਤਾਂ ਮੈਂ ਵੇਖਿਆ ਕਿ ਬੱਚਾ ਤਾਂ ਮਰਿਆ ਪਿਆ ਹੈ, ਤਾਂ ਮੈਂ ਇਸ ਬੱਚੇ ਨੂੰ ਹੋਰ ਨਜ਼ਦੀਕ ਤੋਂ ਵੇਖਿਆ ਤਾਂ ਮੈਂ ਜਾਣਿਆ ਕਿ ਇਹ ਮੇਰਾ ਬੱਚਾ ਨਹੀਂ ਹੈ।"
22 ਪਰ ਦੂਜੀ ਔਰਤ ਨੇ ਕਿਹਾ, "ਨਹੀਂ! ਇਹ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ।"ਪਰ ਪਹਿਲੀ ਔਰਤ ਨੇ ਆਖਿਆ, "ਨਹੀਂ, ਤੂੰ ਗ਼ਲਤ ਹੈਂ। ਮਰਿਆ ਹੋਇਆ ਬੱਚਾ ਤੇਰਾ ਹੈ ਤੇ ਜਿਉਂਦਾ ਮੇਰਾ ਹੈ!" ਇਸ ਲਈ ਦੋਵੇਂ ਔਰਤਾਂ ਨੇ ਰਾਜੇ ਦੇ ਸਾਮ੍ਹਣੇ ਦਲੀਲ ਬਾਜੀ ਕੀਤੀ।
23 ਫ਼ਿਰ ਸੁਲੇਮਾਨ ਪਾਤਸਾਹ ਨੇ ਕਿਹਾ, "ਤੁਸੀਂ ਦੋਨੋ ਹੀ ਇਹ ਆਖ ਰਹੀਆਂ ਹੋ ਕਿ ਜਿਉਂਦਾ ਬੱਚਾ ਤੁਹਾਡਾ ਹੈ ਅਤੇ ਮੋਇਆ ਬੱਚਾ ਤੁਹਾਡਾ ਦੋਨਾਂ ਦਾ ਨਹੀਂ ਹੈ।"
24 ਤੱਦ ਸੁਲੇਮਾਨ ਪਾਤਸ਼ਾਹ ਨੇ ਆਪਣੇ ਦਾਸ ਨੂੰ ਤਲਵਾਰ ਲੈਣ ਲਈ ਭੇਜਿਆ।
25 ਅਤੇ ਸੁਲੇਮਾਨ ਪਾਤਸ਼ਾਹ ਨੇ ਆਖਿਆ, "ਇਸ ਬੱਚੇ ਨੂੰ ਦੋ ਹਿਸਿਆਂ ਵਿੱਚ ਵੱਢ ਸੁੱਟੋ ਅਤੇ ਇੱਕ-ਇੱਕ ਹਿੱਸਾ ਇਨ੍ਹਾਂ ਦੋਨਾਂ ਔਰਤਾਂ ਨੂੰ ਦੇ ਦੇਵੋ।"
26 ਦੂਜੀ ਔਰਤ ਨੇ ਕਿਹਾ, "ਇਹ ਠੀਕ ਹੈ, ਬੱਚੇ ਦੇ ਦੋ ਟੁਕੜੇ ਕਰ ਦੇਵੋ ਫ਼ਿਰ ਸਾਡੇ ਦੋਹਾਂ ਵਿੱਚੋਂ ਬੱਚਾ ਕਿਸੇ ਨੂੰ ਵੀ ਨਹੀਂ ਮਿਲੇਗਾ।"ਪਰ ਪਹਿਲੀ ਔਰਤ, ਜਿਹੜੀ ਕਿ ਅਸਲੀ ਮਾਂ ਸੀ, ਆਪਣੇ ਪੁੱਤਰ ਲਈ ਰਹਿਮ ਨਾਲ ਭਰੀ ਹੋਈ ਨੇ ਰਾਜੇ ਨੂੰ ਕਿਹਾ, "ਮਾਲਕ ਕਿ੍ਰਪਾ ਕਰਕੇ ਬੱਚੇ ਨੂੰ ਨਾ ਮਾਰੋ, ਇਸ ਨੂੰ ਉਸਨੂੰ ਹੀ ਦੇ ਦੇਵੋ।"
27 ਤੱਦ ਸੁਲੇਮਾਨ ਪਾਤਸ਼ਾਹ ਨੇ ਕਿਹਾ, "ਬੱਚੇ ਨੂੰ ਨਾ ਮਾਰੋ। ਇਹ ਬੱਚਾ ਪਹਿਲੀ ਔਰਤ ਨੂੰ ਦੇ ਦੇਵੋ, ਇਹੀ ਉਸਦੀ ਅਸਲੀ ਮਾਂ ਹੈ।"
28 ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਪਾਤਸ਼ਾਹ ਦੇ ਫ਼ੈਸਲੇ ਨੂੰ ਸੁਣਿਆ ਅਤੇ ਉਸਦੀ ਬੜੀ ਇੱਜ਼ਤ ਅਤੇ ਸਤਿਕਾਰ ਕੀਤਾ ਕਿਉਂ ਕਿ ਉਹ ਸਿਆਣਾ ਸੀ। ਉਨ੍ਹਾਂ ਨੇ ਵੇਖਿਆ ਕਿ ਉਸ ਕੋਲ ਸਹੀ ਨਿਆਂ ਦੇਣ ਵਿੱਚ ਰਬ੍ਬੀ ਸਿਆਣਪ ਸੀ।