1 ਫੇਰ ਅੱਯੂਬ ਨੇ ਜਵਾਬ ਦਿੱਤਾ:
2 "ਜੋ ਮੈਂ ਆਖਦਾ ਹਾਂ, ਸੁਣੋ। ਮੈਨੂੰ ਰਾਹਤ ਦੇਣ ਲਈ ਤੁਹਾਡਾ ਇਹ ਰਾਹ ਰਹਿਣ ਦਿਓ।
3 ਮੇਰੇ ਗੱਲ ਕਰਦਿਆਂ ਤਾਂ ਧੀਰਜ ਰੱਖੋ। ਫੇਰ ਜਦੋਂ ਮੈਂ ਬੋਲ ਚੁਕਿਆ ਭ੍ਭਾਵੇਂ ਮੇਰਾ ਮਜ਼ਾਕ ਉਡਾ ਲੈਣਾ।
4 ਮੈਂ ਲੋਕਾਂ ਦੇ ਵਰਿੁਸ਼੍ਸ਼ ਸ਼ਿਕਾਇਤ ਨਹੀਂ ਕਰ ਰਿਹਾ ਹਾਂ, ਕੀ ਮੈਂ ਕਰ ਰਿਹਾ ਹਾਂ? ਤਾਂ ਮੈਂ ਬੇਸਬਰਾ ਕਿਉਂ ਨਾ ਹੋਵਾਂ?
5 ਮੇਰੇ ਵੱਲ ਤੱਕੋ ਤੇ ਹੈਰਾਨ ਹੋਵੋ। ਆਪਣੇ ਮੂੰਹ ਤੇ ਹੱਥ ਰੱਖੋ ਤੇ ਮੇਰੇ ਵੱਲ ਹੈਰਾਨੀ ਨਾਲ ਝਾਕੋ।
6 ਜਦੋਂ ਮੈਂ ਸੋਚਦਾ ਹਾਂ ਕਿ ਮੇਰੇ ਨਾਲ ਕੀ ਵਾਪਰਿਆ ਹੈ ਮੈਂ ਡਰ ਮਹਿਸੂਸ ਕਰਦਾ ਹਾਂ ਤੇ ਮੇਰਾ ਸ਼ਰੀਰ ਕੰਬਦਾ ਹੈ।
7 ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ? ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?
8 ਬੁਰੇ ਆਦਮੀ ਆਪਣੇ ਬੱਚਿਆਂ ਨੂੰ ਆਪਣੇ ਨਾਲ ਵਧਦਿਆਂ ਫ਼ੁਲਦਿਆਂ ਦੇਖਦੇ ਨੇ। ਬੁਰੇ ਆਦਮੀ ਆਪਣੇ ਪੋਤਰਿਆਂ ਨੂੰ ਵੇਖਣ ਲਈ ਜਿਉਂਦੇ ਰਹਿੰਦੇ ਨੇ।
9 ਉਨ੍ਹਾਂ ਦੇ ਘਰ ਸੁਰਖਿਅਤ ਨੇ ਤੇ ਉਹ ਭੈਭੀਤ ਨਹੀਂ ਹਨ। ਬੁਰੇ ਆਦਮੀਆਂ ਨੂੰ ਦੰਡ ਦੇਣ ਲਈ ਪਰਮੇਸ਼ੁਰ ਕੋਈ ਲਾਠੀ ਨਹੀਂ ਵਰਤਦਾ।
10 ਉਨ੍ਹਾਂ ਦੇ ਬਲਦ ਕਦੇ ਮੇਲ ਕਰਨ ਤੋਂ ਨਹੀਂ ਖੁਂਝਦੇ। ਉਨ੍ਹਾਂ ਦੀਆਂ ਗਾਵਾਂ ਦੇ ਵੱਛੇ ਹੁੰਦੇ ਹਨ, ਤੇ ਵੱਛੇ ਜਨਮ ਸਮੇਂ ਨਹੀਂ ਮਰਦੇ।
11 ਬਦ ਆਦਮੀ ਆਪਣੇ ਬੱਚਿਆਂ ਨੂੰ ਲੇਲਿਆਂ ਵਾਂਗ ਖੇਡਣ ਲਈ ਬਾਹਰ ਭੇਜਦੇ ਨੇ। ਉਨ੍ਹਾਂ ਦੇ ਬੱਚੇ ਇੱਧਰ-ਓਧਰ ਨੱਚਦੇ ਫ਼ਿਰਦੇ ਨੇ।
12 ਉਹ ਤੰਬੂਰੀਆਂ, ਰਬਾਬਾਂ ਅਤੇ ਸਿਤਾਰਾਂ ਦੀ ਧੁਨ ਉੱਤੇ ਨੱਚਦੇ ਗਾਉਂਦੇ ਨੇ।
13 ਬੁਰੇ ਆਦਮੀ ਆਪਣੀਆਂ ਜ਼ਿਂਦਗੀਆਂ ਦੌਰਾਨ ਕਾਮਯਾਬੀ ਮਾਣਦੇ ਨੇ। ਫ਼ੇਰ ਉਹ ਮਰ ਜਾਂਦੇ ਨੇ ਤੇ ਬਿਨਾ ਦੁੱਖ ਤੋਂ ਆਪਣੀ ਕਬਰ ਵਿੱਚ ਪੈ ਜਾਂਦੇ ਨੇ।
14 ਪਰ ਬੁਰੇ ਆਦਮੀ ਪਰਮੇਸ਼ੁਰ ਨੂੰ ਆਖਦੇ ਨੇ, 'ਸਾਨੂੰ ਇਕਲਿਆਂ ਛ੍ਛੱਡ ਦਿਉ! ਸਾਨੂੰ ਇਸਦੀ ਪ੍ਰਵਾਹ ਨਹੀਂ ਕਿ ਤੁਸੀਂ ਕੀ ਚਾਹੁੰਦੇ ਹੋ ਕਿ ਅਸੀਂ ਕਰੀਏ!'
15 ਤੇ ਬੁਰੇ ਆਦਮੀ ਆਖਦੇ ਨੇ ਸਰਬ-ਸ਼ਕਤੀਮਾਨ ਪਰਮੇਸ਼ੁਰ ਕੌਣ ਹੈ? ਸਾਨੂੰ ਉਸ ਦੀ ਸੇਵਾ ਕਰਨ ਦੀ ਲੋੜ ਨਹੀਂ। ਉਸਦੇ ਅੱਗੇ ਪ੍ਰਾਰਥਨਾ ਕਰਨ ਦਾ ਲਾਭ ਨਹੀਂ ਹੋਵੇਗਾ!
16 ਕੀ ਬਦ ਲੋਕ ਖੁਦ ਹੀ ਕਾਮਯਾਬੀ ਹਾਸਿਲ ਨਹੀਂ ਕਰਦੇ? ਪਰ ਮੈਂ ਉਨ੍ਹਾਂ ਦੇ ਮਸ਼ਵਰੇ ਤੋਂ ਦੂਰ ਰਹਿੰਦਾ ਹਾਂ।
17 ਪਰ, ਕਿੰਨੀ ਵਾਰੀ ਬਦ ਲੋਕਾਂ ਦੀ ਰੌਸ਼ਨੀ ਬੁਝਾਈ ਗਈ ਹੈ? ਕਿੰਨੀ ਕੁ ਵਾਰੀ ਬਦ ਲੋਕਾਂ ਉੱਤੇ ਮੁਸੀਬਤ ਆਉਂਦੀ ਹੈ। ਕਦੋਂ ਪਰਮੇਸ਼ੁਰ ਉਨ੍ਹਾਂ ਉੱਤੇ ਕ੍ਰੋਧਵਾਨ ਹੁੰਦਾ ਹੈ ਤੇ ਉਨ੍ਹਾਂ ਨੂੰ ਦੰਡ ਦਿੰਦਾ ਹੈ?
18 ਕੀ ਪਰਮੇਸ਼ੁਰ ਬੁਰੇ ਬੰਦਿਆਂ ਨੂੰ ਦੂਰ ਉਡਾ ਦਿੰਦਾ ਹੈ, ਜਿਵੇਂ ਹਵਾ ਤਿਨਕੇ ਨੂੰ ਉਡਾਉਂਦੀ ਹੈ, ਜਿਵੇਂ ਤੇਜ਼ ਹਵਾ ਅਨਾਜ਼ ਦੀ ਤੂੜੀ ਨੂੰ ਉਡਾਉਂਦੀ ਹੈ।
19 ਪਰ ਤੁਸੀਂ ਆਖਦੇ ਹੋ 'ਪਰਮੇਸ਼ੁਰ ਇੱਕ ਬੱਚੇ ਨੂੰ ਉਸਦੇ ਪਿਤਾ ਦੇ ਪਾਪਾਂ ਦੇ ਬਦਲੇ ਦੰਡ ਦਿੰਦਾ ਹੈ! ਪਰਮੇਸ਼ੁਰ ਨੂੰ ਖੁਦ ਬੁਰੇ ਆਦਮੀ ਨੂੰ ਦੰਡ ਦੇਣ ਦਿਓ ਫ਼ੇਰ ਉਹ ਬੁਰਾ ਆਦਮੀ ਜਾਣ ਲਵੇਗਾ ਕਿ ਉਸ ਨੂੰ ਉਸਦੇ ਪਾਪਾਂ ਦਾ ਦੰਡ ਮਿਲ ਰਿਹਾ ਹੈ।
20 ਗੁਨਾਹਗਾਰ ਨੂੰ ਖੁਦ ਆਪਣੀ ਸਜ਼ਾ ਦੇਖਣ ਦਿਉ। ਉਸ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਦਾ ਕ੍ਰੋਧ ਮਹਿਸੂਸ ਕਰਨ ਦਿਉ।
21 ਜਦੋਂ ਬੁਰੇ ਬੰਦੇ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ ਤੇ ਉਹ ਮਰ ਜਾਂਦਾ ਹੈ ਉਹ ਉਸ ਪਰਿਵਾਰ ਦੀ ਪਰਵਾਹ ਨਹੀਂ ਕਰਦਾ ਜਿਸ ਨੂੰ ਉਹ ਪਿੱਛੇ ਛੱਡ ਜਾਂਦਾ ਹੈ।
22 "ਕੋਈ ਵੀ ਬੰਦਾ ਪਰਮੇਸ਼ੁਰ ਨੂੰ ਗਿਆਨ ਨਹੀਂ ਸਿਖਾ ਸਕਦਾ। ਪਰਮੇਸ਼ੁਰ ਉੱਚੇ ਅਹੁਦਿਆਂ ਤੇ ਬੈਠੇ ਲੋਕਾਂ ਨੂੰ ਵੀ ਪਰਖਦਾ ਹੈ।
23 ਇੱਕ ਆਦਮੀ ਪੂਰੀ ਅਤੇ ਕਾਮਯਾਬ ਜ਼ਿੰਦਗੀ ਮਗਰੋਂ ਮਰਦਾ ਹੈ। ਉਸਨੇ ਪੂਰੀ ਤਰ੍ਹਾਂ ਸੁਰਖਿਅਤ ਅਤੇ ਆਰਾਮਦਾਇਕ ਜ਼ਿੰਦਗੀ ਜੀਵੀ।
24 ਉਸਦੇ ਸ਼ਰੀਰ ਨੂੰ ਬਹੁਤ ਭੋਜਨ ਮਿਲਿਆ ਤੇ ਉਸ ਦੀਆਂ ਹੱਡੀਆਂ ਹਾਲੇ ਵੀ ਮਜ਼ਬੂਤ ਸਨ।
25 ਪਰ ਇੱਕ ਹੋਰ ਬੰਦਾ ਸਖਤ ਜ਼ਿੰਦਗੀ ਮਗਰੋਂ ਕੁੜਤ੍ਤਨ ਭਰੀ ਰੂਹ ਨਾਲ ਮਰਦਾ ਹੈ। ਉਸ ਨੇ ਕਦੇ ਵੀ ਕੋਈ ਚੰਗੀ ਸ਼ੈਅ ਨਹੀਂ ਮਾਣੀ।
26 ਅੰਤ ਵਿੱਚ ਉਹ ਦੋਵੇਂ ਬੰਦੇ ਇਕੱਠੇ ਹੀ ਖਾਕ ਅੰਦਰ ਲੇਟ ਜਾਣਗੇ। ਕੀੜੇ ਉਨ੍ਹਾਂ ਦੋਹਾਂ ਨੂੰ ਢਕ ਲੈਣਗੇ।
27 ਪਰ ਮੈਂ ਜਾਣਦਾ ਹਾਂ ਕਿ ਤੁਸੀਂ ਕੀ ਸੋਚ ਰਹੇ ਹੋ, ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਦੁੱਖ ਪੁਹਂਚਾਉਣਾ ਚਾਹੁੰਦੇ ਹੋ।
28 ਭਾਵੇਂ ਤੁਸੀਂ ਆਖੋ: 'ਮੈਨੂੰ ਕਿਸੇ ਨੇਕ ਆਦਮੀ ਦਾ ਘਰ ਦਿਖਾ। ਹੁਣ, ਮੈਨੂੰ ਦਿਖਾ ਜਿੱਥੇ ਬੁਰੇ ਆਦਮੀ ਰਹਿੰਦੇ ਨੇ।'
29 ਅਵੱਸ਼ ਹੀ ਤੂੰ ਰਾਹੀਆਂ ਨਾਲ ਗੱਲਾਂ ਕੀਤੀਆਂ ਹੋਣੀਆਂ। ਅਵੱਸ਼ ਹੀ, ਤੂੰ ਉਨ੍ਹਾਂ ਦੀ ਕਹਾਣੀਆਂ ਕਬੂਲ ਕਰੇਂਗਾ।
30 ਬੁਰੇ ਆਦਮੀ ਬਚ ਜਾਂਦੇ ਨੇ ਜਦੋਂ ਬਿਪਤਾ ਆਉਂਦੀ ਹੈ। ਉਹ ਬਚ ਜਾਂਦੇ ਨੇ ਜਦੋਂ ਪਰਮੇਸ਼ੁਰ ਆਪਣਾ ਕਹਿਰ ਦਰਸਾਉਂਦਾ ਹੈ।
31 ਕੋਈ ਵੀ ਬੁਰੇ ਆਦਮੀ ਦੀ, ਉਸਦੇ ਮੰਦੇ ਕਾਰਿਆਂ ਲਈ, ਉਸਦੇ ਮੂੰਹ ਉੱਤੇ ਉਸਦੀ ਅਲੋਚਨਾ ਨਹੀਂ ਕਰਦਾ। ਕੋਈ ਵੀ ਬੰਦਾ ਉਸ ਨੂੰ ਉਸ ਦੀ ਬਦੀ ਲਈ ਦੰਡ ਨਹੀਂ ਦਿੰਦਾ।
32 ਜਦੋਂ ਉਸ ਆਦਮੀ ਨੂੰ ਉਸਦੀ ਕਬਰ ਵੱਲ ਲਿਜਾਇਆ ਜਾਵੇਗਾ, ਪਹਿਰੇਦਾਰ ਉਸਦੀ ਕਬਰ ਦੇ ਨੇੜੇ ਖੜਾ ਹੋਵੇਗਾ।
33 ਇਸ ਲਈ ਉਸ ਬੁਰੇ ਬੰਦੇ ਲਈ ਵਾਦੀ ਦੀ ਮਿੱਟੀ ਵੀ ਖੁਸ਼ਗਵਾਰ ਹੋਵੇਗੀ। ਤੇ ਉਸਦੇ ਜਨਾਜ਼ੇ ਵਿੱਚ ਹਜ਼ਾਰਾਂ ਲੋਕੀ ਸ਼ਾਮਿਲ ਹੋਣਗੇ।
34 ਇਸ ਲਈ ਆਪਣੇ ਖਾਲੀ ਸ਼ਬਦਾਂ ਨਾਲ ਤੁਸੀਂ ਮੈਨੂੰ ਰਾਹਤ ਨਹੀਂ ਪਹੁੰਚਾ ਸਕਦੇ। ਤੁਹਾਡੇ ਸ਼ਬਦ ਬਿਨਾ ਸਾਜ਼ਿਸ਼ ਦੇ ਕੁਝ ਨਹੀਂ ਹਨ।"