1 ਹੇ ਪਰਮੇਸ਼ੁਰ, ਮੇਰੀ ਅਰਦਾਸ ਲਈ ਆਪਣੇ ਕੰਨ ਬੰਦ ਨਾ ਕਰੋ।
2 ਬਦਕਾਰ ਲੋਕ ਮੇਰੇ ਬਾਰੇ ਝੂਥ ਬੋਲ ਰਹੇ ਹਨ। ਉਹ ਉਹੀ ਗੱਲਾਂ ਆਖ ਰਹੇ ਹਨ ਜਿਹੜੀਆਂ ਸੱਚ ਨਹੀਂ ਹਨ।
3 ਲੋਕੀ ਮੇਰੇ ਬਾਰੇ ਨਫ਼ਰਤ ਭਰੀਆਂ ਗੱਲਾਂ ਆਖ ਰਹੇ ਹਨ। ਲੋਕ ਮੇਰੇ ਉੱਤੇ ਬਿਨਾ ਕਾਰਣ ਹਮਲਾ ਕਰ ਰਹੇ ਹਨ।
4 ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ। ਪਰ ਉਹ ਮੇਰੇ ਨਾਲ ਨਫ਼ਰਤ ਕਰਦੇ ਹਨ। ਇਸ ਲਈ ਹੁਣ ਮੈਂ ਤੁਹਾਡੇ ਅੱਗੇ ਅਰਦਾਸ ਕਰ ਰਿਹਾ ਹਾਂ, ਹੇ ਪਰਮੇਸ਼ੁਰ।
5 ਮੈਂ ਉਨ੍ਹਾਂ ਲੋਕਾਂ ਨਾਲ ਨੇਕੀ ਕੀਤੀ ਸੀ, ਪਰ ਉਹ ਮੇਰੇ ਨਾਲ ਬੁਰਾ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ, ਪਰ ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ।
6 ਮੇਰੇ ਦੁਸ਼ਮਣਾਂ ਨੂੰ ਉਸ ਦੇ ਮੰਦੇ ਅਮਲਾਂ ਲਈ ਦੰਡ ਦਿਉ। ਉਸਨੂੰ ਗਲਤ ਸਾਬਤ ਕਰਨ ਲਈ ਕੋਈ ਬੰਦਾ ਲਭ ਲਵੋ।
7 ਮੁਨਸਫ਼ ਨੂੰ ਨਿਰਣਾ ਕਰਨ ਦਿਉ ਕਿ ਮੇਰੇ ਦੁਸ਼ਮਣਾਂ ਨੇ ਮੰਦਾ ਕੰਮ ਕੀਤਾ ਸੀ ਅਤੇ ਉਹ ਦੋਸ਼ੀ ਹਨ। ਮੇਰੇ ਦੁਸ਼ਮਣ ਦੀ ਕਹੀ ਹਰ ਗੱਲ ਨੂੰ ਉਸ ਦਾ ਜੀਵਨ ਦੁਸ਼ਵਾਰ ਬਨਾਉਣ ਦਿਉ।
8 ਮੇਰੇ ਦੁਸ਼ਮਣ ਨੂੰ ਛੇਤੀ ਮਰ ਜਾਣ ਦਿਉ। ਕਿਸੇ ਹੋਰ ਨੂੰ ਉਸਦਾ ਕੰਮ ਮਿਲਣ ਦਿਉ।
9 ਮੇਰੇ ਦੁਸ਼ਮਣ ਦੇ ਬੱਚਿਆਂ ਨੂੰ ਯਤੀਮ ਬਣਾ ਦਿਉ। ਅਤੇ ਉਸਦੀ ਪਤਨੀ ਨੂੰ ਵਿਧਵਾ ਬਣਾ ਦਿਉ।
10 ਉਨ੍ਹਾਂ ਦਾ ਘਰ ਖੁਸ੍ਸ ਜਾਵੇ। ਅਤੇ ਉਹ ਮਂਗਤੇ ਬਣ ਜਾਣ।
11 ਮੇਰੇ ਦੁਸ਼ਮਣ ਦੇ ਲੈਣਦਾਰਾਂ ਨੂੰ ਉਸਦਾ ਉਹ ਸਭ ਲੈ ਲੈਣ, ਜਿਸਦਾ ਉਹ ਕਬਜ਼ੇ ਦਾਰ ਹੈ। ਅਜਨਬੀ ਉਸਦੀ ਕਮਾਈ ਹੋਈ ਹਰ ਸ਼ੈਅ ਲੈ ਜਾਣ।
12 ਮੈਨੂੰ ਉਮੀਦ ਹੈ ਕਿ ਕੋਈ ਵੀ ਬੰਦਾ ਮੇਰੇ ਦੁਸ਼ਮਣਾਂ ਉੱਤੇ ਮਿਹਰਬਾਨ ਨਹੀਂ ਹੈ। ਮੈਨੂੰ ਆਸ ਹੈ ਕਿ ਕੋਈ ਵੀ ਬੰਦਾ ਉਸਦੇ ਬੱਚਿਆਂ ਉੱਤੇ ਤਰਸ ਨਹੀਂ ਕਰੇਗਾ।
13 ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ।
14 ਮੈਨੂੰ ਆਸ ਹੈ ਕਿ ਯਹੋਵਾਹ ਨੂੰ ਮੇਰੇ ਦੁਸ਼ਮਣ ਦੇ ਪਿਤਾ ਦੇ ਗੁਨਾਹ ਯਾਦ ਹਨ। ਅਤੇ ਮੈਨੂੰ ਉਮੀਦ ਹੈ ਕਿ ਉਸਦੀ ਮਾਂ ਦੇ ਗੁਨਾਹ ਵੀ ਕਦੇ ਨਹੀਂ ਮਿਟੇ।
15 ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਗੁਨਾਹਾਂ ਨੂੰ ਸਦਾ ਲਈ ਯਾਦ ਰਖੇਗਾ। ਅਤੇ ਮੈਨੂੰ ਆਸ ਹੈ ਕਿ ਉਹ ਲੋਕਾਂ ਨੂੰ ਮੇਰੇ ਦੁਸ਼ਮਣਾਂ ਨੂੰ ਪੂਰੀ ਤਰ੍ਹਾਂ ਭੁਲਾਉਣ ਲਈ ਮਜ਼ਬੂਰ ਕਰੇਗਾ।
16 ਕਿਉਂ? ਕਿਉਂ ਕਿ ਉਸ ਬਦਕਾਰ ਬੰਦੇ ਨੇ ਕਦੀ ਵੀ ਕੋਈ ਸ਼ੁਭ ਕੰਮ ਨਹੀਂ ਕੀਤਾ। ਉਸਨੇ ਕਦੇ ਵੀ ਕਿਸੇ ਨੂੰ ਪਿਆਰ ਨਹੀਂ ਕੀਤਾ। ਉਸਨੇ ਗਰੀਬ ਨਿਮਾਣੇ ਲੋਕਾਂ ਲਈ ਮੁਸੀਬਤਾਂ ਖੜੀਆਂ ਕੀਤੀਆਂ।
17 ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ। ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ। ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ। ਇਸ ਲਈ ਉਸਦਾ ਭਲਾ ਨਾ ਹੋਣ ਦਿਉ।
18 ਸਰਾਪ ਹੀ ਉਸਦੇ ਕੱਪੜੇ ਹੋਣ। ਜਿਹੜਾ ਪਾਣੀ ਉਹ ਪੀਂਦਾ ਹੈ ਇੱਕ ਸਰਾਪ ਹੋਵੇ। ਉਸਦੇ ਪਿਂਡੇ ਉਤਲਾ ਤੇਲ ਉਸ ਉੱਪਰ ਇੱਕ ਸਰਾਪ ਹੋਵੇ।
19 ਸਰਾਪ ਨੂੰ ਉਸਦੇ ਕੱਪੜੇ ਹੋਣ ਦਿਉ ਜਿਹੜੇ ਉਹ ਦੁਸ਼ਟ ਵਿਅਕਤੀ ਦੁਆਲੇ ਲਵੇਟਣ ਲਈ ਵਰਤਦਾ। ਸਰਾਪਾਂ ਨੂੰ ਉਸਦੇ ਲੱਕ ਦੇ ਦੁਆਲੇ ਦੀ ਪੇਟੀ ਹੋਣ ਦਿਉ।
20 ਮੈਨੂੰ ਆਸ ਹੈ ਕਿ ਯਹੋਵਾਹ ਮੇਰੇ ਦੁਸ਼ਮਣ ਨਾਲ ਇਹ ਸਾਰੀਆਂ ਗੱਲਾਂ ਕਰੇਗਾ। ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਨਾਲ ਇਹੋ ਗੱਲਾਂ ਕਰੇਗਾ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
21 ਯਹੋਵਾਹ, ਤੁਸੀਂ ਮੇਰੇ ਮਾਲਕ ਹੋ, ਇਸ ਲਈ ਮੇਰੇ ਨਾਲ ਅਜਿਹਾ ਵਿਹਾਰ ਕਰੋ ਜਿਸ ਨਾਲ ਤੁਹਾਡੇ ਨਾਮ ਦੀ ਸ਼ੋਭਾ ਹੋਵੇ। ਤੁਹਾਡੇ ਅੰਦਰ ਕਿੰਨਾ ਜ਼ਿਆਦਾ ਪਿਆਰ ਹੈ, ਇਸ ਲਈ ਮੈਨੂੰ ਬਚਾਉ।
22 ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ, ਮੈਂ ਸੱਚ ਮੁੱਚ ਉਦਾਸ ਹਾਂ, ਮੇਰਾ ਦਿਲ ਟੂਟਿਆ ਹੋਇਆ ਹੈ।
23 ਮੈਨੂੰ ਲਗਦਾ ਹੈ ਜਿਵੇਂ ਮੇਰੀ ਜ਼ਿੰਦਗੀ ਮੁੱਕ ਗਈ ਹੈ, ਜਿਵੇਂ ਸ਼ਾਮ ਵੇਲੇ ਪਰਛਾਵੇਂ ਹੁੰਦੇ ਹਨ। ਮੈਂ ਉਸ ਪਿਸ੍ਸੂ ਵਰਗਾ ਮਹਿਸੂਸ ਕਰਦਾ ਹਾਂ ਜਿਸਨੂੰ ਕਿਸੇ ਨੇ ਝਾੜਕੇ ਸੁੱਟ ਦਿੱਤਾ ਹੋਵੇ।
24 ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁਖਾ ਹਾਂ। ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ।
25 ਬੁਰੇ ਆਦਮੀ ਮੇਰਾ ਅਪਮਾਨ ਕਰ ਰਹੇ ਹਨ। ਉਹ ਮੇਰੇ ਵੱਲ ਵੇਖਦੇ ਹਨ ਅਤੇ ਸਿਰ ਹਿਲਾਉਂਦੇ ਹਨ।
26 ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰੋ। ਆਪਣਾ ਸੱਚ ਪਿਆਰ ਦਰਸਾਉ ਅਤੇ ਮੈਨੂੰ ਬਚਾਉ।
27 ਉਹ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੀ ਸਹਾਇਤਾ ਕੀਤੀ ਸੀ। ਫ਼ੇਰ ਉਹ ਜਾਣ ਲੈਣਗੇ ਕਿ ਇਹ ਤੁਹਾਡੀ ਹੀ ਸ਼ਕਤੀ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
28 ਉਹ ਬੁਰੇ ਆਦਮੀ ਮੈਨੂੰ ਸਰਾਪ ਦਿੰਦੇ ਹਨ, ਪਰ ਤੁਸੀਂ ਮੈਨੂੰ ਅਸੀਸ ਦੇ ਸਕਦੇ ਹੋ। ਯਹੋਵਾਹ, ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕੀਤਾ ਇਸ ਲਈ ਉਨ੍ਹਾਂ ਨੂੰ ਹਰਾਉ। ਫ਼ੇਰ, ਮੈਂ ਤੁਹਾਡਾ ਸੇਵਕ, ਪ੍ਰਸੰਨ ਹੋਵਾਂਗਾ।
29 ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ! ਉਨ੍ਹਾਂ ਨੂੰ ਸ਼ਰਮਿਂਦਗੀ ਕੁੜਤੇ ਵਾਂਗ ਪਹਿਨਣ ਦਿਉ।
30 ਮੈਂ ਯਹੋਵਾਹ ਦਾ ਸ਼ੁਕਰਾਨਾ ਕਰਦਾ ਹਾਂ। ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ।
31 ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ। ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।