Home

ਯਸਈਆਹ

ਕਾਂਡ : 1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55 56 57 58 59 60 61 62 63 64 65 66


-Reset+

ਕਾਂਡ 33

1 ਦੇਖੋ, ਤੁਸੀਂ ਲੋਕ ਲੜਾਈਆਂ ਕਰਦੇ ਹੋ ਅਤੇ ਲੋਕਾਂ ਦੀਆਂ ਚੀਜ਼ਾਂ ਚੁਰਾਉਂਦੇ ਹੋ, ਅਤੇ ਉਨ੍ਹਾਂ ਲੋਕਾਂ ਨੇ ਕਦੇ ਵੀ ਤੁਹਾਡਾ ਕੁਝ ਨਹੀਂ ਚੁਰਾਇਆ। ਤੁਸੀਂ ਲੋਕਾਂ ਦੇ ਖਿਲਾਫ਼ ਹੋ ਜਾਂਦੇ ਹੋ, ਅਤੇ ਉਹ ਲੋਕ ਵੀ ਤੁਹਾਡੇ ਖਿਲਾਫ਼ ਨਹੀਂ ਹੋਏ। ਇਸ ਲਈ ਜਦੋਂ ਤੁਸੀਂ ਚੋਰੀ ਕਰਨੋ ਹਟ ਜਾਵੋਂਗੇ, ਹੋਰ ਲੋਕ ਤੁਹਾਡੀਆਂ ਚੀਜ਼ਾਂ ਦੀ ਚੋਰੀ ਕਰਨ ਲੱਗ ਪੈਣਗੇ। ਜਦੋਂ ਤੁਸੀਂ ਲੋਕਾਂ ਦੇ ਵਿਰੁੱਧ ਹੋਣੋ ਹਟ੍ਟ ਜਾਵੋਗੇ, ਤਾਂ ਹੋਰ ਲੋਕ ਤੁਹਾਡੇ ਵਿਰੁੱਧ ਹੋਣਾ ਸ਼ੁਰੂ ਕਰ ਦੇਣਗੇ।
2 "ਹੇ ਯਹੋਵਾਹ, ਕਿਰਪਾ ਕਰਕੇ ਸਾਡੇ ਉੱਪਰ ਮਿਹਰਬਾਨ ਹੋ। ਅਸੀਂ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕੀਤਾ ਹੈ। ਯਹੋਵਾਹ ਜੀ, ਸਾਨੂੰ ਹਰ ਸਵੇਰੇ ਤਾਕਤ ਦਿਓ। ਸਾਨੂੰ ਬਚਾਓ ਜਦੋਂ ਵੀ ਅਸੀਂ ਮੁਸੀਬਤ ਵਿੱਚ ਹੋਈੇ।
3 ਤੁਹਾਡੀ ਸ਼ਕਤੀਸ਼ਾਲੀ ਆਵਾਜ਼ ਲੋਕਾਂ ਨੂੰ ਭੈਭੀਤ ਕਰਦੀ ਹੈ, ਅਤੇ ਉਹ ਤੁਹਾਡੇ ਕੋਲੋਂ ਦੂਰ ਭੱਜਦੇ ਨੇ। ਤੁਹਾਡੀ ਮਹਾਨਤਾ ਕੌਮਾਂ ਨੂੰ ਦੂਰ ਭਜਾਉਂਦੀ ਹੈ।"
4 ਤੁਸੀਂ ਲੋਕਾਂ ਨੇ ਲੜਾਈ ਵਿੱਚ ਚੀਜ਼ਾਂ ਚੁਰਾਈਆਂ। ਉਹ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਈਆਂ ਜਾਣਗੀਆਂ। ਬਹੁਤ ਸਾਰੇ ਲੋਕ ਆਉਣਗੇ ਅਤੇ ਤੁਹਾਡੀ ਦੌਲਤ ਲੁੱਟ ਕੇ ਲੈ ਜਾਣਗੇ। ਇਹ ਓਹੋ ਜਿਹਾ ਸਮਾਂ ਹੋਵੇਗਾ ਜਦੋਂ ਟਿਡ੍ਡੀਦਲ ਆਉਂਦਾ ਹੈ ਅਤੇ ਤੁਹਾਡੀਆਂ ਸਾਰੀਆਂ ਫ਼ਸਲਾਂ ਨੂੰ ਖਾ ਜਾਂਦਾ ਹੈ।
5 ਯਹੋਵਾਹ ਬਹੁਤ ਮਹਾਨ ਹੈ। ਉਹ ਬਹੁਤ ਉੱਚੀ ਥਾਂ ਉੱਤੇ ਰਹਿੰਦਾ ਹੈ। ਯਹੋਵਾਹ ਸੀਯੋਨ ਨੂੰ ਨਿਰਪੱਖਤਾ ਅਤੇ ਨੇਕੀ ਨਾਲ ਭਰਦਾ ਹੈ।
6 ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।
7 ਪਰ ਧਿਆਨ ਨਾਲ ਸੁਣ! ਸੰਦੇਸ਼ਵਾਹਕ ਬਾਹਰ ਖੜੇ ਚੀਖ ਰਹੇ ਹਨ। ਉਹ ਸੰਦੇਸ਼ਵਾਹਕ ਜਿਹੜੇ ਅਮਨ ਲੈ ਕੇ ਆਉਂਦੇ ਨੇ, ਜ਼ੋਰ-ਜ਼ੋਰ ਦੀ ਰੋ ਰਹੇ ਨੇ।
8 ਸੜਕਾਂ ਤਬਾਹ ਹੋ ਗਈਆਂ ਹਨ। ਗਲੀਆਂ ਵਿੱਚ ਕੋਈ ਵੀ ਨਹੀਂ ਤੁਰ ਫ਼ਿਰ ਰਿਹਾ। ਲੋਕਾਂ ਨੇ ਆਪਣੇ ਕੀਤੇ ਇਕਰਾਰਨਾਮੇ ਤੋੜ ਦਿੱਤੇ ਹਨ। ਲੋਕ ਗਵਾਹਾਂ ਦੀ ਸ਼ਹਾਦਤ ਵਿੱਚ ਭਰੋਸਾ ਨਹੀਂ ਕਰਦੇ। ਕੋਈ ਬੰਦਾ ਵੀ ਦੂਸਰਿਆਂ ਦਾ ਆਦਰ ਨਹੀਂ ਕਰਦਾ।
9 ਧਰਤੀ ਬੀਮਾਰ ਹੈ ਅਤੇ ਮਰ ਰਹੀ ਹੈ। ਲਬਾਨੋਨ ਮਰ ਰਿਹਾ ਹੈ ਅਤੇ ਸ਼ਾਰੋਨ ਵਾਦੀ ਖੁਸ਼ਕ ਅਤੇ ਸਖ੍ਖਣੀ ਹੈ। ਬਾਸ਼ਾਮ ਅਤੇ ਕਰਮਲ ਕਿਸੇ ਵੇਲੇ ਖੂਬਸੂਰਤ ਪੌਦੇ ਉਗਾਉਂਦੇ ਸਨ ਪਰ ਹੁਣ ਉਹ ਪੌਦੇ ਉਗਣੋਁ ਹਟ ਗਏ ਹਨ।
10 ਯਹੋਵਾਹ ਆਖਦਾ ਹੈ, "ਹੁਣ ਮੈਂ ਖਲੋਵਾਂਗਾ ਅਤੇ ਆਪਣੀ ਮਹਾਨਤਾ ਦਰਸਾਵਾਂਗਾ। ਹੁਣ, ਮੈਂ ਲੋਕਾਂ ਲਈ ਮਹੱਤਵਪੂਰਣ ਬਣ ਜਾਵਾਂਗਾ।
11 ਤੁਸੀਂ ਲੋਕਾਂ ਨੇ ਫ਼ਿਜ਼ੂਲ ਗੱਲਾਂ ਕੀਤੀਆਂ ਹਨ। ਉਹ ਗੱਲਾਂ ਘਾਹ ਫ਼ੂਸ ਵਰਗੀਆਂ ਹਨ। ਉਹ ਕਿਸੇ ਵੀ ਕੰਮ ਦੀਆਂ ਨਹੀਂ ਹਨ! ਤੁਹਾਡੇ ਆਪਣੇ ਆਤਮੇ ਅੱਗ ਵਾਂਗ ਹੋਣਗੇ ਜੋ ਤੁਹਾਨੂੰ ਸਾੜ ਦੇਣਗੇ।
12 ਲੋਕ ਉਦੋਂ ਤੱਕ ਸੜਨਗੇ ਜਦੋਂ ਤੱਕ ਕਿ ਉਨ੍ਹਾਂ ਦੀਆਂ ਹੱਡੀਆਂ ਚੂਨਾ ਨਹੀਂ ਬਣ ਜਾਂਦੀਆਂ। ਲੋਕ ਕੰਡਿਆਲੀਆਂ ਝਾੜੀਆਂ ਵਾਂਗ ਛੇਤੀ ਹੀ ਸੜ ਜਾਣਗੇ।
13 "ਤੁਸੀਂ, ਦੂਰ ਦੁਰਾਡੇ ਦੇ ਲੋਕੋ, ਉਨ੍ਹਾਂ ਗੱਲਾਂ ਬਾਰੇ ਸੁਣੋ ਜਿਹੜੀਆਂ ਮੈਂ ਕੀਤੀਆਂ ਹਨ। ਤੁਸੀਂ ਲੋਕ, ਜਿਹੜੇ ਮੇਰੇ ਨੇੜੇ ਹੋ, ਮੇਰੀ ਤਾਕਤ ਨੂੰ ਜਾਣੋ।"
14 ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, "ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?"
15 ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ।
16 ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕ੍ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ।
17 ਤੁਹਾਡੀਆਂ ਅੱਖਾਂ ਰਾਜੇ (ਪਰਮੇਸ਼ੁਰ) ਨੂੰ ਆਪਣੇ ਪੂਰੇ ਜਲਾਲ ਵਿੱਚ ਦੇਖਣਗੀਆਂ। ਤੁਸੀਂ ਉਸ ਮਹਾਨ ਧਰਤੀ ਨੂੰ ਦੇਖੋਗੇ।
18 ਤੁਸੀਂ ਆਪਣੀਆਂ ਅਤੀਤ ਦੀਆਂ ਮੁਸੀਬਤਾਂ ਬਾਰੇ ਸੋਚੋਗੇ। ਤੁਸੀਂ ਸੋਚੋਗੇ, "ਦੂਸਰੇ ਦੇਸ਼ਾਂ ਦੇ ਉਹ ਲੋਕ ਕਿੱਥੋ ਹਨ? ਉਹ ਲੋਕ ਅਜਿਹੀਆਂ ਭਾਸ਼ਾਵਾਂ ਬੋਲਦੇ ਸਨ ਜਿਨ੍ਹਾਂ ਨੂੰ ਅਸੀਂ ਸਮਝ ਨਹੀਂ ਸਕਦੇ ਸਾਂ। ਹੋਰਨਾਂ ਧਰਤੀਆਂ ਦੇ ਉਹ ਅਧਿਕਾਰੀ ਅਤੇ ਕਰ ਉਗਰਾਹੁਣ ਵਾਲੇ ਕਿੱਥੋ ਹਨ? ਕਿੱਥੋ ਨੇ ਉਹ ਜਾਸੂਸ ਜਿਹੜੇ ਸਾਡੇ ਸੁਰਖਿਆ ਮ੍ਮੁਨਾਰਿਆਂ ਦੀ ਗਿਣਤੀ ਕਰਦੇ ਸਨ? ਉਹ ਸਾਰੇ ਹੀ ਚਲੇ ਗਏ ਹਨ ਅਤੇ ਤੁਸੀਂ ਉਨ੍ਹਾਂ ਨੂੰ ਹੋਰ ਵਧੇਰੇ ਨਹੀਂ ਵੇਖੋਁਗੇ।"
19
20 ਸਾਡੇ ਧਾਰਮਿਕ ਉਤਸਵਾਂ ਦੇ ਸ਼ਹਿਰ ਸੀਯੋਨ ਵੱਲ ਦੇਖੋ। ਯਰੂਸ਼ਲਮ ਵੱਲ ਦੇਖੋ - ਆਰਾਮ ਕਰਨ ਦੀ ਉਸ ਖੂਬਸੂਰਤ ਥਾਂ ਵੱਲ। ਯਰੂਸ਼ਲਮ ਇੱਕ ਅਜਿਹੇ ਤੰਬੂ ਵਰਗਾ ਹੈ ਜਿਹੜਾ ਕਦੇ ਨਹੀਂ ਹਿਲੇਗਾ। ਜਿਹੜੀਆਂ ਕਿੱਲੀਆਂ ਨੇ ਉਸਨੂੰ ਰੋਕਿਆ ਹੋਇਆ ਹੈ ਉਹ ਕਦੇ ਨਹੀਂ ਪੁਟ੍ਟੀਆਂ ਜਾਣਗੀਆਂ। ਉਸਦੇ ਰੱਸੇ ਕਦੇ ਨਹੀਂ ਟੁੱਟਣਗੇ।
21 ਕਿਉਂਕਿ ਸ਼ਕਤੀਸ਼ਾਲੀ ਯਹੋਵਾਹ ਓਥੇ ਹੈ। ਉਹ ਧਰਤੀ ਚਸ਼ਮਿਆਂ ਅਤੇ ਚੌੜੀਆਂ ਨਦੀਆਂ ਦੀ ਧਰਤੀ ਹੈ। ਪਰ ਉਨ੍ਹਾਂ ਨਦੀਆਂ ਵਿੱਚ ਦੁਸ਼ਮਣ ਦੀਆਂ ਕਿਸ਼ਤੀਆਂ ਜਾਂ ਤਾਕਤਵਰ ਜਹਾਜ਼ ਨਹੀਂ ਹੋਣਗੇ। ਤੁਸੀਂ ਲੋਕ ਜਿਹੜੇ ਉਨ੍ਹਾਂ ਕਿਸ਼ਤੀਆਂ ਉੱਤੇ ਕੰਮ ਕਰਦੇ ਹੋ ਰੱਸਿਆਂ ਨਾਲ ਆਪਣਾ ਕੰਮ ਛੱਡ ਸਕਦੇ ਹੋ। ਤੁਸੀਂ ਇੰਨਾ ਮਜ਼ਬੂਤ ਮਸਤੂਲ ਨਹੀਂ ਬਣਾ ਸਕਦੇ ਅਤੇ ਤੁਸੀਂ ਆਪਣੀ ਯਾਤਰਾ ਆਰੰਭ ਨਹੀਂ ਕਰ ਸਕੋਗੇ। ਕਿਉਂ ਕਿ ਯਹੋਵਾਹ ਸਾਡਾ ਨਿਆਂਪਾਲਕ ਹੈ ਅਤੇ ਉਹ ਸਾਡੇ ਨੇਮ ਬਣਾਉਂਦਾ ਹੈ। ਯਹੋਵਾਹ ਸਾਡਾ ਰਾਜਾ ਹੈ। ਉਹ ਸਾਨੂੰ ਬਚਾਉਂਦਾ ਹੈ। ਇਸ ਲਈ ਯਹੋਵਾਹ ਸਾਨੂੰ ਕਾਫ਼ੀ ਦੌਲਤ ਦੇਵੇਗਾ। ਵਿਕਲਾਂਗ ਬੰਦੇ ਵੀ ਲੜਾਈ ਵਿੱਚ ਵੱਡੀ ਦੌਲਤ ਜਿੱਤਣਗੇ।
22
23
24 ਇੱਥੇ ਰਹਿਣ ਵਾਲਾ ਕੋਈ ਬੰਦਾ ਵੀ ਇਹ ਨਹੀਂ ਆਖੇਗਾ, "ਮੈਂ ਬਿਮਾਰ ਹਾਂ।" ਇੱਥੇ ਰਹਿਣ ਵਾਲੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਪਾਪ ਬਖਸ਼ੇ ਗਏ ਹਨ।