1 ਯਹੋਵਾਹ ਦੀ ਬਾਣੀ ਅਮਿਤ੍ਤਈ ਦੇ ਪੁੱਤਰ ਯੂਨਾਹ ਨੂੰ ਹੋਈ ਅਤੇ ਯਹੋਵਾਹ ਨੇ ਕਿਹਾ,
2 "ਨੀਨਵਾਹ ਇੱਕ ਵੱਡਾ ਸ਼ਹਿਰ ਹੈ ਅਤੇ ਮੈਂ ਸੁਣਿਆ ਹੈ ਕਿ ਲੋਕ ਉੱਥੇ ਬੜੇ ਮੰਦੇ ਕੰਮ ਕਰਦੇ ਹਨ, ਸੋ ਤੂੰ ਉਸ ਸ਼ਹਿਰ ਵਿੱਚ ਜਾ ਅਤੇ ਉਨ੍ਹਾਂ ਨੂੰ ਮਾੜੇ ਕੰਮ ਕਰਨ ਤੋਂ ਰੁਕ ਜਾਣ ਲਈ ਆਖ।"
3 ਯੂਨਾਹ ਪਰਮੇਸ਼ੁਰ ਦੇ ਹੁਕਮ ਦਾ ਪਾਲਨ ਨਹੀਂ ਕਰਨਾ ਚਾਹੁੰਦਾ ਸੀ, ਇਸ ਲਈ ਉਸਨੇ ਯਹੋਵਾਹ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਹ ਯਾਪਾ ਵੱਲ ਚਲਾ ਗਿਆ ਅਤੇ ਉੱਥੇ ਉਸ ਨੂੰ ਤਰਸ਼ੀਸ਼ ਨੂੰ ਜਾਂਦੀ ਹੋਈ ਇੱਕ ਬੇੜੀ ਮਿਲੀ ਮੇਰਾ ਅਤੇ ਯੂਨਾਹ ਨੇ ਆਪਣੇ ਸਫ਼ਰ ਲਈ ਕਿਰਾਯਾ ਅਦਾ ਕੀਤਾ ਤੇ ਉਸ ਬੇੜੀ
9 ਚ ਚੜ ਗਿਆ। ਉਹ ਯਹੋਵਾਹ ਤੋਂ ਬਚਕੇ, ਇਸ ਬੇੜੀ ਵਿੱਚ ਤਰਸ਼ੀਸ਼ ਨੂੰ ਜਾਣਾ ਚਾਹੁੰਦਾ ਸੀ।
4 ਪਰ ਯਹੋਵਾਹ ਨੇ ਸਮੁੰਦਰ ਵਿੱਚ ਭਿਅੰਕਰ ਤੂਫ਼ਾਨ ਲੈ ਆਉਂਦਾ। ਹਨੇਰੀ ਨਾਲ ਸਮੁੰਦਰ ਵਿੱਚ ਭਾਰੀ ਤੂਫ਼ਾਨ ਉੱਠ ਖੜਾ ਹੋਇਆ। ਤੂਫ਼ਾਨ ਇੰਨਾ ਭਿਅੰਕਰ ਸੀ ਕਿ ਬੇੜੀ ਟੁੱਟਣ ਨੂੰ ਤਿਆਰ ਸੀ।
5 ਜਹਾਜ਼ਰਾਨ ਬੇੜੇ ਨੂੰ ਡੁਬ੍ਬਣ ਤੋਂ ਬਚਾਉਣ ਖਾਤਰ, ਇਸ ਵਿਚਲੇ ਭਾਰ ਨੂੰ ਹਲਕਾ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਇਸ ਵਿਚਲਾ ਲਦਿਆ ਸ੍ਸਾਮਾਨ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਉਹ ਇੰਨੇ ਭੈਭੀਤ ਸਨ ਕਿ ਉਨ੍ਹਾਂ ਨੇ ਆਪੋ-ਆਪਣੇ ਦੇਵਤਿਆਂ ਨੂੰ ਪੂਜਣਾ ਸ਼ੁਰੂ ਕਰ ਦਿੱਤਾ, ਹਰ ਆਦਮੀ ਆਪਣੇ ਦੇਵਤੇ ਅੱਗੇ ਚੀਕਿਆ। ਪਰ ਯੂਨਾਹ ਹੇਠਾਂ ਬੇੜੇ ਦੇ ਅੰਦਰਲੇ ਹਿੱਸੇ ਵਿੱਚ ਚਲਾ ਗਿਆ ਅਤੇ ਸੌਂ ਗਿਆ।
6 ਬੇੜੇ ਦੇ ਕਪਤਾਨ ਨੇ ਯੂਨਾਹ ਨੂੰ ਸੁੱਤਾ ਵੇਖਕੇ ਕਿਹਾ, "ਉੱਠ, ਜਾਗ! ਤੂੰ ਕਿਉਂ ਸੁੱਤਾ ਪਿਆ ਹੈਂ? ਆਪਣੇ ਦੇਵ ਦੀ ਅਰਾਧਨਾ ਕਰ। ਹੋ ਸਕਦਾ ਹੈ ਤੇਰਾ ਪਰਮੇਸ਼ੁਰ ਤੇਰੀ ਪ੍ਰਾਰਥਨਾ ਸੁਣ ਲਵੇ ਤੇ ਸਾਨੂੰ ਬਚਾਅ ਲਵੇ।"
7 ਤਦ ਆਦਮੀ ਇੱਕ-ਦੂਸਰੇ ਨੂੰ ਆਖਣ ਲੱਗੇ, "ਸਾਨੂੰ ਇਸ ਮੁਸੀਬਤ ਦੇ ਕਾਰਣ ਨੂੰ ਜਾਨਣ ਵਾਸਤੇ ਗੁਣੇ ਸੁੱਟਣੇ ਚਾਹੀਦੇ ਹਨ।"ਤਾਂ ਉਨ੍ਹਾਂ ਨੇ ਗੁਣੇ ਪਾਏ ਅਤੇ ਗੁਣਿਆਂ ਤੋਂ ਪਤਾ ਲੱਗਾ ਕਿ ਇਸ ਮੁਸੀਬਤ ਦਾ ਕਾਰਣ ਯੂਨਾਹ ਸੀ।
8 ਤਦ ਉਨ੍ਹਾਂ ਨੇ ਯੂਨਾਹ ਨੂੰ ਆਖਿਆ, "ਤੇਰੇ ਕਾਰਣ, ਅਸੀਂ ਸਾਰੇ ਮੁਸੀਬਤ ਵਿੱਚ ਹਾਂ। ਇਸ ਲਈ ਤੂੰ ਸਾਨੂੰ ਦੱਸ: ਤੇਰਾ ਧਂਦਾ ਕੀ ਹੈ? ਤੂੰ ਕਿੱਥੋਂ ਆ ਰਿਹਾ ਹੈਂ? ਅਤੇ ਤੂੰ ਕਿਸ ਕੌਮ ਤੋਂ ਹੈਂ?"
9 ਯੂਨਾਹ ਨੇ ਆਦਮੀਆਂ ਨੂੰ ਆਖਿਆ, "ਮੈਂ ਇੱਕ ਇਬਰਾਨੀ ਹਾਂ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਦਾ ਹਾਂ ਜੋ ਕਿ ਅਕਾਸ਼ ਦਾ ਪਰਮੇਸ਼ੁਰ ਹੈ। ਉਹ ਸਮੁੰਦਰ ਅਤੇ ਜ਼ਮੀਨ ਦਾ ਸਿਰਜਣਹਾਰ ਹੈ।"
10 ਯੂਨਾਹ ਨੇ ਆਦਮੀਆਂ ਨੂੰ ਦੱਸਿਆ ਕਿ ਉਹ ਯਹੋਵਾਹ ਤੋਂ ਭੱਜ ਰਿਹਾ ਸੀ। ਜਦੋਂ ਉਨ੍ਹਾਂ ਨੇ ਇਹ ਸੁਣਿਆ, ਉਹ ਬਹੁਤ ਡਰ ਗਏ। ਅਤੇ ਪੁਛਿਆ, "ਪਰਮੇਸ਼ੁਰ ਦੇ ਵਿਰੁੱਧ ਤੂੰ ਕੀ ਬਦ-ਕਰਨੀ ਕੀਤੀ ਹੈ?"
11 ਸਮੁੰਦਰ ਵਿੱਚ ਲਹਿਰਾਂ ਅਤੇ ਹਵਾ ਹੋਰ ਵੀ ਭਿਅੰਕਰ ਹੁੰਦੀਆਂ ਜਾ ਰਹੀਆਂ ਸਨ ।ਤਾਂ ਆਦਮੀਆਂ ਨੇ ਯੂਨਾਹ ਨੂੰ ਆਖਿਆ, "ਅਸੀਂ ਹੁਣ ਆਪਣੇ ਬਚਾਓ ਲਈ ਕੀ ਕਰੀਏ? ਅਸੀਂ ਸਮੁੰਦਰ ਨੂੰ ਸਾਂਤ ਕਰਨ ਦੀ ਖਾਤਰ ਤੇਰੇ ਨਾਲ ਕੀ ਕਰੀਏ।"
12 ਯੂਨਾਹ ਨੇ ਉਨ੍ਹਾਂ ਨੂੰ ਆਖਿਆ, "ਮੈਂ ਜਾਣਦਾ ਹਾਂ ਕਿ ਮੈਂ ਕੁਝ ਗ਼ਲਤ ਕੀਤਾ ਹੈ ਅਤੇ ਜਿਸ ਕਾਰਣ ਸਮੁੰਦਰ ਵਿੱਚ ਤੂਫ਼ਾਨ ਆਇਆ। ਇਸ ਲਈ ਤੁਸੀਂ ਮੈਨੂੰ ਸਮੁੰਦਰ ਵਿੱਚ ਸੁੱਟ ਦੇਵੋ, ਫ਼ਿਰ ਇਹ ਸ਼ਾਂਤ ਹੋ ਜਾਵੇਗਾ।"
13 ਪਰ ਆਦਮੀ ਉਸ ਨੂੰ ਸਮੁੰਦਰ ਵਿੱਚ ਸੁੱਟਣਾ ਨਹੀਂ ਚਾਹੁੰਦੇ ਸਨ। ਉਨ੍ਹਾਂ ਨੇ ਜਹਾਜ਼ ਨੂੰ ਵਾਪਸ ਕੰਢੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ, ਪਰ ਉਹ ਸਫ਼ਲ ਨਾ ਹੋਏ ਕਿਉਂ ਕਿ ਲਹਿਰਾਂ ਅਤੇ ਹਵਾ ਬਹੁਤ ਤਕੜੀ ਸੀ ਅਤੇ ਇਹ ਹੋਰ ਭਿਆਨਕ ਹੁੰਦੀ ਜਾ ਰਹੀ ਸੀ।
14 ਤਾਂ ਆਦਮੀਆਂ ਨੇ ਯਹੋਵਾਹ ਨੂੰ ਪੁਕਾਰ ਕੀਤੀ, "ਹੇ ਯਹੋਵਾਹ, ਅਸੀਂ ਇਸ ਆਦਮੀ ਦੇ ਮੰਦੇ ਅਮਲਾਂ ਕਾਰਣ ਇਸਨੂੰ ਸਮੁੰਦਰ ਵਿੱਚ ਸੁੱਟ ਰਹੇ ਹਾਂ, ਇਸ ਲਈ ਕਿ੍ਰਪਾ ਕਰਕੇ ਸਾਨੂੰ ਇੱਕ ਬੇਕਸੂਰ ਆਦਮੀ ਨੂੰ ਮਾਰਨ ਦੇ ਦੋਸ਼ੀ ਨਾ ਬਣਾਇਓ। ਇਸਨੂੰ ਮਾਰਨ ਦੀ ਖਾਤਰ ਸਾਨੂੰ ਨਾ ਮਾਰ ਦੇਵੀਂ। ਅਸੀਂ ਜਾਣਦੇ ਹਾਂ ਕਿ ਤੂੰ ਹੀ ਯਹੋਵਾਹ ਹੈਂ ਅਤੇ ਸਭ ਕੁਝ ਤੇਰੀ ਮਰਜ਼ੀ ਅਨੁਸਾਰ ਹੀ ਹੁੰਦਾ ਹੈ। ਪਰ ਕਿਰਪਾ ਕਰਕੇ, ਸਾਡੇ ਤੇ ਮਿਹਰਬਾਨ ਹੋ।"
15 ਇਸ ਲਈ ਮਨੁੱਖਾਂ ਨੇ ਯੂਨਾਹ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਤੂਫ਼ਾਨ ਥੰਮ ਗਿਆ ਅਤੇ ਸਮੁੰਦਰ ਸ਼ਾਂਤ ਹੋ ਗਿਆ।
16 ਜਦੋਂ ਆਦਮੀਆਂ ਨੇ ਇਹ ਵੇਖਿਆ, ਉਨ੍ਹਾਂ ਨੇ ਡਰਕੇ ਯਹੋਵਾਹ ਵਿੱਚ ਵਿਸਵਾਸ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਬਲੀਆਂ ਚੜਾਈਆਂ ਅਤੇ ਯਹੋਵਾਹ ਨਾਲ ਖਾਸ ਕਸਮਾਂ ਕੀਤੀਆਂ।
17 ਜਦੋਂ ਯੂਨਾਹ ਸਮੁੰਦਰ ਵਿੱਚ ਡਿਗਿਆ, ਯਹੋਵਾਹ ਨੇ ਇੱਕ ਬਹੁਤ ਵੱਡੀ ਮੱਛੀ ਨੂੰ ਚੁਣਿਆ ਜਿਸਨੇ ਜਾਕੇ ਯੂਨਾਹ ਨੂੰ ਨਿਗਲ ਲਿਆ। ਇਉਂ, ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤਾਂ ਮੱਛੀ ਦੇ ਢਿੱਡ ਵਿੱਚ ਰਿਹਾ।