1 ਦਾਰਾ ਪਾਤਸ਼ਾਹ ਦੇ ਰਾਜ ਦੇ ਚੌਬੇ ਵਰ੍ਹੇ ਵਿੱਚ ਯਹੋਵਾਹ ਦੀ ਬਾਣੀ ਨੌਵੇ ਮਹੀਨੇ ਦੀ ਚੌਥੀ ਤਾਰੀਕ ਨੂੰ ਕਿਸਲੇਵ ਵਿੱਚ ਜ਼ਕਰਯਾਹ ਨੂੰ ਆਈ।
2 ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ।
3 ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁਛਿਆ, "ਬ੍ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?"
4 ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ:
5 "ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, 9ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਁ੦
6 ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਁ੦ ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ।
7 ਕੀ ਇਹ ਉਹ ਗੱਲਾਂ ਨਹੀਂ ਹਨ ਜੋ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦੋਂ ਕਿ ਯਰੂਸ਼ਲਮ ਵੱਸਦਾ ਸੀ ਅਤੇ ਰਾਜੀ ਖੁਸ਼ੀ ਸੀ ਅਤੇ ਉਸਦੇ ਆਲੇ-ਦੁਆਲੇ ਦੇ ਨਗਰ ਅਤੇ ਦੱਖਣ (ਨੇਵ) ਅਤੇ ਪੱਛਮ ਦੀ ਤਰਾਈ 9ਚ ਲੋਕ ਵਸਦੇ ਸਨ।"
8 ਫ਼ਿਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ।
9 ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ। "ਤੁਹਾਨੂੰ ਸੱਚੇ ਨਿਆਂ ਉੱਤੇ ਨਿਯਂਤਰਨ ਰੱਖਣਾ ਚਾਹੀਦਾ ਅਤੇ ਇੱਕ-ਦੂਜੇ ਨਾਲ ਮਿਹਰ ਅਤੇ ਦਇਆ ਨਾਲ ਵਿਹਾਰ ਕਰਨਾ ਚਾਹੀਦਾ ਹੈ।
10 ਯਤੀਮ ਬੱਚਿਆਂ, ਵਿਧ੍ਧਵਾਵਾਂ, ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।"
11 ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ। ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।
12 ਉਹ ਬੜੇ ਢੀਠ ਸਨ। ਉਨ੍ਹਾਂ ਨੇਮਾਂ ਨੂੰ ਅਣਗੌਲਿਆਂ ਕੀਤਾ ਯਹੋਵਾਹ ਸਰਬ ਸ਼ਕਤੀਮਾਨ ਨੇ ਆਪਣਾ ਆਤਮਾ ਵਰਤਿਆ ਅਤੇ ਆਪਣੇ ਲੋਕਾਂ ਨੂੰ ਨਬੀਆਂ ਦੁਆਰਾ ਸੰਦੇਸ਼ ਭੇਜੇ ਪਰ ਲੋਕਾਂ ਨੇ ਇੱਕ ਨਾ ਸੁਣੀ ਤਾਂ ਯਹੋਵਾਹ ਬਹੁਤ ਕਰੋਧਵਾਨ ਹੋਇਆ।
13 ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ, "ਮੈਂ ਉਨ੍ਹਾਂ ਨੂੰ ਬੁਲਾਇਆ, ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁਂਗਾਰਾਂ ਨਾ ਭਰਾਂਗਾ।
14 ਮੈਂ ਉਨ੍ਹਾਂ ਦੇ ਵਿਰੁੱਧ ਦੂਜੀਆਂ ਕੌਮਾਂ ਨੂੰ ਹਨੇਰੀ ਵਾਂਗ ਲਿਆਵਾਂਗਾ ਉਹ ਉਨ੍ਹਾਂ ਰਾਜਾਂ ਨੂੰ ਨਹੀਂ ਜਾਣਦੇ ਪਰ ਜਦੋਂ ਉਹ ਕੌਮਾਂ ਇਸ ਦੇਸ ਚੋ ਲੰਘਣਗੀਆਂ ਤਾਂ ਦੇਸ ਤਬਾਹ ਹੋ ਜਾਵੇਗਾ। ਇਹ ਖੁਸ਼ਹਾਲ ਦੇਸ ਵੀਰਾਨ ਹੋ ਜਾਵੇਗਾ।"